ਸ਼ਹੀਦ ਭਗਤ ਸਿੰਘ ਨਗਰ – ਸੂਬਾ ਪੱਧਰੀ ਵੈਬੀਨਾਰ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਜ਼ਿਲੇ ਦੇ ਨੌਜਵਾਨ-ਡਾ. ਸ਼ੇਨਾ ਅਗਰਵਾਲ

*ਡਿਪਟੀ ਕਮਿਸ਼ਨਰ ਨੇ ਜ਼ਿਲਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕੰਮਕਾਜ਼ ਦਾ ਲਿਆ ਜਾਇਜ਼ਾ

ਨਿਊਜ਼ ਪੰਜਾਬ

ਨਵਾਂਸ਼ਹਿਰ, 23 ਜੁਲਾਈ : ਰੁਜ਼ਗਾਰ ਅਤੇ ਸਿਖਲਾਈ ਵਿਭਾਗ ਪੰਜਾਬ ਵੱਲੋਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇ ਕਾਬਿਲ ਬਣਾਉਣ ਲਈ 24 ਜੁਲਾਈ 2020 ਨੂੰ ਬਾਅਦ ਦੁਪਹਿਰ 3 ਵਜੇ ਸੂਬਾ ਪੱਧਰੀ ਵੈਬੀਨਾਰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਜ਼ਿਲੇ ਦੇ ਹੁਨਰਮੰਦ ਨੌਜਵਾਨ ਗਰਵ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਫ਼ਤਰ ਵਿਖੇ ਬਿਊਰੋ ਦੇ ਕੰਮਕਾਜ਼ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਉਨਾਂ ਦੱਸਿਆ ਕਿ ‘ਕੋਵਿਡ-19 ਤੋਂ ਬਾਅਦ ਰੋਜ਼ਗਾਰ ਦੀਆਂ ਉਭਰ ਰਹੀਆਂ ਸੰਭਾਵਨਾਵਾਂ ਅਤੇ ਚੁੁਨੌਤੀਆਂ’ ਵਿਸ਼ੇ ’ਤੇ ਕਰਵਾਏ ਜਾ ਰਹੇ ਇਸ ਵੈਬੀਨਾਰ ਦੌਰਾਨ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਮੰਤਰੀ ਸ. ਚਰਨਜੀਤ ਸਿੰਘ ਚੰਨੀ, ਸਕੱਤਰ ਸ੍ਰੀ ਰਾਹੁਲ ਤਿਵਾੜੀ, ਕਾਰਜਕਾਰੀ ਨਿਰਦੇਸ਼ਕ ਪਬਲਿਕ ਸੈਕਟਰ ਸ੍ਰੀ ਮਨੀਸ਼ ਪ੍ਰਕਾਸ਼, ਡੈੱਲ ਟੈਕਨਾਲੋਜੀਜ਼ ਦੇ ਸਾਫਟਵੇਅਰ ਇੰਜੀਨੀਅਰਿੰਗ ਦੇ ਡਾਇਰੈਕਟਰ ਮੈਡਮ ਲੇਆ ਕੁਰੀਅਨ, ਐਮਾਜ਼ੋਨ ਦੇ ਇੰਡੀਆ ਹੇੱਡ ਐਜੂਕੇਸ਼ਨ ਸ੍ਰੀ ਪੀ. ਪੀ ਸੁਨੀਲ ਅਚਾਰੀਆ, ਪੈਪਸੀਕੋ ਦੇ ਐਸੋਸੀਏਟ ਡਾਇਰੈਕਟਰ ਸੇਲਜ਼ ਸ੍ਰੀ ਮਿ੍ਰਤਾਂਉਜੇ ਪ੍ਰਤਾਪ, ਬੀ ਐਂਡ ਡਬਲਿਊ, ਐਸ. ਐਸ. ਸੀ ਦੇ ਮੁੱਖ ਕਾਰਜਕਾਰੀ ਅਫ਼ਸਰ ਮੈਡਮ ਮੋਨਿਕਾ ਬਹਿਲ ਅਤੇ ਵਾਲਮਾਰਟ ਦੇ ਚੀਫ ਪਬਲਿਕ ਪਾਲਿਸੀ ਅਫ਼ਸਰ ਸ੍ਰੀ ਆਨੰਦ ਵਿਜੇ ਝਾਅ ਮੁੱਖ ਬੁਲਾਰੇ ਹੋਣਗੇ। ਉਨਾਂ ਦੱਸਿਆ ਕਿ ਇਸ ਵੈਬੀਨਾਰ ਵਿਚ ਭਾਗ ਲੈਣ ਲਈ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਲੜਕੇ ਅਤੇ ਲੜਕੀਆਂ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਦੀ ਵੈਬਸਾਈਟ www.pgrkam.com ਉੱਤੇ ‘ਪਾਰਟੀਸੀਪੇਟ ਇਨ ਵੈਬਨਾਰ’ ਉੱਤੇ ਕਲਿਕ ਕਰਕੇ ਬਿਨੈ ਕਰ ਸਕਦੇ ਹਨ ਅਤੇ ਨਾਲ ਹੀ ਆਪਣੇ ਪ੍ਰੋਫਾਈਲ ਬਾਰੇ ਰਜਿਸਟ੍ਰੇਸ਼ਨ ਕਰ ਸਕਦੇ ਹਨ। ਉਨਾਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਹੁਨਰਮੰਦ ਨੌਜਵਾਨ ਵਰਗ ਨੂੰ ਇਸ ਸੁਨਹਿਰੀ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾਣੇ ਯਕੀਨੀ ਬਣਾਏ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਦਿੱਤਿਆਾ ਉੱਪਲ, ਜ਼ਿਲਾ ਰੁਜ਼ਗਾਰ ਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਰੁਪਿੰਦਰ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

—————————————–

ਫੋਟੋ ਕੈਪਸ਼ਨ :
-ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ। ਨਾਲ ਹਨ ਵਧੀਕ ਡਿਪਟੀ  ਕਮਿਸ਼ਨਰ (ਜ) ਸ੍ਰੀ ਅਦਿੱਤਿਆ ਉੱਪਲ, ਜ਼ਿਲਾ ਰੁਜ਼ਗਾਰ ਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਰੁਪਿੰਦਰ ਕੌਰ ਤੋ ਹੋਰ।