ਕੇਂਦਰੀ ਗ੍ਰਹਿ ਮੰਤਰੀ ਤੋਂ ਬਾਅਦ ਕੇਂਦਰ ਦਾ ਇੱਕ ਹੋਰ ਮੰਤਰੀ ਆਇਆ ਕੋਰੋਨਾ ਦੀ ਲਪੇਟ ਵਿੱਚ – ਹਸਪਤਾਲ ਦਾਖ਼ਲ
ਨਿਊਜ਼ ਪੰਜਾਬ
ਨਵੀ ਦਿੱਲੀ 4 ਅਗਸਤ – ਕੇਂਦਰੀ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਇਸ ਬਾਰੇ ਖੁਦ ਟਵਿੱਟਰ ਰਾਹੀਂ ਜਾਣਕਾਰੀ ਦਿੱਤੀ ਹੈ । ਉਨ੍ਹਾਂ ਨੇ ਟਵਿੱਟਰ ‘ਤੇ ਲਿਖਿਆ, “ਮੈਂ ਇੱਕ ਟੈਸਟ ਕਰਵਾਇਆ ਸੀ ਜਿਸ ਵਿੱਚ ਮੇਰੀ ਰਿਪੋਰਟ ਪਾਜ਼ੇਟਿਵ ਆਈ ਸੀ। ਡਾਕਟਰਾਂ ਦੀ ਸਲਾਹ ‘ਤੇ, ਮੈਂ ਹਸਪਤਾਲ ਵਿੱਚ ਭਰਤੀ ਅਤੇ ਸਿਹਤਮੰਦ ਹਾਂ। ‘
ਜਾਣਕਾਰੀ ਅਨੁਸਾਰ, ਉਨ੍ਹਾਂ ਦੇ ਕਰਮਚਾਰੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਸੀ ਅਤੇ ਫਿਰ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ। ਧਰਮਿੰਦਰ ਪ੍ਰਧਾਨ ਦੇ ਬੁੱਧਵਾਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿਚ ਸ਼ਾਮਲ ਨਾ ਹੋਣ ਦੀ ਜਾਣਕਾਰੀ ਵੀ ਕੀਤੀ ਗਈ ਸੀ।
ਇਸ ਤੋਂ ਪਹਿਲਾਂ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਨੂੰ ਵੀ ਮੇਦਾਂਤਾ ਹਸਪਤਾਲ ਵਿੱਚ ਵੀ ਦਾਖਲ ਕਰਵਾਇਆ ਗਿਆ ਸੀ । ਉਹਨਾਂ ਦਾ ਇਲਾਜ ਅਜੇ ਵੀ ਜਾਰੀ ਹੈ।
ਗ੍ਰਹਿ ਮੰਤਰੀ ਨੇ ਇੱਕ ਟਵਿਟ ਵਿੱਚ ਕਿਹਾ ਸੀ , ਮੇਰੀ ਸਿਹਤ ਠੀਕ ਹੈ ਪਰ ਡਾਕਟਰਾਂ ਦੀ ਸਲਾਹ ‘ਤੇ ਮੈਨੂੰ ਹਸਪਤਾਲ ਵਿੱਚ ਭਰਤੀ ਕੀਤਾ ਜਾ ਰਿਹਾ ਹੈ। ਮੈਂ ਬੇਨਤੀ ਕਰਦਾ ਹਾਂ ਕਿ ਤੁਹਾਡੇ ਵਿੱਚੋਂ ਕੋਈ ਵੀ ਪਿਛਲੇ ਕੁਝ ਦਿਨਾਂ ਵਿੱਚ ਮੇਰੇ ਨਾਲ ਸੰਪਰਕ ਵਿੱਚ ਆਇਆ ਹੈ, ਕਿਰਪਾ ਕਰਕੇ ਆਪਣੇ ਆਪ ਨੂੰ ਅਲੱਗ ਕਰੋ ਅਤੇ ਆਪਣੀ ਜਾਂਚ ਕਰਵਾਓ। ‘
=======