ਪਠਾਨਕੋਟ ਦੇ 6 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਜਦੋ ਕਿ 182 ਰਿਪੋਰਟਾਂ ਨੇਗਟਿਵ
ਨਿਊਜ਼ ਪੰਜਾਬ
ਪਠਾਨਕੋਟ, 18 ਜੁਲਾਈ -ਅੱਜ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਪਠਾਨਕੋਟ ਦੇ 6 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਜਦੋ ਕਿ 182 ਰਿਪੋਰਟਾਂ ਨੇਗਟਿਵ ਆਈਆਂ ਹਨ । ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ 188 ਸੈਂਪਲ ਅੰਮ੍ਰਿਤਸਰ ਟੈਸਟ ਲਈ ਭੇਜੇ ਗਏ ਸਨ। ਜਿਨਾਂ ਵਿਚੋਂ 6 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਅਤੇ 182 ਲੋਕਾਂ ਦੀ ਰਿਪੋਰਟ ਕੋਰੋਨਾ ਨੈਗਟਿਵ ਆਈ ਹੈ।