ਤਰਨ ਤਾਰਨ – ਜ਼ਿਲ੍ਹੇ ਦੇ 9 ਕੁਲੈਕਸ਼ਨ ਸੈਂਟਰਾਂ ਵਿੱਚੋਂ ਕੋਵਿਡ-19 ਦੀ ਜਾਂਚ ਲਈ ਲਏ ਗਏ 407 ਹੋਰ ਸੈਂਪਲ 323 ਨਮੂਨਿਆਂ ਵਿੱਚੋਂ 304 ਦੀ ਰਿਪੋਰਟ ਆਈ ਨੈਗੇਟਿਵ, ਜਦੋਂਕਿ 19 ਵਿਅਕਤੀ ਕਰੋਨਾ ਵਾਇਰਸ ਤੋਂ ਪੀੜ੍ਹਤ ਪਾਏ ਗਏ

ਜ਼ਿਲ੍ਹੇ ਵਿੱਚ ਕਰੋਨਾ ਵਾਇਰਸ ਦੇ ਸ਼ੱਕੀ ਮਰੀਜਾਂ ਦੇ ਸੈਂਪਲ ਲੈਣ ਵਿੱਚ ਲਿਆਂਦੀ ਗਈ ਤੇਜ਼ੀ-ਡਿਪਟੀ ਕਮਿਸ਼ਨਰ
ਨਿਊਜ਼ ਪੰਜਾਬ
ਤਰਨ ਤਾਰਨ, 27 ਜੁਲਾਈ : ਜ਼ਿਲ੍ਹੇ ਵਿੱਚ ਕਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਦੀ ਗਿਣਤੀ ਵਿੱਚ ਹੋ ਰਹੇ ਵਾਧੇ ਕਾਰਨ ਕੋਵਿਡ-19 ਮਹਾਂਮਾਰੀ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਸ਼ੱਕੀ ਮਰੀਜਾਂ ਦੇ ਸੈਂਪਲ ਲੈਣ ਵਿੱਚ ਤੇਜ਼ੀ ਲਿਆਂਦੀ ਗਈ ਹੈ। ਇਸ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੇ 9 ਕੁਲੈਕਸ਼ਨ ਸੈਂਟਰਾਂ ਵਿੱਚੋਂ ਜਾਂਚ ਲਈ 407 ਹੋਰ ਸੈਂਪਲ ਲਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਲਏ ਗਏ 407 ਨਮੂਨਿਆਂ ਵਿਚੋਂ ਸਿਵਲ ਹਸਪਤਾਲ ਤਰਨ ਤਾਰਨ ‘ਚੋ 117, ਸਬ-ਡਵੀਜ਼ਨ ਹਸਪਤਾਲ ਖਡੂਰ ਸਾਹਿਬ ਵਿਚੋਂ 109, ਸਬ-ਡਵੀਜ਼ਨ ਹਸਪਤਾਲ ਪੱਟੀ ‘ਚੋ 68, ਕਮਿਊਨਿਟੀ ਹੈੱਲਥ ਸੈਂਟਰ ਸੁਰ ਸਿੰਘ ਵਿੱਚੋਂ 42, ਕਮਿਊਨਿਟੀ ਹੈੱਲਥ ਸੈਂਟਰ ਕਸੇਲ ‘ਚੋ 23, ਕਮਿਊਨਿਟੀ ਹੈੱਲਥ ਸੈਂਟਰ ਝਬਾਲ ਵਿੱਚੋਂ 07, ਕਮਿਊਨਿਟੀ ਹੈੱਲਥ ਸੈਂਟਰ ਕੈਰੋਂ ‘ਚੋ 21 ਅਤੇ ਕਮਿਊਨਿਟੀ ਹੈੱਲਥ ਸੈਂਟਰ ਸਰਹਾਲੀ ਵਿਖੇ 20 ਨਮੂਨੇ ਲਏ ਗਏ ਹਨ।
ਉਹਨਾਂ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਭੇਜੇ ਗਏ 323 ਨਮੂਨਿਆਂ ਵਿੱਚੋਂ 304 ਨਮੂਨਿਆਂ ਦੀ ਰਿਪੋਰਟ ਅੱਜ ਨੈਗੇਟਿਵ ਪਾਈ ਗਈ ਹੈ, ਜਦੋਂਕਿ 19 ਵਿਅਕਤੀ ਕਰੋਨਾ ਵਾਇਸ ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਜਾਂਚ ਲਈ ਭੇਜੇ ਗਏ 506 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਹੁਣ ਤੱਕ 16324 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 15534 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ, ਜਦਕਿ 298 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ, ਜਿੰਨ੍ਹਾ ਵਿਚੋਂ 220 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਕੋਵਿਡ-19 ਦੇ 71 ਐਕਟਿਵ ਕੇਸ ਰਹਿ ਗਏ ਹਨ।
ਉਹਨਾਂ ਦੱਸਿਆ ਕਿ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿੱਚ ਕਰੋਨਾ ਪੀੜ੍ਹਤ 24 ਵਿਅਕਤੀ ਇਲਾਜ ਅਧੀਨ ਹਨ, ਜੋ ਕਿ ਸਿਹਤ ਪੱਖੋਂ ਠੀਕ ਹਨ।ਇਸ ਤੋਂ ਇਲਾਵਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ 11 ਕਰੋਨਾ ਪੀੜ੍ਹਤ ਵਿਅਕਤੀਆਂ ਨੂੰ ਹੋਮ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ ਅਤੇ 32 ਵਿਅਕਤੀਆਂ ਨੂੰ  ਮਾਈ ਭਾਗੋ ਨਰਸਿੰਗ ਕਾਲਜ ਵਿਖੇ ਬਣੇ ਕੋਵਿਡ ਕੇਅਰ ਸੈਂਟਰ ਵਿੱਚ ਰੱਖਿਆ ਗਿਆ ਹੈ।ਇਸ ਤੋਂ ਇਲਾਵਾ 4 ਮਰੀਜ਼ਾਂ ਦਾ ਇਲਾਜ ਹੋਰ ਜ਼ਿਲ੍ਹੇ ਵਿੱਚ ਚੱਲ ਰਿਹਾ ਹੈ।
—————