ਲੁਧਿਆਣਾ – ਜ਼ਿਲ੍ਹਾ ਪ੍ਰਸਾਸ਼ਨ ਵੱਲੋ ਕੋਵਿਡ-19 ਨਾਲ ਸਬੰਧਤ ਜਾਣਕਾਰੀ ਲਈ 24 ਘੰਟੇ 7 ਦਿਨ ਸਮਰਪਿਤ ਕੰਟਰੋਲ ਰੂਮ ਸਥਾਪਿਤ
ਸ਼ਹਿਰਵਾਸੀ ਕੋਵਿਡ-19 ਨਾਲ ਸਬੰਧਤ ਕਿਸੇ ਵੀ ਜਾਣਕਾਰੀ ਲਈ ਕੰਟਰੋਲ ਰੂਮ ‘ਤੇ ਫੋਨ ਕਰ ਸਕਦੇ ਹਨ -ਵਧੀਕ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ
ਨਿਊਜ਼ ਪੰਜਾਬ
ਲੁਧਿਆਣਾ, 04 ਅਗਸਤ – ਸ੍ਰੀ ਸੰਦੀਪ ਕੁਮਾਰ ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਨੋਡਲ ਅਫ਼ਸਰ ਕੋਵਿਡ-19 ਲੁਧਿਆਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਭਲਾਈ ਲਈ ਜ਼ਿਲ੍ਹੇ ਵਿੱਚ ਇੱਕ ਸਮਰਪਿਤ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਕੋਵੀਡ-19 ਨਾਲ ਸਬੰਧਤ ਕਿਸੇ ਵੀ ਪੁੱਛ-ਗਿੱਛ ਲਈ ਸ਼ਹਿਰਵਾਸੀ ਕੰਟਰੋਲ ਰੂਮ ਨੰਬਰਾਂ ਤੇ ਕਾਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕ ਘਰ ‘ਚ ਇਕਾਂਤਵਾਸ ਹੋਣ ਸੰਬੰਧੀ ਕਿਸੇ ਵੀ ਪੁੱਛ-ਗਿੱਛ ਲਈ 78147-64759, ਐਂਬੂਲੈਂਸ ਦੀ ਸਮੱਸਿਆ ਨਾਲ ਜੁੜੇ ਸਵਾਲਾਂ ਲਈ 78143-63850 ‘ਤੇ, ਪ੍ਰਾਈਵੇਟ ਹਸਪਤਾਲਾਂ ਨਾਲ ਸਬੰਧਤ ਪੁੱਛ-ਗਿੱਛ ਲਈ 62849-12553 ਅਤੇ ਕੋਵਿਡ-19 ਨਾਲ ਸਬੰਧਤ ਆਮ ਸਮੱਸਿਆਵਾਂ ਲਈ 62845-31852 ‘ਤੇ ਕਾਲ ਕਰ ਸਕਦੇ ਹਨ।
ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਕੰਟਰੋਲ ਰੂਮ ਕੋਵਿਡ ਨਾਲ ਸਬੰਧਤ ਹਰ ਕਿਸਮ ਦੀ ਜਾਣਕਾਰੀ ਲਈ ਪੂਰੀ ਤਰ੍ਹਾਂ ਲੈਸ ਹੋ ਗਿਆ ਹੈ। ਇਸ ਤੋਂ ਇਲਾਵਾ ਇਸ ਮੰਤਵ ਲਈ ਸਮਰਪਿਤ ਮੋਬਾਈਲ ਐਪ ਵੀ ਜਲਦ ਹੀ ਲਾਂਚ ਕੀਤੀ ਜਾਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਲਕੁਲ ਵੀ ਨਾ ਘਬਰਾਉਣ ਅਤੇ ਸਾਰੀਆਂ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਜੇਕਰ ਉਹ ਆਪਣੇ ਆਸ ਪਾਸ ਦੇ ਸਾਰਿਆਂ ਨੂੰ ਸੁਰੱਖਿਅਤ ਰੱਖਣਾ ਚਾਹੁੰਦੇ ਹਨ