ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸ੍ਰ. ਹਰੀ ਸਿੰਘ ਜ਼ੀਰਾ ਨਹੀਂ ਰਹੇ
ਨਿਊਜ਼ ਪੰਜਾਬ
ਚੰਡੀਗੜ੍ਹ, 3 ਅਗਸਤ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸ੍ਰ. ਹਰੀ ਸਿੰਘ ਜ਼ੀਰਾ ਦਾ ਅੱਜ ਦਿਹਾਂਤ ਹੋ ਗਿਆ Iਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਹਰੀ ਸਿੰਘ ਜ਼ੀਰਾ ਦੇ ਦੇਹਾਂਤ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਕੱਲ੍ਹ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਮੀਟਿੰਗ 5 ਅਗਸਤ ਨੂੰ ਹੋਵੇਗੀ।
ਉਨ੍ਹਾਂ ਨੇ ਅੱਜ ਦੇਰ ਸ਼ਾਮ ਪੀਜੀਆਈ ਚੰਡੀਗੜ੍ਹ ਵਿਖੇ ਆਖ਼ਰੀ ਸਾਹ ਲਿਆ। ਦਰਵੇਸ਼ ਸਿਆਸਤਦਾਨ ਵਜੋਂ ਜਾਣੇ ਜਾਂਦੇ ਜਥੇਦਾਰ ਹਰੀ ਸਿੰਘ ਜ਼ੀਰਾ ਇੱਕ ਸਾਧਾਰਨ ਕਿਰਸਾਨੀ ਪਰਿਵਾਰ ਨਾਲ ਸਬੰਧਿਤ ਸਨ ਜਿਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਜੇਲ੍ਹਾਂ ਕੱਟੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੋਂ ਜ਼ੀਰਾ ਹਲਕੇ ਤੋਂ 7 ਵਾਰ ਚੋਣ ਲੜੀ ਅਤੇ 5 ਵਾਰ ਵਿਧਾਇਕ ਬਣੇ। ਜਥੇਦਾਰ ਹਰੀ ਸਿੰਘ ਜ਼ੀਰਾ ਬਰਨਾਲਾ ਸਰਕਾਰ ਮੌਕੇ ਸਿੰਚਾਈ ਮੰਤਰੀ ਅਤੇ ਮੁੜ 1986 ਵਿਚ ਅਕਾਲੀ ਸਰਕਾਰ ਵੇਲੇ ਟਿਊਬਵੈੱਲ ਕਾਰਪੋਰੇਸ਼ਨ ਦੇ ਚੇਅਰਮੈਨ ਰਹੇ। ਜਥੇਦਾਰ ਹਰੀ ਸਿੰਘ ਜ਼ੀਰਾ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਹੋਣ ਤੋਂ ਇਲਾਵਾ ਜ਼ੀਰਾ ਦੇ ਹਲਕਾ ਇੰਚਾਰਜ ਸਨ