ਪਟਿਆਲਾ – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਗੁਰਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲੇ: ਸ਼ਬਦ ਗਾਇਨ ਦੇ ਜ਼ਿਲ੍ਹਾ ਪੱਧਰੀ ਨਤੀਜੇ ਐਲਾਨੇ, ਸਾਰੇ ਸਥਾਨਾਂ ‘ਤੇ ਲੜਕੀਆਂ ਕਾਬਜ਼

 

ਨਿਊਜ਼ ਪੰਜਾਬ
ਪਟਿਆਲਾ 28 ਜੁਲਾਈ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਤੇ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਚੱਲ ਰਹੇ ਸ਼ਬਦ ਗਾਇਨ ਮੁਕਾਬਲਿਆਂ ਦੇ ਜ਼ਿਲ੍ਹਾ ਪੱਧਰ ਦੇ ਮੁਕਾਬਲਿਆਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਜਿਸ ਤਹਿਤ ਸਾਰੇ ਹੀ ਵਰਗਾਂ ‘ਚ ਲੜਕੀਆਂ ਦਾ ਦਬਦਬਾ ਰਿਹਾ।
ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 23 ਸੌ ਤੋਂ ਵਧੇਰੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਹਰਿੰਦਰ ਕੌਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਇੰਜ. ਅਮਰਜੀਤ ਸਿੰਘ ਨੇ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਜ਼ਿਲ੍ਹਾ ਪੱਧਰ ਦੇ ਜੇਤੂਆਂ ‘ਚੋਂ ਸਿਖਰਲੇ ਦੋ-ਦੋ ਪ੍ਰਤੀਯੋਗੀ ਰਾਜ ਪੱਧਰੀ ਸ਼ਬਦ ਗਾਇਨ ਮੁਕਾਬਲਿਆਂ ‘ਚ ਹਿੱਸਾ ਲੈਣਗੇ।ਪ੍ਰਾਇਮਰੀ ਵਰਗ ‘ਚ ਸੁਨੀਤਾ ਪੁੱਤਰੀ ਦੀਪਕ ਸਰਕਾਰੀ ਪ੍ਰਾਇਮਰੀ ਸਕੂਲ ਪਹਿਰ ਖੁਰਦ (ਬਲਾਕ ਰਾਜਪੁਰਾ-2) ਪਹਿਲੇ ਤੇ ਜੈਸਮੀਨ ਕੌਰ ਪੁੱਤਰ ਹਰਨਾਮ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਖਾਕਟਾ ਕਲਾਂ (ਬਲਾਕ ਭੁਨਰਹੇੜੀ-2) ਦੂਸਰੇ ਸਥਾਨ ‘ਤੇ ਰਹੀ। ਮਿਡਲ ਵਰਗ ‘ਚ ਹਰਮਨਜੋਤ ਕੌਰ ਪੁੱਤਰੀ ਚਰਨਪ੍ਰੀਤ ਸਿੰਘ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਮਾਡਲ ਟਾਊਨ ਪਹਿਲੇ ਤੇ ਜਸ਼ਨ ਸਪੁੱਤਰੀ ਮੇਜਰ ਖਾਨ ਸਰਕਾਰੀ ਹਾਈ ਸਕੂਲ ਬਿਰੜਵਾਲ ਦੂਸਰੇ ਸਥਾਨ ‘ਤੇ ਰਹੀ। ਸੈਕੰਡਰੀ ਵਰਗ ‘ਚ ਕੰਵਲਪ੍ਰੀਤ ਕੌਰ ਪੁੱਤਰੀ ਗੁਰਮੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੀਲਖਾਨਾ ਪਟਿਆਲਾ ਪਹਿਲੇ ‘ਤੇ ਇਸ਼ਨੂਰ ਕੌਰ ਪੁੱਤਰੀ ਇੰਦਰਜੀਤ ਸਿੰਘ ਭਾਈ ਕਾਹਨ ਸਿੰਘ ਨਾਭਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਨਾਭਾ ਦੂਸਰੇ ਸਥਾਨ ‘ਤੇ ਰਹੀ।

ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ (ਐਲੀ.) ਡਿਪਟੀ ਡੀ.ਈ.ਓ ਮਨਵਿੰਦਰ ਕੌਰ, ਨੋਡਲ ਅਫ਼ਸਰ (ਸੈ.) ਰਜਨੀਸ਼ ਗੁਪਤਾ ਤੇ ਸਹਾਇਕ ਨੋਡਲ ਅਫ਼ਸਰ ਰਣਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੇ ਸੰਚਾਲਨ ‘ਚ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਦਾ ਵਡਮੁੱਲਾ ਸਹਿਯੋਗ ਰਿਹਾ ਹੈ। ਤਸਵੀਰ:- 1. ਸੁਨੀਤਾ 2.ਜੈਸਮੀਨ ਕੌਰ 3. ਹਰਮਨਜੋਤ ਕੌਰ 4. ਜਸ਼ਨ 5. ਕੰਵਲਪ੍ਰੀਤ ਕੌਰ