ਪੰਜ ਜਾਂ ਪੰਜ ਤੋਂ ਵੱਧ ਬੰਦੇ ਇਕੱਤਰ ਹੋਣ, ਧਰਨੇ/ਜਲੂਸ/ਰੈਲੀਆਂ ਆਦਿ ‘ਤੇ ਪੂਰਨ ਤੌਰ ‘ਤੇ ਪਾਬਦੀ -ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀ ਹੁਕਮ ਜਾਰੀ

ਲੁਧਿਆਣਾ ਦੇ ਏਰੀਆ ਵਿੱਚ ਪੰਜ ਜਾਂ ਪੰਜ ਤੋਂ ਵੱਧ ਬੰਦੇ ਇਕੱਤਰ ਹੋਣ, ਧਰਨੇ/ਜਲੂਸ/ਰੈਲੀਆਂ ਆਦਿ ‘ਤੇ ਪੂਰਨ ਤੌਰ ‘ਤੇ ਪਾਬਦੀ
-ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀ ਹੁਕਮ ਜਾਰੀ
ਲੁਧਿਆਣਾ, 20 ਫਰਵਰੀ ( ਗੁਰਪ੍ਰੀਤ ਸਿੰਘ – ਨਿਊਜ਼ ਪੰਜਾਬ )-ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਤਰ੍ਹਾਂ ਪਾਬੰਦੀ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਪਬਲਿਕ ਹਿੱਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਆ ਵਿੱਚ ਪੰਜ ਜਾਂ ਪੰਜ ਤੋਂ ਵੱਧ ਬੰਦੇ ਇਕੱਤਰ ਹੋਣ, ਧਰਨੇ/ਜਲੂਸ/ਰੈਲੀਆਂ ਆਦਿ ‘ਤੇ ਪੂਰਨ ਤੌਰ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਰੈਲੀਆਂ/ਧਰਨਿਆਂ/ਜਲੂਸ ਆਦਿ ਲਈ ਸੈਕਟਰ 39-ਏ, ਪੁੱਡਾ ਗਰਾਊਂਡ ਸਾਹਮਣੇ ਵਰਧਮਾਨ ਮਿੱਲ, ਚੰਡੀਗੜ੍ਹ ਰੋਡ, ਲੁਧਿਆਣਾ ਵਿਖੇ ਮੁਕਰਰ ਕੀਤੀ ਥਾਂ ਤੋਂ ਇਲਾਵਾ ਬਿਨਾਂ ਮੰਨਜੂਰੀ ਧਰਨੇ/ਜਲੂਸ/ਰੈਲੀਆਂ ਆਦਿ ਕਰਨ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਹਥਿਆਰ ਲੈ ਕੇ ਚੱਲਣ ਅਤੇ ਅਗਜ਼ਨੀ ਵਾਲੇ ਤਰਲ ਪਦਾਰਥਾਂ ਨੂੰ ਨਾਲ ਲੈ ਕੇ ਚੱਲਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਪੁਲਿਸ ਕਮਿਸ਼ਨਰੇਟ ਦੇ ਇਲਾਕੇ ਵਿੱਚ ਪੈਂਦੇ ਸਮੂਹ ਬੀਅਰ ਬਾਰ ਦੇ ਮਾਲਕ ਨੂੰ ਹਦਾਇਤ ਕੀਤੀ ਹੈ ਕਿ ਬੀਅਰ ਬਾਰ ਅੰਦਰ ਦਾਖਲ ਹੋਣ ਵਾਲੇ ਹਰ ਇੱਕ ਵਿਅਕਤੀ ਦਾ ਪਹਿਚਾਨ ਪੱਤਰ (ਆਈ.ਡੀ. ਕਾਰਡ, ਆਧਾਰ ਕਾਰਡ, ਡਰਾਇਵਿੰਗ ਲਾਇਸੰਸ ਆਦਿ) ਦੀ ਫੋਟੋ ਕਾਪੀ ਆਪਣੇ ਰਿਕਾਰਡ ਵਿੱਚ ਰੱਖੀਆਂ ਜਾਣ ਤੇ ਰਜਿਸਟਰ ਵਿੱਚ ਉਸ ਦਾ ਇੰਦਰਾਜ ਕੀਤਾ ਜਾਵੇ। ਹਰ ਇੱਕ ਬੀਅਰ ਬਾਰ ਅੰਦਰ ਸੀ.ਸੀ.ਟੀ.ਵੀ. ਕੈਮਰੇ ਵੀ ਲਗਾਏ ਜਾਣ ਅਤੇ ਇਸ ਦੇ ਨਾਲ ਨਾਲ ਬੀਅਰ ਬਾਰ ਅੰਦਰ ਕਿਸੇ ਵੀ ਤਰ੍ਹਾਂ ਹੁੱਕਾ ਪਿਲਾਏ/ਸਪਲਾਈ ਨਾ ਕੀਤਾ ਜਾਵੇ। ਅਗਰ ਬੀਅਰ ਬਾਰ ਦਾ ਮਾਲਕ/ਮੈਨੇਜਰ/ਕੇਅਰ ਟੇਕਰ ਇੰਨਾ ਦੀ ਉਲੰਘਣਾ ਕਰਦਾ ਹੈ ਤਾਂ ਬੀਅਰ ਬਾਰ ਦੇ ਮਾਲਕ/ਮੈਨੇਜਰ/ਕੇਅਰ ਟੇਕਰ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਅੰਦਰ ਰੋਸ ਧਰਨੇ, ਰੈਲੀਆਂ, ਧਾਰਮਿਕ ਪ੍ਰੋਗਰਾਮ, ਯਾਤਰਾਵਾਂ, ਵਿਆਹ ਸ਼ਾਦੀਆਂ ਦੇ ਪ੍ਰੋਗਰਾਮ ਦੌਰਾਨ ਡਰੋਨ ਕੈਮਰਾ ਦੀ ਵਰਤੋਂ ਤੇ ਪਾਬੰਦੀ ਲਗਾਈ ਹੈ। ਜੇਕਰ ਕਿਸੇ ਨੇ ਡਰੋਨ ਦੀ ਵਰਤੋਂ ਕਰਨੀ ਹੈ ਤਾਂ ਉਹ ਨਿਯਮਾਂ ਅਨੁਸਾਰ ਮਨਜੂਰੀ ਹਾਸਲ ਕਰਕੇ ਹੀ ਉਸ ਦੀ ਵਰਤੋਂ ਕਰ ਸਕਦਾ ਹੈ।
ਉਨ੍ਹਾਂ ਸਮੂਹ ਮੈਰਿਜ ਪੈਲੇਸਾਂ ਦੇ ਅੰਦਰ ਲਾਇਸੰਸੀ ਅਸਲਾ ਅਤੇ ਐਮੂਨੀਸ਼ਨ ਲੈ ਕੇ ਜਾਣ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਜੇਕਰ ਕੋਈ ਵਿਅਕਤੀ ਲਾਇਸੰਸੀ/ਐਮੂਨੀਸ਼ਨ ਅਸਲਾ ਐਮੂਨੀਸ਼ਨ ਲੈ ਕੇ ਮੈਰਿਜ ਪੈਲੇਸ ਵਿੱਚ ਦਾਖ਼ਲ ਹੁੰਦਾ ਹੈ ਤਾਂ ਮੈਰਿਜ ਪੈਲੇਸ ਦਾ ਮਾਲਕ ਸੰਬੰਧਤ ਥਾਣੇ ਨੂੰ ਤੁਰੰਤ ਸੂਚਿਤ ਕਰਨ ਦਾ ਜਿੰਮੇਵਾਰ ਹੋਵੇਗਾ। ਜੇਕਰ ਕਿਸੇ ਵਿਅਕਤੀ ਵੱਲੋਂ ਲਾਇਸੰਸੀ ਅਸਲੇ ਦੀ ਵਿਆਹ ਸ਼ਾਦੀ ਦੌਰਾਨ ਨਜਾਇਜ਼ ਵਰਤੋਂ ਕੀਤੀ ਜਾਂਦੀ ਹੈ ਤਾਂ ਸੰਬੰਧਤ ਵਿਅਕਤੀ ਅਤੇ ਮੈਰਿਜ ਪੈਲੇਸ ਦੇ ਮਾਲਕ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਅੰਦਰ ਸਥਿਤ ਸਮੂਹ ਏ.ਟੀ.ਐਮਜ਼ ‘ਤੇ ਸ਼ਾਮ 08:00 ਵਜੇ ਤੋਂ ਸਵੇਰੇ 06:00 ਵਜੇ ਤੱਕ ਘੱਟੋ ਘੱਟ ਇੱਕ ਸੁਰੱਖਿਆ ਕਰਮਚਾਰੀ ਤਾਇਨਾਤ ਕਰਨ ਦਾ ਹੁਕਮ ਦਿੱਤਾ ਹੈ ਉਕਮ ਸਮੇਂ ਦੌਰਾਨ ਬਿਨਾਂ ਸੁਰੱਖਿਆ ਕਰਮਚਾਰੀ ਦੇ ਕੋਈ ਵੀ ਏ.ਟੀ.ਐਮਜ਼. ਨੂੰ ਚਲਾਉਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।
ਉਨ੍ਹਾਂ ਵੱਲੋਂ ਵੱਖ-ਵੱਖ ਪ੍ਰੀਖਿਅਕ ਸੰਸਥਾਵਾਂ ਵੱਲੋਂ ਬੋਰਡ ਪ੍ਰੀਖਿਆਵਾਂ, ਸੈਕੰਡਰੀ ਪ੍ਰੀਖਿਆਵਾਂ, ਸੀਨਅਰ ਸੈਕੰਡਰੀ ਪ੍ਰੀਖਿਆਵਾਂ, ਆਈ.ਆਈ.ਟੀ, ਜੇ.ਈ.ਈ., ਸੀ.ਪੀ.ਐਮ.ਟੀ. ਅਤੇ ਹੋਰ ਪ੍ਰੀਖਿਆਵਾਂ ਲਈਆਂ ਜਾਂਦੀਆਂ ਹਨ। ਜਿਨ੍ਹਾਂ ਦੀ ਤਿਆਰੀ ਵਿਦਿਆਰਥੀਆਂ ਵੱਲੋਂ ਪੂਰਾ ਸਾਲ ਕੀਤੀ ਜਾਂਦੀ ਹੈ। ਕਈ ਵਾਰ ਆਮ ਪਬਲਿਕ ਵੱਲੋਂ ਉੱਚੀ ਆਵਾਜ਼ ਵਿੱਚ ਲਾਊਡ ਸਪੀਕਰ ਲਗਾ ਕੇ ਜਾਂ ਕੋਈ ਹੋਰ ਪ੍ਰੋਗਰਾਮ ਰਾਹੀਂ ਸ਼ੋਰ-ਸ਼ਰਾਬਾ ਕੀਤਾ ਜਾਂਦਾ ਹੈ। ਜਿਸ ਕਾਰਨ ਪ੍ਰੀਖਿਆ ਦੀ ਤਿਆਰੀ ਕਰਨ ਵਾਲੇ ਅਤੇ ਪੇਪਰ ਦੇਣ ਵਾਲੇ ਵਿਦਿਆਰਥੀਆਂ ਨੂੰ ਦਿੱਕਤ ਪੇਸ਼ ਆਉਂਦੀ ਹੈ। ਇਸ ਤੋਂ ਇਲਾਵਾ ਹਸਪਤਾਲਾਂ ਵਿੱਚ ਜ਼ੋ ਮਰੀਜ਼ ਇਲਾਜ ਲਈ ਦਾਖਲ ਹੁੰਦੇ ਹਨ, ਉਨ੍ਹਾਂ ਨੂੰ ਸ਼ੋਰ-ਸ਼ਰਾਬੇ ਕਾਰਨ ਸਿਹਤ ਸਬੰਧੀ ਕਾਫੀ ਮੁਸ਼ਕਿਲ ਪੇਸ਼ ਆਉਂਦੀ ਹੈ ਵਿਦਿਆਰਥੀਆਂ ਦੇ ਭਵਿੱਖ ਅਤੇ ਮਰੀਜ਼ਾਂ ਦੀ ਸਿਹਤ ਨੂੰ ਮੱਦੇ ਨਜ਼ਰ ਰੱਖਦੇ ਹੋਏ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਵਿੱਚ ਬਿਨਾਂ ਇਜ਼ਾਜਤ ਲਈ ਮੈਰਿਜ ਪੈਲਸ, ਧਾਰਮਿਕ ਸਥਾਨਾਂ, ਧਰਨੇ ਜਲੂਸ, ਧਾਰਮਿਕ ਪ੍ਰੋਗਰਾਮ ਦੌਰਾਨ ਉੱਚੀ ਆਵਾਜ਼ ਵਿੱਚ ਲਾਊਡ ਸਪੀਕਰ ਲਗਾਉਣ ਪਰ ਨੋਇਸ ਪਲੂਸ਼ਨ ਦੀ ਉਲੰਘਣਾ ਕਰਨ ਅਤੇ ਪੈਰਾਮੀਟਰ ਤੋਂ ਵੱਧ ਆਵਾਜ਼ ਕਰਨ ‘ਤੇ ਪਾਬੰਦੀ ਲਗਾਈ ਹੈ। ਇਸ ਤੋਂ ਇਲਾਵਾ ਨੋਇਸ ਪਲੂਸ਼ਨ ਤਹਿਤ ਹਸਪਤਾਲਾਂ, ਸਕੂਲਾਂ, ਮਾਨਯੋਗ ਅਦਾਲਤਾਂ ਦੇ 100 ਮੀਟਰ ਏਰੀਆ ਨੂੰ ਸਾਇਲਸ ਜ਼ੋਨ ਘੋਸ਼ਿਤ ਕੀਤਾ ਜਾਂਦਾ ਹੈ। ਇਸ ਏਰੀਆ ਵਿੱਚ ਕਿਸੇ ਵੀ ਤਰ੍ਹਾਂ ਦਾ ਸ਼ੋਰ ਸ਼ਰਾਬਾ ਕਰਨ ‘ਤੇ ਪੂਰਲ ਤੌਰ ‘ਤੇ ਪਾਬੰਦੀ ਲਗਾਈ ਹੈ। ਇਹ ਸਾਰੇ ਪਾਬੰਦੀ ਹੁਕਮ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ।