ਤਰਨ ਤਾਰਨ – ਜਾਂਚ ਲਈ ਭੇਜੇ ਗਏ ਅੱਜ ਪ੍ਰਾਪਤ 270 ਨਮੂਨਿਆਂ ਰਿਪੋਰਟ ਆਈ ਨੈਗੇਟਿਵ- ਡਿਪਟੀ ਕਮਿਸ਼ਨਰ
ਕੋਵਿਡ-19 ਦੇ ਹੁਣ ਤੱਕ ਲਏ ਗਏ 13952 ਸੈਂਪਲਾਂ ਵਿਚੋਂ 13643 ਦੀ ਰਿਪੋਰਟ ਆਈ ਨੈਗਟਿਵ
ਜਾਂਚ ਲਈ ਭੇਜੇ ਗਏ 80 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ
ਨਿਊਜ਼ ਪੰਜਾਬ
ਤਰਨ ਤਾਰਨ, 19 ਜੁਲਾਈ : ਕੋਵਿਡ-19 ਦੀ ਜਾਂਚ ਲਈ ਭੇਜੇ ਗਏ 270 ਨਮੂਨਿਆਂ ਦੀ ਰਿਪੋਰਟ ਅੱਜ ਨੈਗੇਟਿਵ ਪਾਈ ਗਈ ਹੈ, ਜੋ ਕਿ ਕਰੋਨਾ ਵਾਇਰਸ ਮਹਾਂਮਾਰੀ ਨੂੰ ਲੈ ਕੇ ਜ਼ਿਲ੍ਹਾ ਤਰਨ ਤਾਰਨ ਲਈ ਰਾਹਤ ਦੀ ਖਬਰ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਉਹਨਾਂ ਦੱਸਿਆ ਕਿ ਜਾਂਚ ਲਈ ਭੇਜੇ ਗਏ 80 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਹੁਣ ਤੱਕ 13952 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 13643 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ, ਜਦਕਿ 234 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ, ਜਿੰਨ੍ਹਾ ਵਿਚੋਂ 209 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਕੋਵਿਡ-19 ਦੇ 19 ਐਕਟਿਵ ਕੇਸ ਰਹਿ ਗਏ ਹਨ।
ਉਹਨਾਂ ਦੱਸਿਆ ਕਿ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿੱਚ ਕਰੋਨਾ ਪੀੜ੍ਹਤ 7 ਵਿਅਕਤੀ ਇਲਾਜ ਅਧੀਨ ਹਨ, ਜੋ ਕਿ ਸਿਹਤ ਪੱਖੋਂ ਠੀਕ ਹਨ।ਇਸ ਤੋਂ ਇਲਾਵਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ 4 ਕਰੋਨਾ ਪੀੜ੍ਹਤ ਵਿਅਕਤੀਆਂ ਨੂੰ ਹੋਮ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ ਅਤੇ 7 ਵਿਅਕਤੀਆਂ ਨੂੰ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਬਣੇ ਕੋਵਿਡ ਕੇਅਰ ਸੈਂਟਰ ਵਿੱਚ ਰੱਖਿਆ ਗਿਆ ਹੈ।ਇਸ ਤੋਂ ਇਲਾਵਾ 1 ਮਰੀਜ਼ ਦਾ ਇਲਾਜ ਹੋਰ ਜ਼ਿਲ੍ਹੇ ਵਿੱਚ ਚੱਲ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਟੈਸਟ ਕਰਨ ਲਈ ਸਿਵਲ ਹਸਪਤਾਲ ਤਰਨ ਤਾਰਨ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਕਮਿਊਨਿਟੀ ਹੈੱਲਥ ਸੈਂਟਰਾਂ ਵਿੱਚ ਸੈਂਪਲ ਕੁਲੈਕਸ਼ਨ ਸੈਂਟਰ ਬਣਾਏ ਗਏ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੇ ਟੈਸਟ ਕੀਤੇ ਜਾ ਸਕਣ।ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਕਲੈਕਸ਼ਨ ਸੈਂਟਰਾਂ ‘ਚੋ ਕੋਵਿਡ-19 ਦੀ ਜਾਂਚ ਲਈ ਅੱਜ 79 ਹੋਰ ਸੈਂਪਲ ਲਏ ਗਏ ਹਨ।