ਕੋਰੋਨਾ ਨਾਲ ਦੇਸ਼ ਵਿਚ ਪਹਿਲੇ ਕੈਬਨਿਟ ਮੰਤਰੀ ਦੀ ਮੌਤ
ਨਿਊਜ਼ ਪੰਜਾਬ
ਲਖਨਊ, 2 ਅਗਸਤ- ਯੋਗੀ ਆਦਿੱਤਿਆਨਾਥ ਸਰਕਾਰ ‘ਚ ਤਕਨੀਕੀ ਸਿੱਖਿਆ ਮੰਤਰੀ ਕਮਲ ਰਾਣੀ ਵਰੁਣ ਦਾ ਦੇਹਾਂਤ ਹੋ ਗਿਆ। ਕੋਰੋਨਾ ਵਾਇਰਸ ਦੀ ਲਾਗ ਕਾਰਨ ਉਨ੍ਹਾਂ ਨੂੰ ਲਖਨਊ ਦੇ ਸੰਜੈ ਗਾਂਧੀ ਪੀ.ਜੀ.ਆਈ ‘ਚ ਦਾਖਲ ਕਰਵਾਇਆ ਗਿਆ ਸੀ।
ਕਮਲਾ ਰਾਣੀ ਉੱਤਰ ਪ੍ਰਦੇਸ਼ ਦੀ ਕਾਨੂੰਨੀ ਸਿੱਖਿਆ ਮੰਤਰੀ ਸੀ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਿਲਦੇ ਹੀ ਮੁੱਖ ਮੰਤਰੀ ਯੋਗੀ ਨੇ ਅਯੁੱਧਿਆ ਦਾ ਪਹਿਲਾਂ ਤੋਂ ਤੈਅ ਦੌਰਾ ਰੱਦ ਕਰ ਦਿੱਤਾ।ਮੁੱਖ ਮੰਤਰੀ ਯੋਗੀ ਅੱਜ ਅਯੁੱਧਿਆ ਦਾ ਦੌਰਾ ਕਰਨ ਜਾ ਰਹੇ ਸਨ ਤਾਂ ਜੋ ਭੂਮੀ ਪੂਜਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਸਕੇ।
ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਉਨ੍ਹਾਂ ਦੇ ਦਿਹਾਂਤ ਤੇ ਨਿਮਰਤਾ ਨਾਲ ਸ਼ਰਧਾਂਜਲੀ ਦਿੱਤੀ ਹੈ ਅਤੇ ਪੀੜਤ ਪਰਿਵਾਰਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕੀਤੀ ਹੈ।