ਕੀਰਤਪੁਰ ਸਾਹਿਬ – ਸਿਹਤ ਵਿਭਾਗ ਵਲੋਂ ਘਰ ਘਰ ਸਰਵੇ ਕਰਕੇ ਲੋਕਾਂ ਦੀ ਸਿਹਤ ਬਾਰੇ ਪ੍ਰਾਪਤ ਕੀਤੀ ਜਾ ਰਹੀ ਹੈ ਜਾਣਕਾਰੀ-ਐਸ ਐਮ ਓ ਰਾਮ ਪ੍ਰਕਾਸ਼ ਸਰੋਆ।

ਨਿਊਜ਼ ਪੰਜਾਬ
ਕੀਰਤਪੁਰ ਸਾਹਿਬ 23 ਜੁਲਾਈ – ਸੀਨੀਅਰ ਮੈਡੀਕਲ ਅਫਸਰ ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਡਾ ਰਾਮ ਪ੍ਰਕਾਸ਼ ਸਰੋਆ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਘਰ ਘਰ ਸਰਵੇ ਮੁਹਿੰਮ ਤੇ ਤਹਿਤ ਸਿਹਤ ਵਿਭਾਗ ਦੇ ਕਰਮਚਾਰੀ ਲੋਕਾਂ ਤੋਂ ਉਹਨਾਂ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕਰ ਰਹੇ ਹਨ ਅਤੇ ਲੋਕਾਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਪ੍ਰੇਰਿਤ ਕਰ ਰਹੇ ਹਨ।
ਉਹਨਾਂ ਦੱਸਿਆ ਕਿ ਜੇਕਰ ਕਿਸੇ ਨੂੰ ਕਰੋਨਾ ਦੇ ਲੱਛਣ ਨਜ਼ਰ ਆਉਣ ਤਾਂ ਉਸ ਦੀ ਸਿਹਤ ਜਾਂਚ ਅਤੇ ਕੋਵਿਡ ਟੈਸਟਿੰਗ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਦੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਜਰੂਰੀ ਗਾਈਡ ਲਾਈਨ ਜਾਰੀ ਕੀਤੀਆਂ ਗਈਆਂ ਹਨ ਜਿਹਨਾਂ ਵਿੱਚ ਮਾਸਕ ਪਾਉਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਵਾਰ ਵਾਰ ਸਾਬਣ ਨਾਲ ਹੱਥ ਧੋਣੇ ਆਦਿ ਸ਼ਾਮਿਲ ਹਨ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ। ਉਹਨਾਂ ਕਿਹਾ ਕਿ ਸਾਡੇ ਆਸ਼ਾ ਵਰਕਰ ਲਗਾਤਾਰ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਘਰ ਘਰ ਜਾ ਕੇ ਜਾਣਕਾਰੀ ਦੇ ਰਹੇ ਹਨ ਕਿਉਂਕਿ ਜਦੋਂ ਤੱਕ ਕਰੋਨਾ ਦੀ ਕੋਈ ਵੈਕਸਿੰਗ ਨਹੀਂ ਤਿਆਰ ਹੋ ਜਾਂਦੀ ਉਸ ਸਮੇਂ ਤੱਕ ਸਾਵਧਾਨੀ ਹੀ ਇਸ ਤੋਂ ਬਚਾਅ ਦਾ ਸਹੀ ਅਤੇ ਢੁਕਵਾਂ ਢੰਗ ਹੈ।
ਐਸ ਐਮ ਓ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਕਰਮਚਾਰੀ ਪਿੰਡਾਂ ਵਿੱਚ ਜਾ ਕੇ ਲੋਕਾਂ ਤੋਂ ਉਹਨਾਂ ਦੀ ਸਿਹਤ ਬਾਰੇ ਜਾਣਕਾਰੀ ਲੈ ਰਹੇ ਹਨ ਪਿੰਡ ਦਿਆਪੁਰ ਵਿੱਚ ਉਹਨਾਂ ਦੇ ਵਿਭਾਗ ਵਲੋਂ ਘਰ ਘਰ ਜਾ ਕੇ ਜਾਣਕਾਰੀ ਹਾਸਲ ਕੀਤੀ ਗਈ ਹੈ। ਜਿਥੇ ਲੋਕਾਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਤਸਵੀਰ:- ਸਿਹਤ ਵਿਭਾਗ ਦੇ ਕਰਮਚਾਰੀ ਪਿੰਡ ਦਿਆਪੁਰ ਵਿੱਚ ਘਰ ਘਰ ਜਾ ਕੇ ਲੋਕਾਂ ਦੀ ਸਿਹਤ ਬਾਰੇ ਜਾਣਕਾਰੀ ਲੈਦੇ ਹੋਏ।