ਮੁੱਖ ਮੰਤਰੀ ਅੱਜ ਕਰਨਗੇ ‘ਯੁਵਾ’ ਪ੍ਰੋਗਰਾਮ ਦੀ ਸ਼ੁਰੂਆਤ *ਉਦਘਾਟਨੀ ਸਮਾਰੋਹ ਦੇ ਸਿੱਧੇ ਪ੍ਰਸਾਰਣ ਲਈ ਲਿੰਕ ਜਾਰੀ

ਨਿਊਜ਼ ਪੰਜਾਬ
ਨਵਾਂਸ਼ਹਿਰ, 4 ਅਗਸਤ : -ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਯੂਨੀਸੈਫ ਦੇ ਸਹਿਯੋਗ ਨਾਲ 5 ਅਗਸਤ 2020 ਨੂੰ ਸ਼ਾਮ 6.30 ਵਜੇ ‘ਯੁਵਾ’ (ਪ੍ਰਾਈਡ ਆਫ ਪੰਜਾਬ) ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਉੱਤਪਤੀ ਅਤੇ ਸਿਖਲਾਈ ਅਫ਼ਸਰ ਸ੍ਰੀਮਤੀ ਰੁਪਿੰਦਰ ਕੌਰ ਨੇ ਦੱਸਿਆ ਕਿ ਇਹ ਪ੍ਰੋਗਰਾਮ 15 ਤੋਂ 24 ਸਾਲ ਦੇ ਯੁਵਕ-ਯੁਵਤੀਆਂ ਦੇ ਸਸ਼ਕਤੀਕਰਨ ਲਈ ਲਾਹੇਵੰਦ ਹੋਵੇਗਾ। ਉਨਾਂ ਦੱਸਿਆ ਕਿ ਇਸ ਪ੍ਰੋਗਰਾਮ ਸਬੰਧੀ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਦਾ ਯੂਨੀਸੈਫ ਨਾਲ ਸਮਝੌਤਾ ਸਹੀਬੱਧ ਹੋਇਆ ਹੈ। ਉਨਾਂ ਦੱਸਿਆ ਕਿ ਇਸ ਪ੍ਰੋਗਰਾਮ ਦੇ ਉਦਘਾਟਨੀ ਸਮਾਰੋਹ ਦਾ ਸਿੱਧਾ ਪ੍ਰਸਾਰਣ :https://www.facebook.com/YuWaahIndia  ਅਤੇ :https://rb.gy/ijt8ci ਲਿੰਕਾਂ ’ਤੇ ਕੀਤਾ ਜਾਵੇਗਾ। ਉਨਾਂ ਜ਼ਿਲੇ ਦੇ ਨੌਜਵਾਨਾਂ ਨੂੰ 5 ਅਗਸਤ 2020 ਨੂੰ ਸ਼ਾਮ 6.30 ਵਜੇ ਇਨਾਂ ਲਿੰਕਾਂ ’ਤੇ ਜਾ ਕੇ ਮਾਨਯੋਗ ਮੁੱਖ ਮੰਤਰੀ ਜੀ ਦੇ ਕੀਮਤੀ ਵਿਚਾਰ ਸੁਣਨ ਦੀ ਅਪੀਲ ਕੀਤੀ ਹੈ।