ਡਵੀਜ਼ਨਲ ਕਮਿਸ਼ਨਰ ਨੇ ਸ਼ਹੀਦ ਨਾਇਕ ਰਾਜਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ -ਪ੍ਰਸ਼ਾਸਨ ਵੱਲੋਂ ਸ਼ਹੀਦ ਦੇ ਪਰਿਵਾਰ ਦੀ ਹਰ ਬਣਦੀ ਮਦਦ ਕੀਤੀ ਜਾਵੇਗੀ-ਚੰਦਰ ਗੈਂਦ
ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਦੁਖੀ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕਰਦਿਆਂ ਕਿਹਾ ਕਿ ਉਹ ਖ਼ੁਦ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਸ਼ਹੀਦ ਦੇ ਪਰਿਵਾਰ ਲਈ ਪੈਦਾ ਹੋਈ ਇਸ ਦੁੱਖ ਦੀ ਘੜੀ ‘ਚ ਰਾਜਵਿੰਦਰ ਸਿੰਘ ਦੇ ਪਰਿਵਾਰ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਅਨਮੋਲ ਹੁੰਦੀ ਹੈ ਪਰੰਤੂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਦਾ ਸਤਿਕਾਰ ਕਰਦਿਆਂ ਪਰਿਵਾਰ ਲਈ 50 ਲੱਖ ਰੁਪਏ ਦੀ ਵਿੱਤੀ ਸਹਾਇਤਾ ਤੇ ਪਰਿਵਾਰ ਦੇ ਇੱਕ ਯੋਗ ਜੀਅ ਨੂੰ ਨੌਕਰੀ ਦੇਣ ਸਮੇਤ ਪਰਿਵਾਰ ਅਤੇ ਗ੍ਰਾਮ ਪੰਚਾਇਤ ਪਿੰਡ ਦੋਦੜਾ ਦੀ ਮੰਗ ਮੁਤਾਬਕ ਸ਼ਹੀਦ ਦੀ ਢੁਕਵੀਂ ਯਾਦਗਾਰ ਵੀ ਬਣਾਉਣ ਦਾ ਐਲਾਨ ਕੀਤਾ ਹੈ, ਜਿਸਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ।
ਨਿਊਜ਼ ਪੰਜਾਬ
ਪਟਿਆਲਾ, 27 ਜੁਲਾਈ: ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਲੰਘੀ 7 ਜੁਲਾਈ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ ਖੇਤਰ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਸੈਨਿਕ ਨਾਇਕ ਰਾਜਵਿੰਦਰ ਸਿੰਘ ਦੇ ਮਾਤਾ-ਪਿਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ ਹੈ। ਸ੍ਰੀ ਗੈਂਦ ਨੇ ਪਰਿਵਾਰ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸ਼ਹੀਦ ਦੇ ਪਰਿਵਾਰ ਦੀ ਹਰ ਬਣਦੀ ਮਦਦ ਕੀਤੀ ਜਾਵੇਗੀ।
ਇਸ ਮੌਕੇ ਸ੍ਰੀ ਚੰਦਰ ਗੈਂਦ ਨੇ ਸ਼ਹੀਦ ਦੇ ਪਿਤਾ ਸ. ਅਵਤਾਰ ਸਿੰਘ ਅਤੇ ਮਾਤਾ ਸ੍ਰੀਮਤੀ ਮਹਿੰਦਰ ਕੌਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਜਿਸ ਬਹਾਦਰੀ ਨਾਲ ਸ਼ਹੀਦ ਰਾਜਵਿੰਦਰ ਸਿੰਘ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰੱਖਿਆ ਕਰਨ ਲਈ ਅਤਿਵਾਦੀਆਂ ਦਾ ਮੁਕਾਬਲਾ ਕਰਕੇ ਸ਼ਹਾਦਤ ਦਾ ਜਾਮ ਪੀਤਾ ਉਹ ਲਾਮਿਸਾਲ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਰਾਜਵਿੰਦਰ ਸਿੰਘ ਦੀ ਸ਼ਹੀਦੀ ਨੂੰ ਸਦਾ ਯਾਦ ਰੱਖਿਆ ਜਾਵੇਗਾ।
ਸ੍ਰੀ ਚੰਦਰ ਗੈਂਦ ਨੇ ਦੁਖੀ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕਰਦਿਆਂ ਕਿਹਾ ਕਿ ਉਹ ਖ਼ੁਦ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਸ਼ਹੀਦ ਦੇ ਪਰਿਵਾਰ ਲਈ ਪੈਦਾ ਹੋਈ ਇਸ ਦੁੱਖ ਦੀ ਘੜੀ ‘ਚ ਰਾਜਵਿੰਦਰ ਸਿੰਘ ਦੇ ਪਰਿਵਾਰ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਅਨਮੋਲ ਹੁੰਦੀ ਹੈ ਪਰੰਤੂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਦਾ ਸਤਿਕਾਰ ਕਰਦਿਆਂ ਪਰਿਵਾਰ ਲਈ 50 ਲੱਖ ਰੁਪਏ ਦੀ ਵਿੱਤੀ ਸਹਾਇਤਾ ਤੇ ਪਰਿਵਾਰ ਦੇ ਇੱਕ ਯੋਗ ਜੀਅ ਨੂੰ ਨੌਕਰੀ ਦੇਣ ਸਮੇਤ ਪਰਿਵਾਰ ਅਤੇ ਗ੍ਰਾਮ ਪੰਚਾਇਤ ਪਿੰਡ ਦੋਦੜਾ ਦੀ ਮੰਗ ਮੁਤਾਬਕ ਸ਼ਹੀਦ ਦੀ ਢੁਕਵੀਂ ਯਾਦਗਾਰ ਵੀ ਬਣਾਉਣ ਦਾ ਐਲਾਨ ਕੀਤਾ ਹੈ, ਜਿਸਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ।
ਪਰਿਵਾਰ ਨੇ ਸ੍ਰੀ ਚੰਦਰ ਗੈਂਦ ਨੂੰ ਸ਼ਹੀਦ ਰਾਜਵਿੰਦਰ ਸਿੰਘ ਵੱਲੋਂ ਦੁਸ਼ਮਣਾਂ ਦਾ ਟਾਕਰਾ ਬਹਾਦਰੀ ਨਾਲ ਕਰਨ ਦੀ ਵਿਥਿਆ ਸੁਣਾਈ, ਜਿਸ ‘ਤੇ ਸ੍ਰੀ ਗੈਂਦ ਨੇ ਕਿਹਾ ਕਿ ਪਰਿਵਾਰ ਦਾ ਕੋਈ ਵੀ ਯੋਗ ਕੰਮ ਹੋਵੇਗਾ ਤਾਂ ਉਸਨੂੰ ਪਹਿਲ ਦੇ ਅਧਾਰ ‘ਤੇ ਪੂਰਾ ਕਰਵਾਇਆ ਜਾਵੇਗਾ।