ਤਰਨ ਤਾਰਨ – ਜਿਲ੍ਹੇ ਵਿੱਚ ਕੁੱਲ ਕਰੋਨਾ ਵਾਇਰਸ ਤੋਂ ਪੀੜ੍ਹਤ ਐਕਟਿਵ ਕੇਸਾਂ ਦੀ ਗਿਣਤੀ 86 ਹੋਈ ਅੱਜ ਪ੍ਰਾਪਤ ਰਿਪੋਰਟਾਂ ਅਨੁਸਾਰ ਕੋਵਿਡ-19 ਦੇ 13 ਨਵੇਂ ਮਾਮਲੇ ਸਾਹਮਣੇ ਆਏ

ਪੰਜਾਬ ਸਰਕਾਰ ਵੱਲੋਂ “ਮਿਸ਼ਨ ਫਤਿਹ” ਤਹਿਤ ਜਾਰੀ ਜ਼ਰੂਰੀ ਹਦਾਇਤਾਂ ਨੂੰ ਨਿੱਜੀ ਜ਼ਿੰਦਗੀ ਵਿੱਚ ਆਦਤ ਵਜੋਂ ਅਪਣਾਇਆ ਜਾਵੇ-ਡਿਪਟੀ ਕਮਿਸ਼ਨਰ

ਨਿਊਜ਼ ਪੰਜਾਬ

ਤਰਨ ਤਾਰਨ, 28 ਜੁਲਾਈ : ਪੰਜਾਬ ਸਰਕਾਰ ਵੱਲੋਂ ਕਰੋਨਾ ਵਾਇਰਸ ਦੇ ਸਮਾਜਿਕ ਫੈਲਾਅ ਨੂੰ ਖਤਮ ਕਰਨ ਲਈ “ਮਿਸ਼ਨ ਫਤਿਹ” ਤਹਿਤ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਕਿ ਸਾਰੇ ਇਸ ਭਿਆਨਕ ਬਿਮਾਰੀ ਤੋਂ ਸੁਚੇਤ ਹੋ ਕੇ ਆਪਣਾ ਬਚਾਅ ਕਰ ਸਕਣ ਅਤੇ ਇਸ ਦੇ ਸੰਕਰਮਣ ਨੂੰ ਠੱਲ੍ਹ ਪਾਈ ਜਾ ਸਕੇ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਹੁਣ ਸਾਨੂੰ ਮਿਸ਼ਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ ਜ਼ਿੰਦਗੀ ਵਿੱਚ ਇੱਕ ਆਦਤ ਵਜੋ ਅਪਣਾਉਣਾ ਚਾਹੀਦਾ ਹੈ, ਕਿੳਂੁਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋਂ ਬਚਾਅ ਦਾ ਸਾਧਨ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਰ-ਵਾਰ ਹੱਥਾਂ ਨੂੰ ਧੋਣਾ, ਸਮਾਜਿਕ ਦੂਰੀ ਬਰਕਰਾਰ ਰੱਖਣੀ, ਸੈਨੇਟਾਈਜਰ ਦੀ ਵਰਤੋਂ, ਮਾਸਕ ਦੀ ਵਰਤੋਂ, ਦਸਤਾਨਿਆਂ ਦੀ ਵਰਤੋਂ, ਬੇਲੋੜੀ ਮੂਵਮੈਂਟ ਬੰਦ ਕਰਨੀ, ਆਦਿ ਸਾਵਧਾਨੀਆਂ ਨਾਲ ਅਸੀ ਕਰੋਨਾ ਵਾਇਰਸ ਤੋਂ ਬਚੇ ਰਹਿ ਸਕਦੇ ਹਾਂ। ਉਹਨਾਂ ਕਿਹਾ ਵੱਖ-ਵੱਖ ਵਿਭਾਗਾਂ ਲਗਾਤਾਰ ਆਪਣੀਆਂ ਗਤੀਵਿਧੀਆਂ ਰਾਹੀ ਉਪਰੋਕਤ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਜਲਦੀ ਤੋਂ ਜਲਦੀ ਕਰੋਨਾ ਵਾਇਰਸ ਦੇ ਸੰਕਰਮਣ ‘ਤੇ ਕਾਬੂ ਪਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਰੋਨਾ ਵਾਇਰਸ ਤੋਂ ਪੀੜ੍ਹਤ ਕੇਸਾਂ ਦੀ ਜਿਲ੍ਹੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਪ੍ਰਾਪਤ ਰਿਪੋਰਟਾਂ ਅਨੁਸਾਰ ਜਿਲ੍ਹੇ ਵਿੱਚ ਕੋਵਿਡ-19 ਦੇ 13 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਹੁਣ ਜਿਲ੍ਹੇ ਵਿੱਚ ਕੁੱਲ ਕਰੋਨਾ ਵਾਇਰਸ ਤੋਂ ਪੀੜ੍ਹਤ ਐਕਟਿਵ ਕੇਸਾਂ ਦੀ ਗਿਣਤੀ 86 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਤਰਨ ਤਾਰਨ ਨੇ ਕੋਵਿਡ-19 ਦੀ ਜਾਂਚ ਸਬੰਧੀ ਹੁਣ ਤੱਕ ਕੁੱਲ 16709 ਸੈਂਪਲ ਇਕੱਤਰ ਕੀਤੇ ਹਨ ਜਿੰਨ੍ਹਾਂ ਵਿੱਚੋ 15620 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 792 ਦੀ ਰਿਪੋਰਟ ਦਾ ਇੰਤਜ਼ਾਰ ਹੈ।