ਸ੍ਰੀ ਅਨੰਦਪੁਰ ਸਾਹਿਬ – ਕਰੋਨਾ ਮਹਾਂਮਾਰੀ ਨੂੰ ਰੋਕਣ ਲਈ ਸਰਵੇ ਅਤੇ ਸੈਪਲਿੰਗ ਦਾ ਕੰਮ ਜਾਰੀ

ਨਿਊਜ਼ ਪੰਜਾਬ
ਸ੍ਰੀ ਅਨੰਦਪੁਰ ਸਾਹਿਬ 19 ਜੁਲਾਈ
ਕਰੋਨਾ ਮਹਾਂਮਾਰੀ ਨੂੰ ਰੋਕਣ ਲਈ ਸਰਵੇ ਅਤੇ ਸੈਪਲਿੰਗ ਦਾ ਕੰਮ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਲੋਂ  ਕਰਵਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਠੱਲ ਪਾਉਣ ਲਈ ਆਰੰਭੀ ਗਈ ਮੁਹਿੰਮ ਮਿਸ਼ਨ ਫਤਿਹ ਤਹਿਤ ਸਿਵਲ ਸਰਜਨ ਰੂਪਨਗਰ ਡਾ.ਐਚ.ਐਨ ਸ਼ਰਮਾ ਦੇ ਦਿਸ਼ਾ ਨਿਰਦੇਸ਼ਾ ਦੇ ਤਹਿਤ ਅਤੇ ਡਾ.ਚਰਨਜੀਤ ਕੁਮਾਰ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਹੇਠ ਕਰੋਨਾ ਮਹਾਂਮਾਰੀ ਦੇ ਮਰੀਜਾਂ ਦਾ ਪਤਾ ਲਗਾਉਣ ਲਈ ਸ਼੍ਰੀ ਅਨੰਦਪੁਰ ਸਾਹਿਬ ਦੇ ਸ਼ਹਿਰੀ ਇਲਾਕੇ ਵਿੱਚ ਆਸ਼ਾ ਵਰਕਰਾਂ ਵੱਲੋਂ ਲਗਾਤਾਰ ਸਰਵੇ ਕੀਤਾ ਜਾ ਰਹਾ ਹੈ, ਅਤੇ ਸਰਵੇ ਕਰਨ ਉਪੰਰਤ ਡਾਟੇ ਨੂੰ ਓਨ ਲਾਇਨ ਪੋਰਟਲ ਤੇ ਸਾਰੀ ਜਾਣਕਾਰੀ ਲੋਡ ਕੀਤੀ ਜਾ ਰਹੀ ਹੈ। ਇਸ ਦੇ ਨਾਲ ਨਾਲ ਲੋਕਾਂ ਨੂੰ ਮਾਸਕ ਪਾਉਣ, ਸਮਾਜਿਕ ਦੂਰੀ ਬਣਾਉਣ, ਹੱਥਾ ਨੂੰ ਸਾਬਣ ਨਾਲ ਧੋਣ ਆਦਿ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਸ਼ੱਕੀ ਮਰੀਜਾਂ ਅਤੇ ਬਾਹਰੋ ਆਏ ਯਾਤਰੀਆਂ ਦੇ ਕਰੋਨਾ ਦੇ ਸੈਂਪਲ ਹਸਪਤਾਲ ਵਿਖੇ ਬਣੇ ਫਲੂ ਕਾਰਨਰ ਤੇ ਰਜਿਟਰੇਸ਼ਨ ਕਰਵਾਉਣ ਉਪਰੰਤ ਕੀਤੇ ਜਾ ਰਹੇ ਹਨ।
ਸੀਨੀਅਰ ਮੈਡੀਕਲ ਅਫਸਰ ਡਾ ਚਰਨਜੀਤ ਕੁਮਾਰ ਨੇ ਦੱਸਿਆ ਕਿ ਵੱਖ ਵੱਖ ਸਰਕਾਰੀ ਵਿਭਾਗਾ ਵਿੱਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਕਰੋਨਾ ਦੇ ਸੈਂਪਲ ਵੀ ਲਏ ਜਾ ਰਹੇ। ਸਿਵਲ ਹਸਪਤਾਲ ਵਿਖੇ ਕਰੋਨਾ ਦੇ ਸੈਂਪਲ ਡਾ.ਰਣਵੀਰ ਸਿੰਘ ਮੈਡੀਕਲ ਸਪੈਸਲਸਿਟ ਦੀ ਅਗਵਾਈ ਹੇਠ ਲਏ ਜਾ ਰਹੇ ਹਨ। ਇਸ ਟੀਮ ਵਿੱਚ ਡਾ.ਆਸੂਤੋਸ ਸਰਮਾ, ਸੁਰਿੰਦਰਪਾਲ ਸਿੰਘ, ਸੁਰਜੀਤ ਸਿੰਘ, ਚੰਦਰ ਮੋਹਨ, ਵਿਕਾਸ ਕੁਮਾਰ, ਸੁਨੀਤਾ, ਸੁਰਜੀਤ ਕੌਰ, ਬਲਵੀਰ ਸਿੰਘ, ਮਨਦੀਪ ਕੁਮਾਰ, ਸੁਰਭੀ ਸ਼ਰਮਾ, ਜਸਪ੍ਰੀਤ ਕੌਰ, ਯਸਪਾਲ ਅਤੇ ਸਮੂਹ ਆਸ਼ਾ ਵਰਕਰਾਂ ਵੱਲੋਂ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ।
ਤਸਵੀਰ:- ਸ੍ਰੀ ਅਨੰਦਪੁਰ ਸਾਹਿਬ ਵਿੱਚ ਆਸ਼ਾ ਵਰਕਰ ਘਰ ਘਰ ਜਾ ਕੇ ਸਰਵੇ ਕਰਦੇ ਹੋਏ।