ਮੱਧ ਪ੍ਰਦੇਸ਼ ਵਿੱਚ ਸਿੱਖ ਦੀ ਮਾਰਕੁਟਾਈ ਕਰਨ ਵਾਲਾ ਥਾਣੇਦਾਰ ਤੇ ਹੈੱਡ ਕਾਂਸਟੇਬਲ ਮੁਅੱਤਲ – ਆਈ ਜੀ ਕਰਨਗੇ ਜਾਂਚ – ਮੁੱਖ ਮੰਤਰੀ ਚੌਹਾਨ ਨੇ ਕਿਹਾ ਅਜਿਹੇ ਵਹਿਸ਼ੀਪੁਣੇ ਨੂੰ ਨਹੀਂ ਕਰਾਂਗਾ ਬਰਦਾਸ਼ਤ

ਨਿਊਜ਼ ਪੰਜਾਬ

ਭੁਪਾਲ ,7 ਅਗਸਤ – ਮੱਧ ਪ੍ਰਦੇਸ਼ ਵਿੱਚ ਬਰਵਾਨੀ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਇੱਕ ਸਿੱਖ ਗ੍ਰੰਥੀ ਗਿਆਨੀ ਪ੍ਰੇਮ ਸਿੰਘ ਨੂੰ ਕੁੱਟਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਨੇ ਇਸ ਮਾਮਲੇ ਵਿੱਚ ਦੋਸ਼ੀ ਏਐਸਆਈ ਅਤੇ ਹੈੱਡ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਨੇ ਇੰਦੌਰ ਦੇ ਆਈਜੀ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੇ ਹੁਕਮ ਦਿਤੇ ਹਨ ।

ਮੁੱਖ ਮੰਤਰੀ ਸ਼ਿਵਰਾਜ ਸਿੰਘ ਨੇ ਟਵੀਟ ਕੀਤਾ, “ਸਿੱਖ ਭਰਾਵਾਂ ਨਾਲ ਅਣਮਨੁੱਖੀ ਵਿਵਹਾਰ ਦੇ ਮਾਮਲੇ ਵਿਚ ਏਐੱਸਆਈ ਸੀਤਾਰਾਮ ਭਟਨਾਗਰ ਅਤੇ ਬਰਵਾਨੀ ਦੇ ਹੈੱਡ ਕਾਂਸਟੇਬਲ ਮੋਹਨ ਜਮਰੇ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ। ਸਿੱਖਾਂ ਨਾਲ ਅਜਿਹੀ ਦੁਰਦਸ਼ਾ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮਾਮਲੇ ਦੀ ਜਾਂਚ ਇੰਦੌਰ ਦੇ ਆਈਜੀ ਕਰਨਗੇ ਅਤੇਦੋਸ਼ੀਆਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੈਂ ਕਿਸੇ ਵੀ ਸਥਿਤੀ ਵਿੱਚ ਅਜਿਹੀ ਵਹਿਸ਼ੀਪੁਣੇ ਅਤੇ ਅਰਾਜਕਤਾ ਨੂੰ ਬਰਦਾਸ਼ਤ ਨਹੀਂ ਕਰਾਂਗਾ।ਦੋਸ਼ੀਆਂ ਨੂੰ ਉਨ੍ਹਾਂ ਦੇ ਕੁਕਰਮਾਂ ਲਈ ਸਜ਼ਾ ਜ਼ਰੂਰ ਦਿੱਤੀ ਜਾਵੇਗੀ।

ਇਸ ਘਟਨਾ ਨਾਲ ਸਬੰਧਿਤ ਵੀਡੀਓ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਸ਼ੇਅਰ ਕੀਤੀ ਸੀ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਤੋਂ ਕਾਰਵਾਈ ਦੀ ਮੰਗ ਕੀਤੀ ਸੀ ।

‘ ਮੱਧ ਪ੍ਰਦੇਸ਼ ਦੇ ਪਿੰਡ ਪਲਸੂਦ ਜ਼ਿਲ੍ਹਾ ਬੜਵਾਨੀ ਵਿਖੇ ਗ੍ਰੰਥੀ ਪ੍ਰੇਮ ਸਿੰਘ ਖ਼ਾਲਸਾ ਦੀ ਪੁਲਿਸ ਮੁਲਾਜ਼ਮਾਂ ਵੱਲੋਂ ਸ਼ਰ੍ਹੇਆਮ ਕੀਤੀ ਗਈ ਮਾਰ ਕੁਟਾਈ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਗੁਰਸਿੱਖ ਨਾਲ ਦੁਰਵਿਹਾਰ ਅਤੇ ਕੇਸਾਂ ਦੀ ਤੌਹੀਨ ਨਾ ਬਰਦਾਸ਼ਤਯੋਗ ਹੈ। ਇਸ ਲਈ ਸਬੰਧਤ ਪੁਲਿਸ ਮੁਲਾਜ਼ਮਾਂ ਖਿਲਾਫ਼ ਕਰੜੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਜਿਥੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ, ਉਥੇ ਹੀ ਮਨੁੱਖਤਾ ਨੂੰ ਵੀ ਸ਼ਰਮਸ਼ਾਰ ਕਰਦਾ ਹੈ।

Shivraj Singh Chouhan
@ChouhanShivraj

बड़वानी में ASI सीताराम भटनागर और HC मोहन जामरे को सिख बन्धुओं के साथ किये गए अमानवीय व्यवहार के लिए तुरंत निलंबित किया गया है। सिखों के साथ ऐसी बर्बरता किसी भी हाल में बर्दाश्त नहीं की जाएगी। मामले की जाँच इंदौर आईजी द्वारा की जाएगी और इनके विरुद्ध कड़ी से कड़ी कार्रवाई होगी।

ਇਸ ਘਟਨਾ ਨਾਲ ਸਬੰਧਿਤ ਵੀਡੀਓ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਸ਼ੇਅਰ ਕੀਤੀ ਸੀ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਤੋਂ ਕਾਰਵਾਈ ਦੀ ਮੰਗ ਕੀਤੀ ਸੀ ।