ਪਿਛਲੇ 24 ਘੰਟਿਆਂ ਦੌਰਾਨ 10 ਮੌਤਾਂ, 246 ਨਵੇਂ ਮਾਮਲੇ ਆਏ ਸਾਹਮਣੇ -ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ – ਡਿਪਟੀ ਕਮਿਸ਼ਨਰ
ਨਿਊਜ਼ ਪੰਜਾਬ
ਲੁਧਿਆਣਾ, 09 ਅਗਸਤ – ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਹਿਂ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਜ਼ਿਲ੍ਹੇ ‘ਚ 1696 ਪੋਜ਼ਟਿਵ ਮਰੀਜ਼ ਹਨ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 246 ਮਰੀਜ਼ (224 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 22 ਹੋਰ ਰਾਜਾਂ/ਜ਼ਿਲ੍ਹਿਆਂ ਦੇ ) ਪੋਜ਼ਟਿਵ ਪਾਏ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 71998 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 70579 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 64960 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 1419 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 5032 ਹੈ, ਜਦਕਿ 587 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 10 ਮੌਤਾਂ ਹੋਈਆਂ ਹਨ ਜੋ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਹਨ।ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 168 ਅਤੇ 44 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 25268 ਵਿਅਕਤੀਆਂ ਨੂੰ ਘਰਾਂ ‘ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 4776 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 387 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ
…