ਮਨ ਕੀ ਬਾਤ – ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਪਹਿਲਾਂ ਵਾਂਗ ਹੀ ਖਤਰਨਾਕ ਹੈ , ਮਾਸਕ ਦੀ ਲੋੜ – ਬਹਾਦਰ ਜਵਾਨਾਂ ਦੀ ਸ਼ਲਾਘਾ

                               ਪ੍ਰਧਾਨ ਮੰਤਰੀ ਨੇ ਕਿਹਾ ਕਿ ਵਾਇਰਸ ਪਹਿਲਾਂ ਵਾਂਗ ਹੀ ਖਤਰਨਾਕ ਹੈ। ਪ੍ਰਧਾਨ ਮੰਤਰੀ ਨੇ ਮਾਸਕ ਦੀ ਲੋੜ ਦਾ ਵੀ ਵਰਣਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਸ ਸਾਲ 15 ਅਗਸਤ ਨੂੰ ਵੱਖ-ਵੱਖ ਹਾਲਾਤਾਂ ਵਿੱਚ ਮਨਾਇਆ ਜਾਵੇਗਾ।

ਨਿਊਜ਼ ਪੰਜਾਬ
ਨਵੀ ਦਿੱਲੀ , 26 ਜੁਲਾਈ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਤਵਾਰ ਨੂੰ ਮਨ ਕੀ ਬਾਤ ਪ੍ਰੋਗਰਾਮ ਰਾਹੀਂ ਦੇਸ਼ ਨੂੰ ਸੰਬੋਧਨ ਕੀਤਾ। ਕਾਰਗਿਲ ਵਿਜੇ ਦਿਵਸ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ 21 ਸਾਲ ਪਹਿਲਾਂ ਭਾਰਤੀ ਫੌਜ ਨੇ ਭਾਰਤ ਦੀ ਜਿੱਤ ਦਾ ਝੰਡਾ ਲਹਿਰਾਇਆ ਸੀ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਬਹਾਦਰ ਜਵਾਨਾਂ ਨਾਲ ਸਬੰਧਿਤ ਕਹਾਣੀਆਂ ਪੜ੍ਹਨ ਅਤੇ ਸਾਂਝੀਆਂ ਕਰਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਬਹਾਦਰ ਜਵਾਨਾਂ ਅਤੇ ਉਨ੍ਹਾਂ ਨੂੰ ਜਨਮ ਦੇਣ ਵਾਲੀਆਂ ਮਾਵਾਂ ਨੂੰ ਸਲਾਮ ਕਰਦਾ ਹਾਂ। ਉਨ੍ਹਾਂ ਨੇ ਕੈਰੋਨਾ ਵਾਇਰਸ ਦੇ ਵਿਰੁੱਧ ਦੇਸ਼ ਦੀ ਸੰਯੁਕਤ ਲੜਾਈ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਾਇਰਸ ਪਹਿਲਾਂ ਵਾਂਗ ਹੀ ਖਤਰਨਾਕ ਹੈ। ਪ੍ਰਧਾਨ ਮੰਤਰੀ ਨੇ ਮਾਸਕ ਦੀ ਲੋੜ ਦਾ ਵੀ ਵਰਣਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਸ ਸਾਲ 15 ਅਗਸਤ ਨੂੰ ਵੱਖ-ਵੱਖ ਹਾਲਾਤਾਂ ਵਿੱਚ ਮਨਾਇਆ ਜਾਵੇਗਾ।