ਸ਼ਹੀਦ ਭਗਤ ਸਿੰਘ ਨਗਰ – ‘ਮਿਸ਼ਨ ਫ਼ਤਿਹ’ ਦੀ ਕਾਮਯਾਬੀ ਲਈ ਜਾਗਰੂਕਤਾ ਗਤੀਵਿਧੀਆਂ ਵਿਚ ਤੇਜ਼ੀ ਲਿਆਂਦੀ ਜਾਵੇ-ਡਾ. ਸ਼ੇਨਾ ਅਗਰਵਾਲ

‘ਮਿਸ਼ਨ ਫ਼ਤਿਹ’ ਦੀ ਕਾਮਯਾਬੀ ਲਈ ਜਾਗਰੂਕਤਾ ਗਤੀਵਿਧੀਆਂ ਵਿਚ ਤੇਜ਼ੀ ਲਿਆਂਦੀ ਜਾਵੇ-ਡਾ. ਸ਼ੇਨਾ ਅਗਰਵਾਲ
*ਕੋਵਿਡ-19 ਤੋਂ ਬਚਾਅ ਲਈ ਜ਼ਿਲਾ ਵਾਸੀਆਂ ਨੂੰ ਕੋਵਾ ਐਪ ਡਾਊਨਲੋਡ ਕਰਨ ਲਈ ਕੀਤਾ ਜਾਵੇ ਪ੍ਰੇਰਿਤ
*ਡਿਪਟੀ ਕਮਿਸ਼ਨਰ ਨੇ ‘ਮਿਸ਼ਨ ਫ਼ਤਿਹ’ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਕੀਤੀ ਸਮੀਖਿਆ

ਨਿਊਜ਼ ਪੰਜਾਬ

ਨਵਾਂਸ਼ਹਿਰ, 21 ਜੁਲਾਈ : ਪੰਜਾਬ ਸਰਕਾਰ ਵੱਲੋਂ ਕੋਵਿਡ-19 ਖਿਲਾਫ਼ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਦੀ ਕਾਮਯਾਬੀ ਲਈ ਜਾਗਰੂਕਤਾ ਗਤੀਵਿਧੀਆਂ ਵਿਚ ਤੇਜ਼ੀ ਲਿਆਂਦੀ ਜਾਵੇ। ਇਹ ਹਦਾਇਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ‘ਮਿਸ਼ਨ ਫ਼ਤਿਹ’ ਤਹਿਤ ਜ਼ਿਲੇ ਵਿਚ ਜ਼ਮੀਨੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਦੀ ਸਮੀਖਿਆ ਕਰਨ ਮੌਕੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤੀ। ਉਨਾਂ ਕਿਹਾ ਕਿ ਜ਼ਿਲਾ ਵਾਸੀਆਂ ਨੂੰ ਇਸ ਮਹਾਂਮਾਰੀ ਤੋਂ ਬਚਾਅ ਸਬੰਧੀ ਵੱਧ ਤੋੋਂ ਵੱਧ ਜਾਗਰੂਕ ਕੀਤਾ ਜਾਵੇ। ਉਨਾਂ ਕਿਹਾ ਕਿ ਇਹ ਮੁਹਿੰਮ ਕੋਵਿਡ ਖਿਲਾਫ਼ ਜੰਗ ਦੇ ਮੋਹਰੀ ਯੋਧਿਆਂ ਦੇ ਨਾਲ-ਨਾਲ ਇਸ ਲੜਾਈ ਨੂੰ ‘ਲੋਕਾਂ ਦੀ, ਲੋਕਾਂ ਵੱਲੋਂ ਅਤੇ ਲੋਕਾਂ ਲਈ ਲੜਾਈ’ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਅ ਰਹੀ ਹੈ। ਉਨਾਂ ਕਿਹਾ ਕਿ ‘ਮਿਸ਼ਨ ਫ਼ਤਿਹ’ ਅਨੁਸ਼ਾਸਨ, ਸਹਿਯੋਗ ਅਤੇ ਹਮਦਰਦੀ ਰਾਹੀਂ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸੂਬੇ ਦੇ ਲੋਕਾਂ ਦੀ ਪ੍ਰਤੀਬੱਧਤਾ ਦਾ ਪ੍ਰਤੀਕ ਹੈ, ਜਿਸ ਨੂੰ ਸਭਨਾਂ ਦੇ ਸਹਿਯੋਗ ਨਾਲ ਕਾਮਯਾਬ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਜ਼ਿਲੇ ਦੇ ਹਰੇਕ ਘਰ ਵਿਚ ‘ਮਿਸ਼ਲ ਫ਼ਤਿਹ‘ ਦਾ ਸੰਦੇਸ਼ ਪਹੰੁਚਾਉਣ ਦੀ ਤਾਕੀਦ ਕਰਦਿਆਂ ਕਿਹਾ ਕਿ ਉਹ ਸਕਾਰਾਤਮਕ ਮਾਹੌਲ ਸਿਰਜਣ ਲਈ ਇਕਜੁੱਟ ਹੋ ਕੇ ਕੰਮ ਕਰਨ।  ਉਨਾਂ ਕਿਹਾ ਕਿ ਕੋਵਿਡ-19 ਤੋਂ ਸੁਰੱਖਿਆ ਲਈ ਪੰਜਾਬ ਸਰਕਾਰ ਵੱੱਲੋਂ ਸ਼ੁਰੂ ਕੀਤੀ ਗਈ ‘ਕੋਵਾ’ ਐਪ ਇਕ ਮਹੱਤਵਪੂਰਨ ਹਥਿਆਰ ਹੈ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲਾ ਵਾਸੀਆਂ ਨੂੰ ਮੋਬਾਇਲਾਂ ਵਿਚ ‘ਕੋਵਾ’ ਐਪ ਡਾਊਨਲੋਡ ਕਰਕੇ ‘ਮਿਸ਼ਨ ਫ਼ਤਿਹ ਯੋਧਾ’ ਬਣਨ ਲਹੀ ਪ੍ਰੇਰਿਤ ਕੀਤਾ ਜਾਵੇ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ‘ਮਿਸ਼ਨ ਫ਼ਤਿਹ’ ਤਹਿਤ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਗਿਆ। ਇਸ ਮੌਕੇ ਡੀ. ਐਸ. ਪੀ ਦੀਪਿਕਾ ਸਿੰਘ, ਡੀ. ਡੀ. ਪੀ. ਓ ਦਵਿੰਦਰ ਕੁਮਾਰ, ਉੱਪ ਅਰਥ ਤੇ ਅੰਕੜਾ ਸਲਾਹਕਾਰ ਨਰੇਸ਼ ਕੁਮਾਰ ਤੇ ਹੋਰ ਅਧਿਕਾਰੀ ਹਾਜ਼ਰ ਸਨ।

————————————————————

ਫੋਟੋ ਕੈਪਸ਼ਨ :
-‘ਮਿਸ਼ਨ ਫ਼ਤਿਹ’ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ।