ਪਟਿਆਲਾ – ਆਈ.ਟੀ.ਆਈ. ਵਿਖੇ ਲੱਗੇ ਪਲੇਸਮੈਂਟ ਕੈਂਪ ‘ਚ 103 ਉਮੀਦਵਾਰਾਂ ਦੀ ਹੋਈ ਚੋਣ
ਨਿਊਜ਼ ਪੰਜਾਬ
ਪਟਿਆਲਾ, 10 ਅਗਸਤ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਘਰ ਘਰ ਰੋਜ਼ਗਾਰ’ ਤਹਿਤ ਸਥਾਨਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਯੋਗ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ, ਇਸੇ ਲੜੀ ਤਹਿਤ ਬਿਊਰੋ ਵੱਲੋਂ ਆਈ.ਟੀ.ਆਈ. ਲੜਕੇ ਨਾਭਾ ਰੋਡ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ ਨਾਮੀ ਕੰਪਨੀ ਹੈਵਲ ਇੰਡੀਆ ਪ੍ਰਾਈਵੇਟ ਲਿਮੀਟਿਡ ਦੇ ਨੁਮਾਇੰਦਿਆਂ ਵੱਲੋਂ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ ਅਤੇ 103 ਉਮੀਦਵਾਰਾਂ ਦੀ ਮੌਕੇ ‘ਤੇ ਹੀ ਨੌਕਰੀ ਲਈ ਚੋਣ ਕੀਤੀ ਗਈ।
ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਬਿਊਰੋ ਡਾ. ਪ੍ਰੀਤੀ ਯਾਦਵ ਨੇ ਨੌਕਰੀ ਲਈ ਚੁਣੇ ਉਮੀਦਵਾਰਾਂ ਨੂੰ ਵਧਾਈ ਦਿੰਦਿਆ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆ ਕਿਹਾ ਕਿ ਬਿਊਰੋ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ ਅਤੇ ਅਜਿਹੇ ਪਲੇਸਮੈਂਟ ਕੈਂਪ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਇਸ ਮੌਕੇ ਡਾ. ਪ੍ਰੀਤੀ ਨੇ ਨੌਕਰੀ ਲਈ ਚੁਣੇ ਗਏ ਨੌਜਵਾਨਾਂ ਨੂੰ ਕੰਪਨੀ ਦੇ ਨੁਮਾਇੰਦਿਆਂ ਨਾਲ ਬੱਸ ਰਾਹੀਂ ਨੌਕਰੀ ਲਈ ਰਵਾਨਾ ਕੀਤਾ।
ਜ਼ਿਲ੍ਹਾ ਰੋਜ਼ਗਾਰ ਉਤਪਤੀ ਤੇ ਟਰੇਨਿੰਗ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਵੀ ਬਿਊਰੋ ਵੱਲੋਂ ਚੰਗੀਆਂ ਕੰਪਨੀਆਂ/ਬੈਂਕ/ਅਦਾਰੇ ਬੁਲਾ ਕੇ ਪਲੇਸਮੈਂਟ ਕੈਂਪ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਢੁਕਵੇਂ ਰੋਜ਼ਗਾਰ ਦੇ ਮੌਕੇ ਮੁਹੱਈਆ ਹੋ ਸਕਣ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਵੱਲੋਂ ਵੱਖ ਵੱਖ ਬਲਾਕਾਂ ਵਿਖੇ ਰਜਿਸਟ੍ਰੇਸ਼ਨ ਕਮ ਗਾਈਡੈਂਸ ਕੈਂਪ ਲਗਾਏ ਜਾਂਦੇ ਹਨ ਜਿਨ੍ਹਾਂ ਵਿੱਚ ਯੋਗ ਉਮੀਦਵਾਰਾਂ ਦਾ ਨਾਮ ਦਰਜ ਕੀਤਾ ਜਾਂਦਾ ਹੈ ਅਤੇ ਲੋੜ ਅਨੁਸਾਰ ਮੁਫ਼ਤ ਕਿੱਤਾ ਟਰੇਨਿੰਗ ਜਾਂ ਸਵੈ ਰੋਜ਼ਗਾਰ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।
ਕੈਪਸ਼ਨ : ਡਾ. ਪ੍ਰੀਤੀ ਯਾਦਵ ਨੌਕਰੀ ਲਈ ਨੌਜਵਾਨਾਂ ਨੂੰ ਰਵਾਨਾ ਕਰਦੇ ਹੋਏ।