ਤਰਨ ਤਾਰਨ – ਆਮ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕਰਨ ਹਿੱਤ ਸਿੱਖਿਆ ਵਿਭਾਗ ਵੱਲੋਂ ਚਲਾਈ ਜਾ ਰਹੀ ਹੈ ਜਾਗਰੂਕਤਾ ਮੁਹਿੰਮ-ਡਿਪਟੀ ਕਮਿਸ਼ਨਰ

“ਮਿਸ਼ਨ ਫਤਹਿ” ਤਹਿਤ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਨੇ ਖੇਮਕਰਨ ਹਲਕੇ ਦੇ ਲੋਕਾਂ ਨੂੰ ਕੀਤਾ ਜਾਗਰੂਕ

ਨਿਊਜ਼ ਪੰਜਾਬ

ਤਰਨ ਤਾਰਨ, 18 ਜੁਲਾਈ : ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਤਹਿਤ ਕਰੋਨਾ ਨੂੰ ਹਰਾਉਣ ਦੀ ਜੰਗ ਲਗਾਤਾਰ ਜਾਰੀ ਹੈ। “ਮਿਸ਼ਨ ਫਤਿਹ” ਨੂੰ ਸਫਲ ਬਣਾਉਣ ਅਤੇ ਆਮ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਿੱਖਿਆ ਵਿਭਾਗ ਵੱਲੋਂ ਵੀ ਲਗਾਤਾਰ ਜਾਗਰੂਕਤਾ ਮੁਹਿਮ ਚਲਾਈ ਜਾ ਰਹੀ ਹੈ । ਇਸ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਜ਼ਿਲਾ ਸਿੱਖਿਆਂ ਅਫਸਰ  ਸੈਕੰਡਰੀ ਸ਼੍ਰੀ ਸਤਨਾਮ ਸਿੰਘ ਦੀ ਯੋਗ ਅਗਵਾਈ ਹੇਠ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਪਿੰਡ-ਪਿੰਡ ਤੇ ਘਰ- ਘਰ ਜਾ ਕੇ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਤੋਂ ਬਚਾਅ ਦੀਆਂ ਸਾਵਧਾਨੀਆਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਲੜੀ ਤਹਿਤ ਕੋਵਿਡ-19 ਮਹਾਂਮਾਰੀ ਦੇ ਚਲਦਿਆਂ ਲੋਕਾਂ ਨੂੰ ਇਸ ਬਿਮਾਰੀ ਤੋਂ ਜਾਗਰੂਕ ਕਰਨ ਲਈ ਉੱਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੈਡਮ ਰਾਜਿੰਦਰ ਕੌਰ ਨੇ ਅੱਜ ਖੇਮਕਰਨ ਇਲਾਕੇ ਦਾ ਦੌਰਾ ਕੀਤਾ ਜਿਥੇ ਉਹਨਾਂ ਹਰੇਕ ਵਰਗ ਦੇ ਲੋਕਾਂ ਨੂੰ ਮਿਸ਼ਨ ਫਤਿਹ ਤਹਿਤ ਮਾਸਕ ਪਾਉਣ, ਹੱਥਾਂ ਦੀ ਸਫਾਈ ਕਰਨ, ਇਕੱਠ ਨਾ ਕਰਨ , ਸੇਨੇਟਾਇਜ਼ਰ ਵਰਤਣ ਅਤੇ ਸੰਤੁਲਤ ਭੋਜਨ ਖਾਣ ਲਈ ਪ੍ਰੇਰਿਤ ਕੀਤਾ ।
ਉਪ ਜ਼ਿਲਾ ਸਿੱਖਿਆ ਅਫਸਰ ਨੇ ਇਹ ਵੀ ਕਿਹਾ ਕਿ  ਸਕੂਲੀ ਸਟਾਫ ਵੱਲੋਂ  ਕੋਰੋਨਾ ਵਾਇਰਸ ਤੋਂ ਬਚਾਅ ਲਈ ਮੌਕੇ ਤੇ ਵੱਖ -ਵੱਖ ਗਤੀਵਧੀਆਂ ਕਰ ਕੇ  ਦੱਸਿਆ ਜਾ ਰਿਹਾ ਹੈ, ਕਿ ਕਿਸ ਤਰਾਂ ਅਸੀਂ ਆਪਣੇ- ਆਪ ਤੇ ਦੂਸਰਿਆਂ ਨੂੰ ਇਸ ਬਿਮਾਰੀ ਤੋਂ ਬਚਾ ਸਕਦੇ ਹਾਂ। ਇਸ ਦੌਰਾਨ ਲੋਕਾਂ ਨੂੰ ਕੋਵਾ ਐਪ ਡਾਉਨਲੋਡ ਕਰਨ ਬਾਰੇ ਵੀ ਜਾਣੂ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਅਸੀਂ ਵੱਧ ਤੋਂ ਵੱਧ ਕੋਰੋਨਾ ਵਾਇਰਸ ਅਤੇ ਇਸ ਦੀਆਂ ਸਾਵਧਾਨੀਆਂ ਪ੍ਰਤੀ ਜਾਣੂ ਹੋ ਕੇ ਇਸ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕ ਸਕਦੇ ਹਾਂ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਤੇ ਜਾਰੀ ਨਿਯਮਾਂ ਅਤੇ ਸਾਵਧਾਨੀਆਂ ਦੀ ਪਾਲਣਾ ਜ਼ਰੂਰ ਕਰਨ।
ਇਸ ਤੋਂ ਇਲਾਵਾ ਉਹਨਾਂ ਨੇ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਵਾਈ ਅਤੇ ਇਸ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ । ਉਹਨਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਾਡੇ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਸਰਕਾਰ ਦੀਆਂ ਹਿਦਾਇਤਾਂ ਦੀ ਪਾਲਣਾ ਕਰੀਏ ਆਪਣਾ ਮੂੰਹ ਢੱਕ ਕੇ ਰੱਖੀਏ ਅਤੇ ਵਾਰ-ਵਾਰ ਆਪਣੇ ਹੱਥ ਧੋਈਏ।ਇਸ ਮੌਕੇ ਉਹਨਾਂ ਹਰੇਕ ਵਰਗ ਦੇ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ ।
————-