ਬਜ਼ੁਰਗ ਔਰਤ ਨੂੰ ਘਰੋਂ ਕੱਢਣ ਦਾ ਮਾਮਲਾ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੀਨੀਅਰ ਪੁਲਿਸ ਕਪਤਾਨ ਖੰਨਾ ਤੋਂ ਮੰਗੀ ਸਟੇਟਸ ਰਿਪੋਰਟ

ਬਜ਼ੁਰਗ ਔਰਤ ਦੀ ਸੁਰੱਖਿਆ ਪੁਖਤਾ ਕਰਨ ਦੇ ਦਿੱਤੇ ਨਿਰਦੇਸ਼

ਨਿਊਜ਼ ਪੰਜਾਬ

ਚੰਡੀਗੜ੍ਹ, 5 ਅਗਸਤ – ਪਿੰਡ ਭੋਰਲਾ ਸਮਰਾਲਾ ਜ਼ਿਲ੍ਹਾ ਲੁਧਿਆਣਾ ਦੀ ਬਜ਼ੁਰਗ ਔਰਤ ਨੂੰ ਘਰੋਂ ਕੱਢਣ ਦੇ ਮਾਮਲੇ ਦਾ ਸੋ-ਮੋਟੋ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੀਨੀਅਰ ਪੁਲਿਸ ਕਪਤਾਨ ਖੰਨਾ ਤੋਂ 6 ਅਗਸਤ, 2020 ਤੱਕ ਸਟੇਟਸ ਰਿਪੋਰਟ ਤਲਬ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮਾਮਲਾ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ।
ਆਪਣੇ ਹੁਕਮਾਂ ਵਿੱਚ ਉਨ੍ਹਾਂ ਸੀਨੀਅਰ ਪੁਲਿਸ ਕਪਤਾਨ ਖੰਨਾ ਨੂੰ ਬਜ਼ੁਰਗ ਔਰਤ ਦੀ ਸੁਰੱਖਿਆ ਪੁਖਤਾ ਕਰਨ ਅਤੇ ਦਰਜ ਕੇਸ ਤੇ ਕਿਸੇ ਸੀਨੀਅਰ ਅਧਿਕਾਰੀ ਤੋਂ ਪੜਤਾਲ/ਕਰਵਾਈ ਕਰਵਾਉਂਦੇ ਹੋਏ ਕਮਿਸ਼ਨ ਨੂੰ 6 ਅਗਸਤ, 2020 ਤੱਕ ਈ-ਮੇਲ ਰਾਹੀਂ ਸਟੇਟਸ ਰਿਪੋਰਟ ਭੇਜਣ ਲਈ ਕਿਹਾ ਹੈ ਤਾਂ ਜੋ ਇਸ ਕੇਸ ‘ਤੇ ਅਗਲੇਰੀ ਕਾਰਵਾਈ ਕੀਤੀ ਜਾ ਸਕੇ।