ਨਵਾਂਸ਼ਹਿਰ – ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਜਲੂਸ, ਬਰਾਤ/ਵਿਆਹ ਸਮਾਗਮ ਅਤੇ ਹੋਰ ਜਨਤਕ ਇੱਕਠਾਂ ਅਤੇ ਵਿਦਿਅਕ ਅਦਾਰਿਆਂ ਦੇ ਅੰਦਰ ਜਾਂ ਨੇੜੇ-ਤੇੜੇ ਹਥਿਆਰ ਲਿਜਾਣ ’ਤੇ ਪਾਬੰਦੀ

ਨਿਊਜ਼ ਪੰਜਾਬ
ਨਵਾਂਸ਼ਹਿਰ, 8 ਅਗਸਤ : ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ ਵੱਲੋਂ ਸਿਵਲ ਰਿੱਟ ਪਟੀਸ਼ਨ 6213 ਆਫ਼ 2016 ਵਿੱਚ ਮਿਤੀ 22.07.2019 ਨੂੰ ਪਾਸ ਕੀਤੇ ਹੁਕਮਾਂ ਦੀ ਪਾਲਣਾ ਵਿੱਚ ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਜਲੂਸ/ ਬਰਾਤ/ਵਿਆਹ/ਸਮਾਗਮ ਅਤੇ ਹੋਰ ਜਨਤਕ ਇੱਕਠਾ ਅਤੇ ਵਿੱਦਿਅਕ ਅਦਾਰਿਆਂ ਦੇ ਅੰਦਰ ਜਾਂ ਨੇੜੇ-ਤੇੜੇ ਹਥਿਆਰ ਲੈ ਕੇ ਜਾਣ ’ਤੇ ਰੋਕ ਲਗਾ ਦਿੱਤੀ ਹੈ।
ਜ਼ਿਲਾ ਮੈਜਿਸਟ੍ਰੇਟ ਅਨੁਸਾਰ ਕਈ ਵਾਰ ਜਨਤਕ ਇੱਕਠਾਂ ਵਿੱਚ ਆਪਸੀ ਰੰਜਿਸ਼ ਕਾਰਨ, ਹਾਲਾਤ ਗੋਲੀਬਾਰੀ ਤੱਕ ਪਹੁੰਚ ਜਾਂਦੇ ਹਨ ਅਤੇ ਜਿਸ ਨਾਲ ਵੱਡਾ ਜਾਨੀ ਨੁਕਸਾਨ ਹੋਣ ਦਾ ਖਦਸ਼ਾ ਰਹਿੰਦਾ ਹੈ। ਇਸ ਤਰਾਂ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਤਰਾ ਬਣ ਜਾਂਦਾ ਹੈ। ਇਸ ਲਈ ਜ਼ਿਲੇ ਵਿੱਚ ਕਿਸੇ ਵੀ ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਜਲੂਸ/ਬਰਾਤ/ਵਿਆਹ/ਸਮਾਗਮ ਅਤੇ ਹੋਰ ਜਨਤਕ ਇੱਕਠਾਂ ਅਤੇ ਵਿਦਿਅਕ ਅਦਾਰਿਆਂ ਦੇ ਅੰਦਰ ਜਾਂ ਨੇੜੇ-ਤੇੜੇ ਹਥਿਆਰ/ਅਸਲਾ ਲੈ ਕੇ ਜਾਣ ’ਤੇ ਫੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਾਬੰਦੀ ਲਾਈ ਜਾਂਦੀ ਹੈੈ। ਇਹ ਹੁਕਮ 3 ਅਕਤੂਬਰ 2020 ਤੱਕ ਲਾਗੂ ਰਹਿਣਗੇ।