ਲੁਧਿਆਣਾ – ਪੰਜਾਬ ਸਰਕਾਰ ਡੇਅਰੀਆਂ ਨੂੰ ਕੁਝ ਬਦਲਵੇਂ ਸਥਾਨਾਂ ‘ਤੇ ਤਬਦੀਲ ਕਰਨ ਲਈ ਵਚਨਬੱਧ – ਕਮੇਟੀ ਦੀ ਮੀਟਿੰਗ ‘ਚ ਹੋਏ ਕਈ ਫੈਂਸਲੇ

ਨਿਊਜ਼ ਪੰਜਾਬ
ਲੁਧਿਆਣਾ ,5 ਅਗਸਤ – ਸਥਾਨਕ ਸਰਕਾਰ ਵਿਭਾਗ ਪੰਜਾਬ ਦੇ ਵਧੀਕ ਮੁੱਖ ਸਕੱਤਰ ਵੱਲੋਂ ਗਠਿਤ ਕਮੇਟੀ ਦੀ ਮੀਟਿੰਗ ਅੱਜ ਇੱਥੇ ਮੇਅਰ ਕੈਂਪ ਦਫ਼ਤਰ ਵਿਖੇ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਪਰਦੀਪ ਸੱਭਰਵਾਲ, ਮੁੱਖ ਪ੍ਰਸ਼ਾਸਕ ਗਲਾਡਾ ਸ੍ਰੀ ਪਰਮਿੰਦਰ ਸਿੰਘ ਗਿੱਲ ਅਤੇ ਪਸ਼ੂ ਪਾਲਣ ਵਿਭਾਗ, ਲੁਧਿਆਣਾ ਦੇ ਡਿਪਟੀ ਡਾਇਰੈਕਟਰ ਵੀ ਸ਼ਾਮਲ ਹੋਏ।

ਮੇਅਰ ਸ੍ਰੀ ਬਲਕਾਰ ਸਿੰਘ ਸੰਧੂ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਨੇ ਵਿਚਾਰ ਵਟਾਂਦਰਾ ਕੀਤਾ ਕਿ ਸੀਐਲਯੂ ਦੇ ਰੇਟਾਂ ਦਾ ਸੁਝਾਅ ਡੇਅਰੀ ਮਾਲਕ ਦੇਣਗੇ , ਜਦਕਿ ਇਸ ਸਬੰਧੀ ਅੰਤਿਮ ਫੈਸਲਾ ਪੰਜਾਬ ਸਰਕਾਰ ਵੱਲੋਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਪਿੰਡਾਂ ਵਿਚ ਡੇਅਰੀਆਂ ਨੂੰ ਸ਼ਿਫਟ ਕਰਨ ਲਈ ਬਦਲਵੀਆਂ ਥਾਵਾਂ ਤੇ ਵੀ ਵਿਚਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਸਰਕਾਰ ਡੇਅਰੀਆਂ ਨੂੰ ਕੁਝ ਬਦਲਵੇਂ ਸਥਾਨਾਂ ‘ਤੇ ਤਬਦੀਲ ਕਰਨ ਲਈ ਵਚਨਬੱਧ ਹੈ ਅਤੇ ਇਸ ਦਾ ਹੱਲ ਲੱਭਣ ਲਈ ਇਹ ਕਮੇਟੀ ਵਿਸ਼ੇਸ਼ ਤੌਰ ‘ਤੇ ਬਣਾਈ ਗਈ ਹੈ।

ਜ਼ਿਕਰਯੋਗ ਹੈ ਕਿ ਮੇਅਰ ਇਸ ਕਮੇਟੀ ਦੇ ਚੇਅਰਮੈਨ ਹਨ, ਡੀਸੀ ਲੁਧਿਆਣਾ, ਸੀਏ ਗਲਾਡਾ ਅਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾ ਗ ਇਸ ਦੇਮੈਂਬਰ ਹਨ, ਜਦ ਕਿ ਨਗਰ ਨਿਗਮ ਦੇ ਕਮਿਸ਼ਨਰ ਮੈਂਬਰ/ਕਨਵੀਨਰ ਹਨ।