ਬੱਲੇ – ਓ – ਪੰਜਾਬੀਓ ! – 550150 ਵਿਅਕਤੀ ਨਿਰਦੇਸਾਂ ਦੀ ਉਲੰਘਣਾ ਕਾਰਨ ਭਰ ਚੁੱਕੇ ਹਨ ਜੁਰਮਾਨੇ – ਪੜ੍ਹੋ ਕਿੰਨੇ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਅਤੇ ਕਿੰਨਿਆਂ ਤੇ ਪਰਚੇ ਹੋਏ
ਨਿਊਜ਼ ਪੰਜਾਬ
ਚੰਡੀਗੜ੍ਹ , 30 ਜੁਲਾਈ – ਕੋਵਿਡ ਉੱਤੇ ਕਾਬੂ ਪਾਉਣ ਅਤੇ ਪ੍ਰਬੰਧਾਂ ਬਾਰੇ ਸਿਹਤ ਅਧਿਕਾਰੀਆਂ ਅਤੇ ਜਿਿਲ੍ਹਆਂ ਦੇ ਡਿਪਟੀ ਕਮਿਸਨਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਇਕ ਸਮੀਖਿਆ ਮੀਟਿੰਗ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਕੇਂਦਰ ਸਰਕਾਰ ਨੇ ਕੁਝ ਛੋਟਾਂ ਦਾ ਐਲਾਨ ਕੀਤਾ ਹੈ ਜਿਨ੍ਹਾਂ ਵਿੱਚ ਅਨਲੌਕ 3.0 ਦੇ ਦਿਸਾ-ਨਿਰਦੇਸਾਂ ਅਨੁਸਾਰ ਜਿੰਮ ਖੋਲ੍ਹੇ ਜਾਣਾ ਵੀ ਸਾਮਲ ਹੈ ਪਰ ਉਨ੍ਹਾਂ ਵੱਲੋਂ ਇਸ ਸਬੰਧੀ ਫੈਸਲਾ ਜਮੀਨੀ ਸਥਿਤੀ ਤੋਂ ਜਾਣੂੰ ਹੋਣ ਉਪਰੰਤ ਹੀ ਕੀਤਾ ਜਾਵੇਗਾ। ਉਨ੍ਹਾਂ ਡਿਪਟੀ ਕਮਿਸਨਰਾਂ ਨੂੰ ਇਸ ਮਸਲੇ ਸਬੰਧੀ ਗਹਿਰਾਈ ਨਾਲ ਸੋਚ ਵਿਚਾਰ ਕਰਕੇ ਆਪਣੇ ਸੁਝਾਅ ਅਤੇ ਵਿਚਾਰ ਮੁੱਖ ਸਕੱਤਰ ਵਿਨੀ ਮਹਾਜਨ ਤੱਕ ਪਹੁੰਚਾਉਣ ਲਈ ਕਿਹਾ ਜਿਸ ਤੋਂ ਬਾਅਦ ਸਰਕਾਰ ਦੁਆਰਾ ਵਿਸਥਾਰਤ ਚਰਚਾ ਮਗਰੋਂ ਅੰਤਮ ਫੈਸਲਾ ਲਿਆ ਜਾਵੇਗਾ।
ਇਸੇ ਦੌਰਾਨ ਡੀ.ਜੀ.ਪੀ. ਦਿਨਕਰ ਗੁਪਤਾ ਨੇ ਮੀਟਿੰਗ ਵਿੱਚ ਦੱਸਿਆ ਕਿ 23 ਮਾਰਚ ਤੋਂ 29 ਜੁਲਾਈ ਤੱਕ ਉਲੰਘਣਾ ਦੇ ਵੱਖ-ਵੱਖ ਮਾਮਲਿਆਂ ਵਿੱਚ 14384 ਕੇਸ ਦਰਜ ਹੋਏ ਅਤੇ 19850 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ। 550150 ਵਿਅਕਤੀਆਂ ਨੂੰ ਕੋਵਿਡ ਦਿਸਾ ਨਿਰਦੇਸਾਂ ਦੀ ਉਲੰਘਣਾ ਦੇ ਦੋਸ ਵਿੱਚ ਜੁਰਮਾਨੇ ਕੀਤੇ ਗਏ।ਕੁਝ ਦੁਕਾਨਦਾਰਾਂ ਦੁਆਰਾ ਕੋਵਿਡ ਪ੍ਰੋਟੋਕਾਲ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਉਲੰਘਣਾ ਕਰਨ ਸਬੰਧੀ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦੇ ਹੋਏ ਮੁੱਖ ਮੰਤਰੀ ਨੇ ਡਿਪਟੀ ਕਮਿਸਨਰਾਂ ਨੂੰ ਨਿਰਦੇਸ ਦਿੱਤੇ ਕਿ ਪਹਿਲੀ ਗਲਤੀ ਹੋਣ ‘ਤੇ ਤਿੰਨ ਦਿਨ ਲਈ ਦੁਕਾਨਾਂ ਬੰਦ ਕੀਤੀਆਂ ਜਾਣ ਅਤੇ ਲਗਾਤਾਰ ਗਲਤੀ ਦੁਹਰਾਏ ਜਾਣ ‘ਤੇ ਜਅਿਾਦਾ ਦਿਨ ਲਈ ਇਹ ਕਾਰਵਾਈ ਕੀਤੀ ਜਾਵੇ। ਉਨ੍ਹਾਂ ਡਿਪਟੀ ਕਮਿਸਨਰਾਂ ਨੂੰ ਕੋਵਿਡ ਮਹਾਂਮਾਰੀ ਦੀ ਰੋਕਥਾਮ ਲਈ ਸਾਰੇ ਸੁਰੱਖਿਆ ਪ੍ਰੋਟੋਕਾਲ ਅਤੇ ਨਿਯਮਾਂ ਜਿਨ੍ਹਾਂ ਵਿੱਚ ਮਾਸਕ ਪਾਉਣਾ ਅਤੇ ਸਮਾਜਿਕ ਦੂਰੀ ਬਣਾਏ ਰੱਖਣਾ ਸਾਮਲ ਹੈ, ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਇਸ ਮੌਕੇ ਡਾ. ਕੇ.ਕੇ. ਤਲਵਾੜ ਨੇ ਕਿਹਾ ਕਿ ਵਿਗਿਆਨਕ ਤੌਰ ‘ਤੇ ਅੰਕੜੇ ਇਹ ਦਰਸਾਉਂਦੇ ਹਨ ਕਿ ਮਾਸਕ ਪਾਉਣਾ ਲੌਕਡਾਊਨ ਵਾਂਗ ਹੀ ਅਸਰਦਾਰ ਹੈ ਕਿਉਂਜੋ ਇਹ ਨਾ ਸਿਰਫ ਇਸ ਵਾਇਰਸ ਦੇ ਸੰਕਰਮਣ ਨੂੰ ਫੈਲਣ ਤੋਂ ਰੋਕਦਾ ਹੈ ਸਗੋਂ ਮੌਤ ਦੀ ਦਰ ਵੀ ਘਟਾਉਂਦਾ ਹੈ।