ਸਾਰੇ ਪੰਜਾਬ ਦੇ ਮੁਕਾਬਲੇ ਇੱਕਲਾ ਲੁਧਿਆਣਾ ਇੱਕ ਪਾਸੇ – ਸੂਬੇ ਵਿੱਚ 488 ਨਵੇਂ ਮਰੀਜ਼ ਤੇ 609 ਪੁਰਾਣੇ ਠੀਕ – ਅੱਜ ਕੋਰੋਨਾ ਕਾਰਨ 20 ਮੌਤਾਂ – ਪੜ੍ਹੋ ਹਰ ਜਿਲ੍ਹੇ ਦੀ ਰਿਪੋਰਟ
ਨਿਊਜ਼ ਪੰਜਾਬ
ਲੁਧਿਆਣਾ , 2 ਅਗਸਤ – ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਹੀ ਜਾ ਰਿਹਾ ,ਪੰਜਾਬ ਸਰਕਾਰ ਦੀ ਰਿਪੋਰਟ ਅਨੁਸਾਰ
ਪੰਜਾਬ ਵਿੱਚ ਹੁਣ ਤੱਕ ਕੁਲ 19015 ਲੋਕ ਪਾਜ਼ੇਟਿਵ ਆ ਚੁੱਕੇ ਹਨ ਜਦੋ ਕਿ 12491 ਮਰੀਜ਼ ਤੰਦਰੁਸਤ ਹੋਏ ਹਨ | ਇਸ ਸਮੇ 6062 ਮਰੀਜ਼ ਡਾਕਟਰਾਂ ਦੀ ਨਿਗਰਾਨੀ ਵਿੱਚ ਹਨ ਅਤੇ 462 ਮਰੀਜ਼ਾਂ ਦੀ ਹੁਣ ਤੱਕ ਪੰਜਾਬ ਵਿੱਚ ਮੌਤਾਂ ਹੋ ਚੁੱਕੀਆ ਹੈ |ਸਰਕਾਰੀ ਰਿਪੋਰਟ ਅਨੁਸਾਰ ਪੰਜਾਬ ਵਿੱਚ ਅੱਜ 20 ਮੌਤਾਂ ਕੋਰੋਨਾ ਕਾਰਨ ਹੋਣ ਦੀ ਸੂਚਨਾ ਹੈ |
ਇਨ੍ਹਾਂ ਮਾਮਲਿਆਂ ਵਿੱਚ ਲੁਧਿਆਣਾ ਸਭ ਤੋਂ ਅੱਗੇ ਚੱਲ ਰਿਹਾ ਹੈ , ਲੁਧਿਆਣਾ ਵਿੱਚ ਹੁਣ ਤੱਕ 3935 ਪਾਜ਼ੇਟਿਵ ਹੋਣ ਤੋਂ ਬਾਅਦ 2460 ਮਰੀਜ਼ ਠੀਕ ਹੋ ਚੁੱਕੇ ਹਨ ਜਦੋ ਕਿ ਲੁਧਿਆਣਾ ਵਿੱਚ ਹੁਣ ਤੱਕ 122 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ |
ਅੱਜ 4 ਅਗਸਤ ਦੀ ਸਰਕਾਰੀ ਰਿਪੋਰਟ ਅਨੁਸਾਰ ਲੁਧਿਆਣਾ ਵਿੱਚ ਅੱਜ 222 , ਪਟਿਆਲਾ 19 , ਜਲੰਧਰ 34 , ਮੋਗਾ 6 , ਮੁਹਾਲੀ 11 , ਅਮ੍ਰਿਤਸਰ 39 , ਫਿਰੋਜ਼ਪੁਰ 14 , ਬਰਨਾਲਾ 13 , ਕਪੂਰਥਲਾ 10 ,ਗੁਰਦਸਪੂਰ 10 , ਬਠਿੰਡਾ 14 ,ਸਂਗਰੂਰ 36 , ਫਰੀਦਕੋਟ 1 , ਮਾਨਸਾ 15 , ਫਤਿਹਗੜ੍ਹ ਸਾਹਿਬ 13 , ਪਠਾਨਕੋਟ 8 , ਫਾਜ਼ਿਲਕਾ 3 ,ਨਵਾਂ ਸ਼ਹਿਰ 2 , ਹੁਸ਼ਿਆਰਪੁਰ 5 ,ਰੋਪੜ 5 , ਤਰਨ ਤਾਰਨ 1 ਮਰੀਜ਼ ਪਾਜ਼ੇਟਿਵ ਆਏ ਹਨ |========== ਸਰਕਾਰੀ ਰਿਪੋਰਟ ਪੜ੍ਹਣ ਲਈ ਲਿੰਕ ਨੂੰ ਕਲਿਕ ਕਰੋ
Covid Media Bulletin (04-08-2020)
ਜਿਲ੍ਹਾ ਪ੍ਰਸਾਸ਼ਨ ਲੁਧਿਆਣਾ ਵਲੋਂ ਜਾਰੀ ਰਿਪੋਰਟ ਅਨੁਸਾਰ
ਪਿਛਲੇ 24 ਘੰਟਿਆਂ ਦੌਰਾਨ 6 ਮੌਤਾਂ, 159 ਨਵੇਂ ਮਾਮਲੇ ਆਏ ਸਾਹਮਣੇ -ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ – ਡਿਪਟੀ ਕਮਿਸ਼ਨਰ
ਲੁਧਿਆਣਾ, 04 ਅਗਸਤ ( ਨਿਊਜ਼ ਪੰਜਾਬ – ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਹਿਂ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਜ਼ਿਲ੍ਹੇ ‘ਚ 1287 ਪੋਜ਼ਟਿਵ ਮਰੀਜ਼ ਹਨ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 159 ਮਰੀਜ਼ (142 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 17 ਹੋਰ ਰਾਜਾਂ/ ਜ਼ਿਲ੍ਹਿਆਂ ਦੇ ) ਪੋਜ਼ਟਿਵ ਪਾਏ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 66551 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 63901 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 59526 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 2650 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 3870 ਹੈ, ਜਦਕਿ 505 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 6 ਮੌਤਾਂ ਹੋਈਆਂ ਹਨ ਜਿਹੜੀਆਂ ਕਿ ਜ਼ਿਲੇ ਲੁਧਿਆਣਾ ਨਾਲ ਸਬੰਧਤ ਹਨ। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 120 ਅਤੇ 41 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 23112 ਵਿਅਕਤੀਆਂ ਨੂੰ ਘਰਾਂ ‘ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 4450 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 352 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 749 ਸ਼ਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ।
ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਜੇ ਉਹ ਘਰ ਦੇ ਅੰਦਰ ਹੀ ਰਹਿਣ ਤਾਂ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।