ਸ੍ਰੀ ਅਨੰਦਪੁਰ ਸਾਹਿਬ – ਕੋਵਿਡ ਦੌਰਾਨ ਰੋਜ਼ਗਾਰ ਦੇ ਮੌਕਿਆਂ ਸਬੰਧੀ 24 ਜੁਲਾਈ ਨੂੰ ਹੋਵੇਗਾ ਵੈਬੀਨਾਰ।
ਵੱਖ ਵੱਖ ਖੇਤਰਾਂ ਵਿਚ ਉੱਭਰ ਰਹੇ ਰੋਜ਼ਗਾਰ ਮੌਕਿਆਂ ਸਬੰਧੀ ਜਾਗਰੂਕ ਕਰਨ ਲਈ ਵੈਬੀਨਾਰ ਦਾ ਅਯੋਜਨ-ਰਵਿੰਦਰਪਾਲ ਸਿੰਘ।
ਰੋਜ਼ਗਾਰ ਉੱਤਪਤੀ ਅਤੇ ਸਿਖਲਾਈ ਵਿਭਾਗ ਵਲੋਂ ਨੌਜਵਾਨਾਂ ਨੂੰ ਰੋਜਗਾਰ ਦੇ ਮੌਕੇ ਦੇਣ ਦਾ ਢੁੱਕਵਾ ਉਪਰਾਲਾ।
ਨਿਊਜ਼ ਪੰਜਾਬ
ਸ੍ਰੀ ਅਨੰਦਪੁਰ ਸਾਹਿਬ 23 ਜੁਲਾਈ – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਕੋਵਿਡ-19 ਦੌਰਾਨ ਰੋਜ਼ਗਾਰ ਦੇ ਮੌਕਿਆਂ ਸਬੰਧੀ ਰੋਜ਼ਗਾਰ ਵਿਭਾਗ ਵੱਲੋਂ 24 ਜੁਲਾਈ ਦੁਪਹਿਰ 3 ਵਜੇ ਵੈਬੀਨਾਰ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਵਿੰਦਰ ਪਾਲ ਸਿੰਘ ਜਿਲ•ਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ,ਰੂਪਨਗਰ ਨੇ ਦੱਸਿਆ ਕਿ ਇਸ ਮੌਕੇ ਨਾਮੀ ਕੰਪਨੀਆਂ ਜਿਨ•ਾਂ ਵਿੱਚ ਮਾਈਕ੍ਰੋਸਾਫਟ, ਵਾਲਮਾਰਟ, ਪੈਪਸੀਕੋ, ਐਮੇਜ਼ੋਨ ਅਤੇ ਡੈੱਲ ਦੇ ਨੁਮਾਇੰਦੇ ਇਸ ਵੈਬੀਨਾਰ ਦੌਰਾਨ ਨੌਜਵਾਨਾਂ ਦੇ ਰੂਬਰੂ ਹੋਣਗੇ। ਇਸ ਵੈਬੀਨਾਰ ਵਿੱਚ ਇੰਜੀਨੀਅਰਿੰਗ, ਮੈਨੇਜਮੈਂਟ, ਮੈਡੀਸਨ, ਫਾਰਮੇਸੀ, ਹਿਊਮੈਨਟੀਜ਼, ਜਨਰਲ ਗਰੈਜ਼ੂਏਟਜ਼ ਬੀ.ਸੀ.ਏ, ਬੀ.ਬੀ.ਏ ਅਤੇ ਬੀ.ਕਾਮ ਡਿਪਲੋਮਾ ਅਤੇ ਆਈ.ਟੀ.ਆਈ ਆਦਿ ਵਿੱਦਿਅਕ ਯੋਗਤਾ ਵਾਲੇ ਨੌਜਵਾਨ ਭਾਗ ਲੈ ਸਕਦੇ ਹਨ। ਵੈਬੀਨਾਰ ਵਿੱਚ ਉਕਤ ਕੰਪਨੀਆਂ ਵੱਲੋਂ ਜਲਦ ਹੀ ਭਰੀਆਂ ਜਾ ਰਹੀਆਂ ਅਸਾਮੀਆਂ ਬਾਰੇ ਅਤੇ ਨੌਕਰੀ ਹਾਸਲ ਕਰਨ ਲਈ ਤਿਆਰੀ ਕਰਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ।
ਜਿਲ•ਾ ਰੋਜ਼ਗਾਰ ਅਫਸਰ ਨੇ ਦੱਸਿਆ ਕਿ ਵੈਬੀਨਾਰ ਵਿੱਚ ਭਾਗ ਲੈਣ ਵਾਲੇ ਚਾਹਵਾਨ ਆਪਣੀ ਰਜਿਸਟ੍ਰੇਸ਼ਨ www.pgrkam.com ਤੇ ਲਾਜ਼ਮੀ ਤੌਰ ਤੇ ਕਰਵਾਉਣ। ਉਨ•ਾਂ ਕਿਹਾ ਕਿ ਜਿਹੜੇ ਨੌਜਵਾਨ ਪਹਿਲਾਂ ਹੀ ਰਜਿਸਟਰਡ ਹਨ ਉਹ ਸਿੱਧੇ ਤੌਰ ਤੇ https://www.youtube.com/channel/”3b9yZba8eSqfJ71q75id”r1/featured?view_as=subscriber ਤੇ ਜਾ ਕੇ ਵੈਬੀਨਾਰ ਲਈ ਸਬਸਕਰਾਈਬ ਕਰ ਸਕਦੇ ਹਨ। ਉਨ•ਾਂ ਨੇ ਨੌਜਵਾਨਾਂ ਨੂੰ ਮੌਕੇ ਦਾ ਲਾਭ ਉਠਾਉਣ ਲਈ ਅਪੀਲ ਕਰਦਿਆਂ ਕਿਹਾ ਕਿ ਨੌਜਵਾਨਾਂ ਲਈ ਨੌਕਰੀਆਂ ਬਾਰੇ ਜਾਣਕਾਰੀ ਹਾਸਲ ਕਰਨ ਦਾ ਇਹ ਇੱਕ ਸੁਨਹਿਰੀ ਮੌਕਾ ਹੈ। ਲੋੜਵੰਦ ਨੌਜਵਾਨਾਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਮੌਜੂਦਾ ਸਮੇਂ ਰੋਜ਼ਗਾਰ ਦੇ ਮੌਕਿਆਂ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਅਜਿਹੇ ਵੈਬੀਨਾਰ ਕਾਫ਼ੀ ਸਹਾਈ ਸਿੱਧ ਹੋਣਗੇ।
ਹੋਰ ਵਧੇਰੇ ਵੇਰਵੇ ਦਿੰਦੇ ਹੋਏ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ‘ਘਰ ਘਰ ਰੋਜ਼ਗਾਰ ਯੋਜਨਾ’ ਤਹਿਤ ਆਨਲਾਈਨ ਕੌਂਸਲਿੰਗ ਤੇ ਨੌਕਰੀਆਂ ਪ੍ਰਦਾਨ ਕਰਨ ਲਈ 24 ਜੁਲਾਈ ਨੂੰ ਸੂਬਾ ਪੱਧਰੀ ਵੈਬੀਨਾਰ ਦਾ ਅਯੋਜਨ ਕਰ ਰਹੀ ਹੈ। ਕੋਵਿਡ-19 ਤੋਂ ਬਾਅਦ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਨੌਕਰੀਆਂ ਮੁਹੱਈਆ ਕਰਵਾਉਣ ਲਈ ਰੋਜ਼ਗਾਰ ਉੱਤਪਤੀ ਅਤੇ ਸਿਖਲਾਈ ਵਿਭਾਗ ਵਲੋਂ ਨੌਕਰੀਆਂ ਲਈ ਚੁਣੌਤੀਆਂ ਤੇ ਸੰਭਾਵਨਾਵਾਂ’ ਵਿਸ਼ੇ ‘ਤੇ ਇਹ ਸੂਬਾ ਪੱਧਰੀ ਵੈਬੀਨਾਰ ਕਰਵਾਇਆ ਜਾ ਰਿਹਾ ਹੈ।
ਜਿਲ•ਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅਫਸਰ ਸ.ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ, ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਰਾਜ ਦੇ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਲਈ ਬਦਲਵੇਂ ਪ੍ਰਬੰਧ ਕਰਨ ਜਾ ਰਹੀ ਹੈ। ਉਹਨਾਂ ਦੱਸਿਆ ਕਿ ਰੋਜ਼ਗਾਰ ਉੱਤਪਤੀ ਅਤੇ ਸਿਖਲਾਈ ਵਿਭਾਗ ਨੇ ਸੂਬੇ ਵਿੱਚ ਨੌਕਰੀਆਂ ਦੇ ਚਾਹਵਾਨ ਨੌਜਵਾਨਾਂ ਨੂੰ ਆਨਲਾਈਨ ਕੌਂਸਲਿੰਗ ਅਤੇ ਆਨਲਾਈਨ ਪਲੇਸਮੈਂਟ ਸਬੰਧੀ ਮੌਕੇ ਪ੍ਰਦਾਨ ਕਰਨ ਦੀ ਢੁੱਕਵੀਂ ਵਿਵਸਥਾ ਕੀਤੀ ਹੈ।