ਲੁਧਿਆਣਾ – ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 10 ਮਰੀਜ਼ਾਂ ਦੀ ਮੌਤ – ਪ੍ਰਾਈਵੇਟ ਹਸਪਤਾਲ ਕੋਵਿਡ ਪੋਜ਼ਟਿਵ ਮਰੀਜ਼ਾਂ ਲਈ ਆਪਣੇ ਆਈ.ਸੀ.ਯੂ. ਬੈੱਡਾਂ ਦਾ ਘੱਟੋ ਘੱਟ 50 ਪ੍ਰਤੀਸ਼ਤ ਰਾਖਵਾਂ ਰੱਖਣ – ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ- ਪੂਰੇ ਦੇਸ਼ ਦੀ ਰਿਪੋਰਟ ਵੀ ਵੇਖੋ

ਨਿਊਜ਼ ਪੰਜਾਬ

ਲੁਧਿਆਣਾ, 1 ਅਗਸਤ – ਲੁਧਿਆਣਾ ਵਿੱਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 10 ਮਰੀਜ਼ਾਂ ਦੀ ਮੌਤ ਹੋ ਗਈ ਹੈ ਜਿੰਨਾ ਵਿਚ 9 ਮ੍ਰਿਤਕ ਮਰੀਜ ਲੁਧਿਆਣਾ ਨਾਲ ਜਦਕਿ 1 ਮ੍ਰਿਤਕ ਮਰੀਜ ਕਪੂਰਥਲਾ ਨਾਲ ਸਬੰਧਿਤ ਹੈ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜਿਲੇ ਵਿੱਚ ਲੈਬ ਜਾਂਚ ਦੌਰਾਨ ਅੱਜ 203 ਹੋਰ ਨਵੇਂ ਮਾਮਲਿਆਂ ਸਾਹਮਣੇ ਆਏ ਹਨ ਜਿਨ੍ਹਾਂ ਵਿਚ 193 ਮਰੀਜ ਲੁਧਿਆਣਾ ਨਾਲ ਜਦਕਿ 10 ਮਰੀਜ ਲੁਧਿਆਣਾ ਤੋਂ ਬਾਹਰਲੇ ਜਿਲਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ।

 – ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਂਮਿਸ਼ਨ ਫਤਹਿਂ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਜ਼ਿਲ੍ਹੇ ‘ਚ 1214 ਪੋਜ਼ਟਿਵ ਮਰੀਜ਼ ਹਨ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 203 ਮਰੀਜ਼ (193 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 10 ਹੋਰ ਰਾਜਾਂ/ ਜ਼ਿਲ੍ਹਿਆਂ ਦੇ ) ਪੋਜ਼ਟਿਵ ਪਾਏ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 63740 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 61509 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 57620 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 2231 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 3439 ਹੈ, ਜਦਕਿ 450 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 10 ਮੌਤਾਂ ਹੋਈਆਂ ਹਨ ਜਿਨ੍ਹਾਂ ‘ਚ 9 ਲੁਧਿਆਣਾ ਤੋਂ ਅਤੇ 1 ਦੂਜੇ ਜ਼ਿਲ੍ਹੇ/ਰਾਜ ਤੋਂ ਹੈ। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 97 ਅਤੇ 41 ਦੂਜੇ ਜ਼ਿਲਿਆਂ ਨਾਲ ਸਬੰਧਤ ਹੋਈਆਂ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 22084 ਵਿਅਕਤੀਆਂ ਨੂੰ ਘਰਾਂ ‘ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 4314  ਵਿਅਕਤੀ ਇਕਾਂਤਵਾਸ ਹਨ। ਅੱਜ ਵੀ 393 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 1158 ਸ਼ਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ।
ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਜੇ ਉਹ ਘਰ ਦੇ ਅੰਦਰ ਹੀ ਰਹਿਣ ਤਾਂ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗ
                                                                              ਦੂਜੇ ਪਾਸੇ ਵਧੀਕ ਮੁੱਖ ਸਕੱਤਰ (ਸਿਹਤ) ਸ੍ਰੀ ਅਨੁਰਾਗ ਅਗਰਵਾਲ ਨੇ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ ਦਾ ਇਲਾਜ ਕਰਨ ਵਾਲੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਕੋਵਿਡ ਪੋਜ਼ਟਿਵ ਮਰੀਜ਼ਾਂ ਲਈ ਆਪਣੇ ਆਈ.ਸੀ.ਯੂ. ਬੈੱਡਾਂ ਦਾ ਘੱਟੋ ਘੱਟ 50 ਪ੍ਰਤੀਸ਼ਤ ਰਾਖਵਾਂ ਰੱਖਣ। ਉਨ੍ਹਾਂ ਪ੍ਰਾਈਵੇਟ ਹਸਪਤਾਲਾਂ ਦੇ ਨੁਮਾਇੰਦਿਆਂ ਨੂੰ ਚੇਤਾਵਨੀ ਦਿੱਤੀ ਕਿ ਮਰੀਜ਼ਾਂ ਨੂੰ ਐਡਮਿਟ ਨਾ ਕਰਨ ਸੰਬੰਧੀ ਉਨ੍ਹਾਂ ਦੀ ਕਿਸੇ ਵੀ ਤਰਾਂ ਦੀ ਸਿਕਾਇਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿਉਂਕਿ ਪੰਜਾਬ ਸਰਕਾਰ ਕੋਵਿਡ ਕਾਰਨ ਹੋਈ ਹਰ ਮੌਤ ਦੀ ਡੂੰਘਾਈ ‘ਚ ਪੜਤਾਲ ਕਰਦੀ ਹੈ ਅਤੇ ਇਸ ਸਬੰਧੀ ਸੀਨੀਅਰ ਅਧਿਕਾਰੀਆਂ ਵੱਲੋਂ ਪਲ-ਪਲ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

ਅੱਜ ਪ੍ਰਾਈਵੇਟ ਹਸਪਤਾਲਾਂ ਦੇ ਨੁਮਾਇੰਦਿਆ ਨਾਲ ਬੱਚਤ ਭਵਨ ਲੁਧਿਆਣਾ ਵਿਖੇ ਹੋਈ ਮੀਟਿੰਗ ਵਿੱਚ ਸ੍ਰੀਮਤੀ ਤਨੂ ਕਸ਼ਯਪ, ਐਮ.ਡੀ., ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ, ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ: ਅਵਨੀਤ ਕੌਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ, ਸਿਵਲ ਸਰਜਨ ਡਾ ਰਾਜੇਸ਼ ਕੁਮਾਰ ਬੱਗਾ, ਐਸ.ਡੀ.ਐਮ. ਲੁਧਿਆਣਾ (ਪੂਰਬੀ) ਡਾ. ਬਲਜਿੰਦਰ ਸਿੰਘ ਢਿੱਲੋਂ ਵੀ ਹਾਜ਼ਰ ਸਨ।
ਸ੍ਰੀ ਅਨੁਰਾਗ ਅਗਰਵਾਲ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ-ਨਾਲ ਨਿੱਜੀ ਹਸਪਤਾਲਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਜੋ ਲੋਕਾਂ ਨੂੰ ਕੋਵਿਡ ਇਲਾਜ ਪ੍ਰਦਾਨ ਕਰ ਰਹੇ ਹਨ।