ਨਿਜ਼ੀ ਹਸਪਤਾਲਾਂ ਦੇ ਖੁਲ੍ਹ ਰਹੇ ਨੇ ਭੇਤ – ਸਰਕਾਰੀ ਹਦਾਇਤਾਂ ਦੇ ਉਲਟ ਮਰੀਜ਼ਾਂ ਦੀ ਹੋ ਰਹੀ ਹੈ ਆਰਥਿਕ ਲੁੱਟ – ਯੂਥ ਅਕਾਲੀ ਦਲ ਨੇ ਕਿਹਾ ਮਿਸ਼ਨ ਫਤਹਿ ਨਹੀਂ ਹੋਇਆ ਫਤਹਿ
News Punjab.Net ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਫੋਟੋ ਸੈਸ਼ਨ ਲਈ ਹਸਪਤਾਲਾਂ ਦਾ ਦੌਰਾ ਕਰਦੇ ਹਨ ਪਰ ਹਸਪਤਾਲਾਂ ਦੀ ਜ਼ਮੀਨੀ ਹਕੀਕਤ ਨੂੰ ਕਦੇ ਨਹੀਂ ਵੇਖਿਆ। ਉਨ੍ਹਾਂ ਕਿਹਾ ਕਿ ਉਹ ਫਿਰ ਤੋਂ ਹਸਪਤਾਲ ਵਿਰੁੱਧ ਰੋਸ ਪ੍ਰਦਰਸ਼ਨ ਕਰਨਗੇ ਜੇਕਰ ਹਸਪਤਾਲ ਮਰੀਜ਼ਾਂ ਨੂੰ ਬੈਡ ਦੇਣ ਤੋਂ ਇਨਕਾਰ ਕਰਨਗੇ
ਨਿਊਜ਼ ਪੰਜਾਬ
ਲੁਧਿਆਣਾ , 31 ਜੁਲਾਈ – ਨਿਜ਼ੀ ਹਸਪਤਾਲਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਦੇ ਬਾਵਜ਼ੂਦ ਮਰੀਜ਼ਾਂ ਨੂੰ ਪ੍ਰੇਸ਼ਾਨ ਕਰਨ ਅਤੇ ਆਰਥਿਕ ਸ਼ੋਸ਼ਣ ਕਰਨ ਵਿਰੁੱਧ ਲੋਕਾਂ ਵਿੱਚ ਰੋਹ ਵੱਧਦਾ ਜਾ ਰਿਹਾ ਹੈ | ਅੱਜ ਯੂਥ ਅਕਾਲੀ ਦਲ ਦੀ ਟੀਮ ਨੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਦੀ ਅਗਵਾਈ ਵਿੱਚ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਬਾਹਰ ਮਰੀਜ਼ਾਂ ਦਾ ਇਲਾਜ ਕਰਨ ਤੋਂ ਇਨਕਾਰ ਕਰਨ ਲਈ ਵਿਰੋਧ ਪ੍ਰਦਰਸ਼ਨ ਕੀਤਾ। ਯੂਥ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਅਤੇ ਡੀਐਮਸੀ ਹਸਪਤਾਲ ਦੇ ਪ੍ਰਬੰਧਕਾਂ ਖਿਲਾਫ ਨਾਹਰੇ ਲਾਏ ।
ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਇੱਕ ਮਰੀਜ਼ ਦੀ ਮੌਤ ਤੋਂ ਬਾਅਦ ਇਹ ਖੁਲਾਸਾ ਹੋਇਆ ਹੈ ਕਿ ਡੀਐਮਸੀ ਨੇ ਬੈਡ ਦੇਣ ਤੋਂ ਇਨਕਾਰ ਕਰਦਿਆਂ ਮਰੀਜ਼ ਦਾ ਇਲਾਜ ਨਹੀਂ ਕੀਤਾ ਜਿਸ ਦੇ ਨਤੀਜੇ ਵਜੋਂ ਮਰੀਜ਼ ਦੀ ਮੌਤ ਹੋ ਗਈ। ਮੌਤ ਨਾਲ ਪੰਜਾਬ ਸਰਕਾਰ ਦੇ ਮਿਸ਼ਨ ਫਤਹਿ ਦੀ ਸਚਾਈ ਸਾਹਮਣੇ ਆ ਗਈ ਹੈ।
ਗੁਰਦੀਪ ਸਿੰਘ ਗੋਸ਼ਾ ਨੇ ਦੱਸਿਆ ਕਿ ਸਰਕਾਰ ਨੇ ਦਾਅਵਾ ਕੀਤਾ ਕਿ ਹਸਪਤਾਲਾਂ ਵਿੱਚ ਬਿਸਤਰੇ ਦੀ ਕੋਈ ਘਾਟ ਨਹੀਂ ਹੈ ਪਰ ਅਸਲ ਵਿੱਚ ਮਰੀਜ਼ਾਂ ਦਾ ਹਸਪਤਾਲਾਂ ਵਿੱਚ ਇਲਾਜ ਨਹੀਂ ਹੋ ਰਿਹਾ। ਹਸਪਤਾਲ ਚੈਰਿਬੇਲ ਹਸਪਤਾਲਾਂ ਦੇ ਨਾਮ ‘ਤੇ ਬੇਨੀਫਿਟ ਲੈ ਰਹੇ ਹਨ ਪਰ ਮਰੀਜ਼ਾਂ ਤੋਂ ਭਾਰੀ ਰਕਮ ਲੈਂਦੇ ਹਨ । ਸਿਹਤ ਵਿਭਾਗ ਨੂੰ ਹਸਪਤਾਲ ਵਿਰੁੱਧ ਨੋਟਿਸ ਜਾਰੀ ਕਰਨ ਦੀ ਬਜਾਏ ਕਾਰਵਾਈ ਕਰਨੀ ਚਾਹੀਦੀ ਹੈ।ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਫੋਟੋ ਸੈਸ਼ਨ ਲਈ ਹਸਪਤਾਲਾਂ ਦਾ ਦੌਰਾ ਕਰਦੇ ਹਨ ਪਰ ਹਸਪਤਾਲਾਂ ਦੀ ਜ਼ਮੀਨੀ ਹਕੀਕਤ ਨੂੰ ਕਦੇ ਨਹੀਂ ਵੇਖਿਆ। ਉਨ੍ਹਾਂ ਕਿਹਾ ਕਿ ਉਹ ਫਿਰ ਤੋਂ ਹਸਪਤਾਲ ਵਿਰੁੱਧ ਰੋਸ ਪ੍ਰਦਰਸ਼ਨ ਕਰਨਗੇ ਜੇਕਰ ਹਸਪਤਾਲ ਮਰੀਜ਼ਾਂ ਨੂੰ ਬੈਡ ਦੇਣ ਤੋਂ ਇਨਕਾਰ ਕਰਨਗੇ
ਵਿਰੋਧ ਪ੍ਰਦਰਸ਼ਨ ਦੌਰਾਨ ਸੰਜੀਵ ਚੌਧਰੀ, ਬਲਵਿੰਦਰ ਸਿੰਘ, ਵਰੁਣ ਮਲਹੋਤਰਾ, ਜਸਮੀਤ ਮੱਕੜ, ਈਸ਼ਾਨ ਪ੍ਰੂਥੀ, ਸੰਨੀ ਬੇਦੀ, ਗੁਰਦੀਪ ਸਿੰਘ ਹਾਜ਼ਰ ਸਨ।