ਜੇ ਤਗੜੇ ਰਹਿਣਾ ਤਾਂ ਪੀਓ ਹਲਦੀ ਵਾਲਾ ਦੁੱਧ – ਮੁੱਖ ਮੰਤਰੀ ਨੇ ਜਾਰੀ ਕੀਤਾ ਮਿਲਕਫੈੱਡ ਦੁਆਰਾ ਤਿਆਰ ਵੇਰਕਾ ਹਲਦੀ ਦੁੱਧ
ਨਿਊਜ਼ ਪੰਜਾਬ
ਚੰਡੀਗੜ 30 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਰਵਾਰ ਨੂੰ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਬਿਮਾਰੀਆਂ ਦੇ ਨਾਲ ਲੜਨ ਦੀ ਅੰਦਰੂਨੀ ਸਮਰੱਥਾ ਵਧਾਉਣ ਲਈ ਮਿਲਕਫੈਡ ਦੁਆਰਾ ਤਿਆਰ ਇੱਕ ਪੌਸ਼ਟਿਕ ਡਰਿੰਕ ‘ਵੇਰਕਾ ਹਲਦੀ ਦੁਧ’ ਲਾਂਚ ਕੀਤਾ ਗਿਆ ।
ਬਿਮਾਰੀਆਂ ਦੇ ਨਾਲ ਲੜਨ ਦੀ ਅੰਦਰੂਨੀ ਸਮਰੱਥਾ ਨੂੰ ਵਧਾਉਣ ਦੇ ਪੱਖ ਤੋਂ ਹਲਦੀ ਦੇ ਔਸ਼ਧੀ ਗੁਣਾਂ ਨਾਲ ਭਰਪੂਰ ਇਸ ਉਤਪਾਦ ਨੂੰ ਲਾਂਚ ਕਰਨ ਦਾ ਇਹ ਢੁੱਕਵਾਂ ਸਮਾਂ ਦੱਸਦਿਆਂ ਮੁੱਖ ਮੰਤਰੀ ਨੇ ਉਮੀਦ ਕੀਤੀ ਕਿ ਵੇਰਕਾ ਹਲਦੀ ਦੁੱਧ ਜਲਦੀ ਹੀ ਖਪਤਕਾਰਾਂ ਵਿਚ ਜ਼ਿਆਦਾ ਪਸੰਦ ਕੀਤੇ ਜਾਣ ਵਾਲੇ ਪੇਅਜਲ ਵਜੋਂ ਉਭਰੇਗਾ ਜੋ ਹੁਣ ਕੋਰੋਨਾਵਾਇਰਸ ਖ਼ਿਲਾਫ਼ ਜੰਗ ਵਿੱਚ ਤੰਦਰੁਸਤ ਰਹਿਣ ਅਤੇ ਆਪਣੀ ਰੋਗ ਪ੍ਰਤੀਰੋਧਕ ਸ਼ਕਤੀ (ਇਮਿਉਨਟੀ) ਨੂੰ ਵਧਾਉਣ ਲਈ ਬਦਲਵੇਂ ਤਰੀਕੇ ਲੱਭ ਰਹੇ ਹਨ।
ਇਸ ਮੌਕੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਵੇਰਕਾ ਹਲਦੀ ਦੁਧ ਇਕ ਵਿਲੱਖਣ ਹਲਦੀ ਫਾਰਮੂਲੇ ਦੀ ਵਰਤੋਂ ਕਰਕੇ ਤਿਆਰ ਕੀਤਾ ਗਿਆ ਸੀ, ਜਿਸ ਨੂੰ ਬਾਇਓਤਕਨਾਲੋਜੀ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੁਆਰਾ ਵਿਕਸਤ ਅਤੇ ਪੇਟੈਂਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਮ ਹਲਦੀ ਨਾਲੋਂ ਮਨੁੱਖੀ ਸਰੀਰ ਦੀ ਹਜ਼ਮ ਕਰਨ ਦੀ ਸ਼ਕਤੀ ਨੂੰ 10 ਗੁਣਾ ਜ਼ਿਆਦਾ ਕਰਦਾ ਹੈ।ਸ. ਰੰਧਾਵਾ ਨੇ ਕਿਹਾ ਕਿ ਦੁੱਧ ਵਿਚ ਪੂਰੀ ਤਰ੍ਹਾਂ ਘੁਲਣਸ਼ੀਲ ਹੋਣ ਕਾਰਨ ਇਸ ਫਾਰਮੂਲੇ ਨੇ ਉਤਪਾਦ ਨੂੰ ਇਕ ਸੁਚਾਰੂ ਬਣਤਰ ਦਿੱਤੀ ਹੈ। ਵੇਰਕਾ ਨੇ ਇਸ ਸੁਆਦੀ, ਸਿਹਤਮੰਦ ਅਤੇ ਇਮਿਉਨਟੀ ਨੂੰ ਵਧਾਉਣ ਵਾਲੇ ਡਰਿੰਕ ਜਿਸ ਵਿੱਚ ਕਰਕੂਮਿਨਔਡਸ ਅਤੇ ਨਾਨ-ਕਰਕੁਮਿਨੋਇਡਜ਼ ਜਿਵੇਂ ਟੂਰਮੇਰੋਨਜ਼ ਦੋਵਾਂ ਦੇ ਲਾਭ ਹਨ, ਨੂੰ ਤਿਆਰ ਕਰਨ ਲਈ 50 ਸਾਲਾਂ ਤੋਂ ਵੱਧ ਸਮੇਂ ਦੀ ਆਪਣੀ ਮੁਹਾਰਤ, ਗਿਆਨ ਅਤੇ ਤਜ਼ਰਬੇ ਦੀ ਵਰਤੋਂ ਕੀਤੀ ਹੈ,
News Punjab
ਵੇਰਕਾ ਹਲਦੀ ਦੁੱਧ ਮਿਸ਼ਨ ਫਤਿਹ ਦੇ ਹਿੱਸੇ ਵਜੋਂ 25 ਰੁਪਏ (200 ਮਿਲੀਲੀਟਰ) ਦੀ ਕੀਮਤ ਵਿੱਚ ਲਾਂਚ ਕੀਤਾ ਗਿਆ ਹੈ ਜੋ ਸਮਾਜ ਦੇ ਸਾਰੇ ਵਰਗਾਂ ਵਿੱਚ ਹੈ ਅਤੇ ਇਹ ਦੁੱਧ ਛੋਟੀ ਉਮਰ ਦੇ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਲਈ ਲਾਭਕਾਰੀ ਹੋਵੇਗਾ। ਰੰਧਾਵਾ ਨੇ ਕਿਹਾ ਕਿ ਇਹ ਉਤਪਾਦ ਸਾਰੀਆਂ ਪ੍ਰਚੂਨ ਦੁਕਾਨਾਂ ਅਤੇ ਵੇਰਕਾ ਬੂਥਾਂ `ਤੇ ਉਪਲੱਬਧ ਹੋਵੇਗਾ।