ਜੇ ਮਾਸਕ ਨਾ ਪਾਇਆ ਤਾ ਇੱਕ ਲੱਖ ਰੁਪਏ ਜੁਰਮਾਨਾ ਜਾਂ 2 ਸਾਲ ਕੈਦ
ਨਿਊਜ਼ ਪੰਜਾਬ
ਰਾਂਚੀ , 23 ਜੁਲਾਈ – ਝਾਰਖੰਡ ਸਰਕਾਰ ਨੇ ਕੋਰੋਨਾ ਵਾਇਰਸ ਦੇ ਬਾਰੇ ਬਣਾਏ ਗਏ ਨਿਯਮਾਂ ਨੂੰ ਨਜ਼ਰਅੰਦਾਜ਼ ਕਰਨ ਵਾਲੇ ਲੋਕਾਂ ਨੂੰ ਸਖ਼ਤ ਕਰਨਾ ਸ਼ੁਰੂ ਕਰ ਦਿੱਤਾ ਹੈ। ਸਰਕਾਰ ਨੇ ਕਿਹਾ ਹੈ ਕਿ ਜੋ ਲੋਕ ਨਿਯਮਾਂ ਨੂੰ ਨਜ਼ਰਅੰਦਾਜ਼ ਕਰਦੇ ਹਨ ਅਤੇ ਮਾਸਕ ਨਹੀਂ ਪਹਿਨਦੇ, ਉਨ੍ਹਾਂ ਨੂੰ ਇੱਕ ਲੱਖ ਰੁਪਏ ਦਾ ਜੁਰਮਾਨਾ ਅਤੇ ਦੋ ਸਾਲ ਦੀ ਜੇਲ੍ਹ ਹੋ ਸਕਦੀ ਹੈ।
ਦਰਅਸਲ, ਝਾਰਖੰਡ ਦੀ ਕੈਬਨਿਟ ਨੇ ਵੀਰਵਾਰ ਨੂੰ ‘ਛੂਤ ਦੀਆਂ ਬਿਮਾਰੀਆਂ ਦਾ ਆਰਡੀਨੈਂਸ ੨੦੨੦’ ਪਾਸ ਕਰ ਦਿੱਤਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਰਾਜ ਅੰਦਰ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਅਤੇ ਮਾਸਕ ਨਾ ਪਹਿਨਣ ‘ਤੇ ਇਕ ਲੱਖ ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ।
ਇਸ ਤੋਂ ਇਲਾਵਾ, ਆਰਡੀਨੈਂਸ ਵਿੱਚ ਕਿਹਾ ਗਿਆ ਹੈ ਕਿ ਜੇ ਕੋਈ ਵਿਅਕਤੀ ਨਿਯਮਾਂ ਦੀ ਉਲੰਘਣਾ ਕਰਦਾ ਹੈ ਜਾਂ ਮਾਸਕ ਨਹੀਂ ਪਾਉਂਦਾ ਹੈ, ਤਾਂ ਉਸ ਨੂੰ ਦੋ ਸਾਲ ਜੇਲ੍ਹ ਵਿੱਚ ਵੀ ਬਿਤਾਉਣੇ ਪੈ ਸਕਦੇ ਹਨ।