ਅਯੁੱਧਿਆ ਵਿੱਚ ਰਾਮ ਮੰਦਰ ਦੀ ਭੂਮੀ ਪੂਜਨ ਦਾ ਰਾਹ ਸਾਫ਼ – ਇਲਾਹਾਬਾਦ ਹਾਈ ਕੋਰਟ ਨੇ ਭੂਮੀ ਪੂਜਨ ਨੂੰ ਰੋਕਣ ਲਈ ਦਾਇਰ ਪਟੀਸ਼ਨ ਨੂੰ ਕੀਤਾ ਰੱਦ

ਨਿਊਜ਼ ਪੰਜਾਬ
ਪ੍ਰਯਾਗਰਾਜ , 24 ਜੁਲਾਈ – ਇਲਾਹਾਬਾਦ ਹਾਈ ਕੋਰਟ ਨੇ ਅਯੁੱਧਿਆ ਵਿੱਚ ਰਾਮ ਮੰਦਰ ਦੇ ਨਿਰਮਾਣ ਲਈ 5 ਅਗਸਤ ਨੂੰ ਪ੍ਰਸਤਾਵਿਤ ਭੂਮੀ ਪੂਜਨ ‘ਤੇ ਪਾਬੰਦੀ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਇਸ ਗੱਲ ਦਾ ਕੋਈ ਤੱਥ ਨਹੀਂ ਹੈ ਅਤੇ ਪਟੀਸ਼ਨ ਕੇਵਲ ਸ਼ੱਕਾਂ ‘ਤੇ ਆਧਾਰਿਤ ਹੈ।
ਸਾਕੇਤ ਗੋਖਲੇ ਦੀ ਪਟੀਸ਼ਨ ‘ਤੇ ਚੀਫ਼ ਜਸਟਿਸ ਗੋਵਿੰਦ ਮਾਥੁਰ ਅਤੇ ਜਸਟਿਸ ਐਸਡੀ ਸਿੰਘ ਦੀ ਬੈਂਚ ਨੇ ਕਿਹਾ ਕਿ ਇਹ ਪਟੀਸ਼ਨ ਕਲਪਨਾਵਾਂ ‘ਤੇ ਆਧਾਰਿਤ ਹੈ। ਪਰ, ਅਦਾਲਤ ਨੇ ਉਮੀਦ ਕੀਤੀ ਹੈ ਕਿ ਪ੍ਰਬੰਧਕਾਂ ਅਤੇ ਰਾਜ ਸਰਕਾਰ ਸਮਾਜਿਕ ਅਤੇ ਸਰੀਰਕ ਦੂਰੀ ਬਣਾਈ ਰੱਖਣ ਲਈ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰੋਗਰਾਮ ਨੂੰ ਸਿਰੇ ਚਾੜਨਗੇ ।
ਅਦਾਲਤ ਨੇ ਕਿਹਾ ਕਿ ਪ੍ਰੋਗਰਾਮ ਵਿੱਚ ਸਮਾਜਿਕ ਵਿਤਕਰਿਤ ਨਾ ਹੋਣ ਦੀ ਸ਼ੰਕਾ ਦਾ ਕੋਈ ਆਧਾਰ ਨਹੀਂ ਹੈ ਅਤੇ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ।