ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ – 57 ਲਾਪਤਾ
ਨਿਊਜ਼ ਪੰਜਾਬ
ਨਵੀ ਦਿੱਲੀ , 7 ਅਗਸਤ – ਕੇਰਲ ਦੇ ਇਦੂਕੀ ਜ਼ਿਲ੍ਹੇ ਦੇ ਰਾਜਮਲਾ ਇਲਾਕੇ ਵਿੱਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਜ਼ਮੀਨ ਖਿਸਕਣ ਦਾ ਕਾਰਨ 14 ਲੋਕਾਂ ਦੀ ਮੌਤ ਹੋ ਗਈ ਹੈ ਅਤੇ 57 ਲੋਕ ਲਾਪਤਾ ਹਨ। ਬਚਾਅ ਕਾਰਜਾਂ ਲਈ ਰਾਸ਼ਟਰੀ ਆਫਤ ਪ੍ਰਤੀਕਿਰਿਆ ਬਲ ਦੀ ਟੀਮ ਨੂੰ ਤਾਇਨਾਤ ਕੀਤਾ ਗਿਆ ਹੈ।
ਵਣ ਅਧਿਕਾਰੀ ਅਤੇ ਹੋਰ ਐਮਰਜੈਂਸੀ ਸੇਵਾ ਅਮਲਾ ਮੌਕੇ ‘ਤੇ ਮੌਜੂਦ ਹਨ। ਘਟਨਾ ਦੇ ਚਸ਼ਮਦੀਦ ਗਵਾਹਾਂ ਦਾ ਕਹਿਣਾ ਹੈ ਕਿ ਜਦੋਂ ਜ਼ਮੀਨ ਖਿਸਕਣ ਦੀ ਘਟਨਾ ਹੋਈ ਤਾਂ ਉਨ੍ਹਾਂ ਨੇ ਬਹੁਤ ਉੱਚੀ ਆਵਾਜ਼ ਸੁਣੀ। ਇੱਕ ਵਿਅਕਤੀ ਨੇ ਕਿਹਾ ਕਿ ਬਚਨ ਲਈ ਲੋਕ ਏਧਰ ਓਧਰ ਭੱਜ ਰਹੇ ਸਨ । ਕੇਰਲ ਪੁਲਿਸ ਮੁਤਾਬਕ ਇਸ ਘਟਨਾ ਵਿਚ ਹੁਣ ਤੱਕ 10 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਪਰੀ ਘਟਨਾ ਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ
Narendra Modi
@narendramodi
Pained by the loss of lives due to a landslide in Rajamalai, Idukki. In this hour of grief, my thoughts are with the bereaved families. May the injured recover quickly. NDRF and the administration are working on the ground, providing assistance to the affected.