ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਰਾਜ ਸਲਾਹਕਾਰ ਕੌਂਸਲ ਨੂੰ ਖੇਤੀਬਾੜੀ ਅਤੇ ਖੇਤੀ ਸਬੰਧਤ ਖੇਤਰਾਂ ਉੱਤੇ ਧਿਆਨ ਕੇਂਦਰਤ ਕਰਨ ਲਈ ਕਿਹਾ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਰਾਜ ਸਲਾਹਕਾਰ ਕੌਂਸਲ(ਪੀ.ਐਸ.ਏ.ਸੀ) ਨੂੰ ਖੇਤੀਬਾੜੀ ਅਤੇ ਇਸ ਨਾਲ ਸਬੰਧਤ ਖੇਤਰਾਂ ਉੱਤੇ ਧਿਆਨ ਕੇਂਦਰਤ ਕਰਨ ਲਈ ਕਿਹਾ ਹੈ ਤਾਂ ਜੋ ਖੇਤੀ ਅਧਾਰਤ ਅਰਥਚਾਰੇ ਨੂੰ ਹੋਰ ਪ੍ਰਫੁੱਲਿਤ ਕੀਤਾ ਜਾ ਸਕੇ।
ਇਥੇ ਵੀਰਵਾਰ ਦੀ ਸ਼ਾਮ ਨੂੰ ਪੀ.ਐਸ.ਏ.ਸੀ ਦੀ ਦੂਜੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਚੰਗੀ ਕਾਰਜ ਮੁਖੀ ਨੀਤੀ ਤਿਆਰ ਕਰਨ ਦੀ ਲੋੜ ਦੀ ਵਕਾਲਤ ਕੀਤੀ ਤਾਂ ਜੋ ਫਾਰਮਾ,ਆਈਟੀ, ਆਟੋ ਖੇਤਰਾਂ ਵਿਚ ਵੱਡੇ ਨਿਵੇਸ਼ਕਾਂ ਨੂੰ ਖਿੱਚਿਆ ਜਾ ਸਕੇ। ਸੂਬੇ ਵਿੱਚ ਉਦਯੋਗਿਕ ਵਿਕਾਸ ਅਤੇ ਰਵਾਇਤੀ ਢੰਗਾਂ ਦੀ ਖੇਤੀ ਕਾਰਨ ਖੇਤੀਬਾੜੀ ਖੇਤਰ ਵਿੱਚ ਆਈ ਰੁਜ਼ਗਾਰ ਦੀ ਖੜੋਤ ਦੇ ਮੱਦੇਨਜ਼ਰ ਨੌਜਵਾਨਾਂ ਲਈ ਹੋਰ ਖੇਤਰਾਂ ‘ਚ ਰੁਜ਼ਗਾਰ ਮੌਕੇ ਤਲਾਸ਼ਣ ‘ਤੇ ਜ਼ੋਰ ਦਿੰਦਿਆਂ ਉਨ•ਾਂ ਕਿਹਾ ਕਿ ਪੜਾਅ ਵਾਰ ਵਿਭਿੰਨਤਾ ਲਈ ਸਮਾਂਬੱਧ ਕਾਰਜ ਯੋਜਨਾਵਾਂ ਅਖ਼ਤਿਆਰ ਕਰਨਾ ਹੀ ਸਮੇਂ ਦੀ ਮੰਗ ਹੈ।
ਮੁੱਖ ਮੰਤਰੀ ਨੇ ਮਾਹਰਾਂ ਨੂੰ ਆਪਣੇ ਤਜਰਬੇ ਅਤੇ ਮੁਹਾਰਤ ਨੂੰ ਵਰਤ ਕੇ ਸੂਬਾ ਸਰਕਾਰ ਦੀ ਮਦਦ ਕਰਨ ਦੀ ਅਪੀਲ ਕੀਤੀ ਤਾਂ ਜੋ ਪ੍ਰਸ਼ਾਸਕੀ ਸੁਧਾਰਾਂ ਹਿੱਤ ਤਿਆਰ ਕੀਤੀ ਸੁਚੱਜੀ ਰੂਪਰੇਖਾ ਨੂੰ ਲਾਗੂ ਕੀਤੇ ਜਾਣ ਲਈ ਸਰਕਾਰ ਅਤੇ ਨਾਗਰਿਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਸਕੇ। ਉਨ•ਾਂ ਨੌਜਵਾਨੀ ਨੂੰ ਤਰੱਕੀ ਦੀ ਲੀਹਾਂ ‘ਤੇ ਪਾਉਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮਾਂ ਅਤੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਕਰਨ ਲਈ ਵੀ ਮੈਂਬਰਾਂ ਤੋਂ ਸੁਝਾਅ ਮੰਗੇ ਤਾਂ ਜੋ ਨੌਜਵਾਨਾਂ ਨੂੰ ਸੂਬੇ ਦੀ ਪ੍ਰਗਤੀ ਦਾ ਅਨਿੱਖੜਾ ਅੰਗ ਬਣਾਇਆ ਜਾ ਸਕੇ।
ਉਨ•ਾਂ ਪੀ.ਐਸ.ਏ.ਸੀ ਦੇ ਮੈਂਬਰਾਂ ਨੂੰ ਆਪਸ ਵਿੱਚ ਸੁਚੱਜਾ ਤਾਲਮੇਲ ਬਣਾ ਕੇ ਕੰਮ ਕਰਨ ਅਤੇ ਕਾਮਯਾਬ ਸੁਝਾਵਾਂ ਦੇ ਲਾਗੂ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਵੀ ਮੁੱਖ ਸਕੱਤਰ ਨੂੰ ਤਾਕੀਦ ਕੀਤੀ।
ਇਸ ਮੀਟਿੰਗ ਦੌਰਾਨ ਸੂਬੇ ਨੂੰ ਦਰਪੇਸ਼ ਚੁਣੌਤੀਆਂ ਅਤੇ ਇਨ•ਾਂ ਨਾਲ ਨਜਿੱਠਣ ਲਈ ਸੁਯੋਗ ਪਹੁੰਚ ਅਖ਼ਤਿਆਰ ਕੀਤੇ ਜਾਣ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਤਾਂ ਜੋ ਸੂਬੇ ਦੀ ਪੁਰਾਣੀ ਸ਼ਾਨ ਨੂੰ ਮੁੜ ਸੁਰਜੀਤ ਕਰਕੇ ਰਾਜ ਨੂੰ ਸਮਾਜਕ ਤੇ ਆਰਥਿਕ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾ ਸਕੇ।
ਇਸ ਦੌਰਾਨ ਅਮਰੀਕਾ ਦੀ ਹੌਪਕਿਨਜ਼ ਯੂਨੀਵਰਸਿਟੀ ਤੋਂ ਪ੍ਰੋ. ਦਿਵੇਸ਼ ਕਪੂਰ ਨੇ ਸਰਕਾਰ ਨੂੰ ਆਪਣੀਆਂ ਮੌਜੂਦਾ ਚੁਣੌਤੀਆਂ ਨਾਲ ਨਜਿੱਠਣ ਲਈ ਨੀਤੀ ਅਤੇ ਢਾਂਚਾਗਤ ਤਬਦੀਲੀਆਂ ਅਪਣਾਉਣ ਦੀ ਲੋੜ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਜਿਸ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਗਿਰਾਵਟ, ਕਿਸਾਨਾਂ ਦੀ ਆਮਦਨ ਵਿੱਚ ਆ ਰਹੀ ਖੜੋਤ ਅਤੇ ਲੋੜਾਂ ਸਮੇਤ ਆਰਥਿਕ ਵਿਕਾਸ ਨੂੰ ਤੇਜ਼ ਕਰਨ ਲਈ ਸ਼ਹਿਰੀ ਵਿਕਾਸ ‘ਤੇ ਵਧੇਰੇ ਧਿਆਨ ਕੇਂਦਰ ਕੀਤਾ ਗਿਆ। ਇਸ ਦੌਰਾਨ ਸਕੂਲ ਸਿੱਖਿਆ, ਖੇਤੀਬਾੜੀ, ਯੁਵਾ ਰੁਝੇਵਿਆਂ ਅਤੇ ਜ਼ਿਲ•ਾ ਪ੍ਰਸ਼ਾਸਨ ਨਾਲ ਜੁੜੇ ਵੱਖ-ਵੱਖ ਪਹਿਲੂਆਂ ‘ਤੇ ਵੀ ਵਿਚਾਰ ਕੀਤਾ ਗਿਆ। ਮੈਂਬਰਾਂ ਨੇ ਰਾਜ ਨੂੰ ਮੁੜ ਪੈਰਾਂ ‘ਤੇ ਕਰਨ ਅਤੇ ਇਸ ਦੀ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਸਬੰਧੀ ਸੰਭਾਵਨਾਵਾਂ ਦਾ ਲਾਭ ਉਠਾਉਣ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ।
ਜ਼ਿਕਰਯੋਗ ਹੈ ਕਿ ਪੀਐਸਏਸੀ ਦਾ ਗਠਨ ਪਿਛਲੇ ਸਾਲ ਰਾਜ ਸਰਕਾਰ ਨੇ ਪ੍ਰਸ਼ਾਸਨ ਦੇ ਅਹਿਮ ਖੇਤਰਾਂ ਵਿਚ ਤਬਦੀਲੀ ਕਰਨ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੀਤਾ ਗਿਆ ਸੀ।
ਮੀਟਿੰਗ ਵਿੱਚ ਬੋਰਡ ਦੇ ਮੈਂਬਰ ਜੌਹਨ ਹੋਪਕਿੰਜ਼ ਯੂਨੀਵਰਸਿਟੀ (ਅਮਰੀਕਾ) ਦੇ ਪ੍ਰੋ ਦੇਵੇਸ਼ ਕਪੂਰ, ਰਾਵੀ ਵੈਂਕਟੇਸਾਨ, ਟੀ ਨੰਦਾ ਕੁਮਾਰ, ਯਾਮਿਨੀ ਅਈਅਰ ਤੇ ਡਾ ਗਿਆਨੇਂਦਰਾ ਬਡਗਿਆਨ ਤੋਂ ਇਲਾਵਾ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰ ਵਿਨੀ ਮਹਾਜਨ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਿਸ਼ੇਸ਼ ਸਕੱਤਰ ਪ੍ਰਸ਼ਾਸਕੀ ਸੁਧਾਰ ਰਵੀ ਭਗਤ ਤੇ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਪਰਮਿੰਦਰ ਪਾਲ ਸਿੰਘ ਹਾਜ਼ਰ ਸਨ।