ਸ਼ਹੀਦ ਭਗਤ ਸਿੰਘ ਨਗਰ – ਸੇਵਾ ਕੇਂਦਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲਣਗੇ

ਨਿਊਜ਼ ਪੰਜਾਬ   
ਨਵਾਂਸ਼ਹਿਰ, 31 ਜੁਲਾਈ : ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲੇ ਦੇ ਸੇਵਾ ਕੇਂਦਰਾਂ ਦੇ ਕੰਮਕਾਜ਼ ਦੇ ਸਮੇਂ ਵਿਚ ਕੁਝ ਤਬਦੀਲੀ ਲਿਆਂਦੀ ਗਈ ਹੈ ਅਤੇ 1 ਅਗਸਤ 2020 ਤੋਂ ਇਨਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਦੌਰਾਨ ਕਰਮਚਾਰੀਆਂ ਦੇ ਦੁਪਹਿਰ ਦੇ ਖਾਣੇ ਦਾ ਟਾਈਮ ਦੋ ਸ਼ਿਫਟਾਂ ਵਿਚ ਕੀਤਾ ਗਿਆ ਹੈ। ਪਹਿਲੀ ਸ਼ਿਫਟ ਦੁਪਹਿਰ 1 ਵਜੇ ਤੋਂ 1.30 ਵਜੇ ਤੱਕ ਅਤੇ ਦੂਜੀ ਸ਼ਿਫਟ ਦੁਪਹਿਰ 1.30 ਵਜੇ ਤੋਂ 2 ਵਜੇ ਤੱਕ ਹੋਵੇਗੀ। ਉਨਾਂ ਦੱਸਿਆ ਕਿ ਇਨਾਂ ਟਾਈਮ ਸ਼ਿਫਟਾਂ ਦੀ ਵਰਤੋਂ ਇਸ ਤਰੀਕੇ ਨਾਲ ਕੀਤੀ ਜਾਵੇਗੀ, ਤਾਂ ਜੋ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਸੇਵਾ ਕੇਂਦਰਾਂ ਦੇ ਅੱਧੇ ਕਾਊਂਟਰਾਂ ’ਤੇ ਕੰਮ ਚਾਲੂ ਰੱਖਿਆ ਜਾ ਸਕੇ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਕਰਯੋਗ ਹੈ ਕਿ ਗਰਮੀ ਦੇ ਮੌਸਮ ਕਾਰਨ ਸੇਵਾ ਕੇਂਦਰਾਂ ਦੇ ਕੰਮਕਾਜ਼ ਦਾ ਸਮਾਂ ਤਬਦੀਲ ਕਰਕੇ ਸਵੇਰੇ 7.30 ਵਜੇ ਤੋਂ ਸ਼ਾਮ 3.30 ਵਜੇ ਤੱਕ ਦਾ ਕੀਤਾ ਗਿਆ ਸੀ।