ਸਤਲੁਜ ਦਰਿਆ ਅਤੇ ਬਿਸਤ ਦੋਆਬ ਨਹਿਰ ਵਿੱਚ ਨਹਾਉਣ ’ਤੇ ਪਾਬੰਦੀ
ਨਿਊਜ਼ ਪੰਜਾਬ
ਨਵਾਂਸ਼ਹਿਰ, 8 ਅਗਸਤ :ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਸਤਲੁਜ ਦਰਿਆ ਅਤੇ ਬਿਸਤ ਦੁੁਆਬ ਨਹਿਰ ਵਿੱਚ ਲੋਕਾਂ ਦੇ ਨਹਾਉਣ ’ਤੇ ਪਾਬੰਦੀ ਲਾਈ ਹੈ। ਜ਼ਿਲਾ ਮੈਜਿਸਟ੍ਰੇਟ ਅਨੁਸਾਰ ਨਹਾਉਣ ਵਕਤ ਵਾਪਰਦੇ ਹਾਦਸਿਆਂ ਕਾਰਨ ਕਈ ਪਰਿਵਾਰਾਂ ਦੇ ਅਣਮੁੱਲੇ ਜੀਅ ਮੌਤ ਦੀ ਭੇਟ ਚੜਨੋਂ ਰੋਕਣ ਲਈ ਇਹ ਕਦਮ ਚੁੱਕੇ ਗਏ ਹਨ। ਉਨਾਂ ਦੱਸਿਆ ਕਿ ਇਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਪੁਲੀਸ ਕਾਰਵਾਈ ਕੀਤੀ ਜਾਵੇਗੀ। ਇਹ ਮਨਾਹੀ ਦੇ ਹੁਕਮ 3 ਅਕਤੂਬਰ 2020 ਤੱਕ ਲਾਗੂ ਰਹਿਣਗੇ।
—