ਪ੍ਰਾਈਵੇਟ ਹਸਪਤਾਲਾਂ ਵਿਚ ਖਾਲੀ ਬੈੱਡਾਂ ਦੀ ਸਥਿਤੀ ਦੀ ਜਾਂਚ ਲਈ ਮੋਬਾਈਲ ਐਪ ‘ਐਚ.ਬੀ.ਐਮ.ਐੱਸ.ਪੰਜਾਬ’ ਜਾਰੀ

ਵਸਨੀਕ ਵੈਬ ਲਿੰਕ “https://ludhiana.nic.in/notice/covid-19-bed-status-in-ludhiana-district/” ਜਾਂ ਵੈਬਸਾਈਟ  “www.hbmspunjab.in ” ‘ਤੇ ਖਾਲੀ ਪਈ ਬਿਸਤਰੇ ਦੀ ਸਥਿਤੀ ਦੀ ਜਾਂਚ ਕਰ ਸਕਦੇ ਹਨ – ਭਾਰਤ ਭੂਸ਼ਣ ਆਸ਼ੂ
ਅੱਜ ਭਰਤ ਭੂਸ਼ਣ ਆਸ਼ੂ ਅਤੇ ਡਿਪਟੀ ਕਮਿਸ਼ਨਰ ਦੁਆਰਾ ਮੋਬਾਈਲ ਐਪ ਜਾਰੀ

 

ਨਿਊਜ਼ ਪੰਜਾਬ

ਲੁਧਿਆਣਾ, 09 ਅਗਸਤ  – ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਇੱਕ ਮੋਬਾਈਲ ਐਪ ਂਐਚ.ਬੀ.ਐਮ.ਐਸ.ਪੰਜਾਬਂ ਲਾਂਚ ਕੀਤੀ ਜਿਸ ਰਾਹੀਂ ਵਸਨੀਕ ਨਿੱਜੀ ਅਤੇ ਸਰਕਾਰੀ ਦੋਵਾਂ ਹਸਪਤਾਲਾਂ ਵਿੱਚ ਖਾਲੀ ਬਿਸਤਰੇ ਦੀ ਅਸਲ ਸਥਿਤੀ ਦੀ ਜਾਂਚ ਕਰ ਸਕਦੇ ਹਨ। ਉਨ੍ਹਾਂ ਨਾਲ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ, ਸਿਵਲ ਸਰਜਨ ਲੁਧਿਆਣਾ ਡਾ. ਰਾਜੇਸ ਕੁਮਾਰ ਬੱਗਾ ਅਤੇ ਡਾ: ਬਿਸ਼ਵ ਮੋਹਨ ਸੂਦ ਤੋਂ ਇਲਾਵਾ ਕਈ ਹੋਰ ਹਾਜ਼ਰ ਸਨ।
ਸ੍ਰੀ ਆਸ਼ੂ ਨੇ ਕਿਹਾ ਕਿ ਇਹ ਮੋਬਾਈਲ ਐਪ ਇਸ ਵੇਲੇ ਸਿਰਫ ਗੂਗਲ ਪਲੇ ਸਟੋਰ (ਐਂਡਰਾਇਡ ਫੋਨਾਂ ਲਈ) ‘ਤੇ ਉਪਲਬਧ ਹੈ ਅਤੇ ਅਗਲੇ ਦੋ ਦਿਨਾਂ ਵਿੱਚ ਇਸਦਾ ਆਈ.ਓ.ਐਸ. ਸੰਸਕਰਣ ਵੀ ਲਾਂਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮੋਬਾਈਲ ਐਪ ਵਸਨੀਕਾਂ ਲਈ ਬਹੁਤ ਲਾਹੇਵੰਦ ਸਿੱਧ ਹੋਵੇਗੀ ਕਿਉਂਕਿ ਉਨ੍ਹਾਂ ਨੂੰ ਇਲਾਜ ਲਈ ਕਿਸੇ ਹਸਪਤਾਲ ਜਾਣ ਤੋਂ ਪਹਿਲਾਂ ਖਾਲੀ ਬਿਸਤਰੇ ਦੀ ਸਥਿਤੀ ਬਾਰੇ ਪਤਾ ਲੱਗ ਸਕੇਗਾ।
ਉਨ੍ਹਾਂ ਅੱਗੇ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਲੋਕ ਸਰਕਾਰੀ ਵੈਬ ਲਿੰਕ “https://ludhiana.nic.in/notice/covid-19-bed-status-in-ludhiana-district/” ਜਾਂ ਵੈਬਸਾਈਟ  “www.hbmspunjab.in ” ‘ਤੇ ਖਾਲੀ ਪਈ ਬਿਸਤਰੇ ਦੀ ਸਥਿਤੀ ਦੀ ਜਾਂਚ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕੋਵਿਡ ਦਾ ਇਲਾਜ ਕਰਨ ਵਾਲੇ ਸਾਰੇ ਪ੍ਰਾਈਵੇਟ ਹਸਪਤਾਲਾਂ ਦੀ ਸੂਚੀ ਐਪ ‘ਤੇ ਅਤੇ ਨਾਲ ਹੀ ਵੈੱਬ ਲਿੰਕਾਂ’ ‘ਤੇ ਸ਼ਾਮਲ ਕੀਤੀ ਗਈ ਹੈ।
ਉਨ੍ਹਾਂ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿੰਮੇਵਾਰੀ ਨਾਲ ਸਾਰੀਆਂ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ, ਹਰ ਸਮੇਂ ਮਾਸਕ ਪਹਿਨਣ, ਸਰੀਰਕ ਦੂਰੀ ਅਤੇ ਹੱਥਾਂ ਦੀ ਸਫਾਈ ਰੱਖਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤਹਿਤ ਪੰਜਾਬ ਵਿਚ 10 ਲੱਖ ਮਾਸਕ ਜ਼ਰੂਰਤਮੰਦਾਂ ਨੂੰ ਵੰਡੇ ਜਾਣਗੇ, ਜਿਨ੍ਹਾਂ ਵਿਚੋਂ 80000 ਮਾਸਕ ਇਕੱਲੇ ਜ਼ਿਲ੍ਹਾ ਲੁਧਿਆਣਾ ਵਿਚ ਵੰਡੇ ਜਾਣਗੇ।
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਲਕੁੱਲ ਨਾ ਘਬਰਾਉਣ ਅਤੇ ਜ਼ਿਲਾ ਪ੍ਰਸ਼ਾਸਨ ਨੂੰ ਕੋਵਿਡ ਮਹਾਂਮਾਰੀ ਨਾਲ ਲੜਨ ਅਤੇ ਇਸ ਦੀ ਲੜੀ ਨੂੰ ਤੋੜਨ ਵਿਚ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਹ ਆਸ ਕਰਦਾ ਹੈ ਕਿ ਲੋਕ ਸਮਾਜ ਦੇ ਵੱਡੇ ਹਿੱਤ ਲਈ ਜ਼ਿੰਮੇਵਾਰੀ ਨਾਲ ਸਹਿਯੋਗ ਕਰਨ।