ਮੁੱਖ ਮੰਤਰੀ ਦੇ ਆਦੇਸ਼ਾਂ ‘ਤੇ ਜਨਮਅਸ਼ਟਮੀ ਦੀ ਰਾਤ ਕਰਫਿਊ ਵਿੱਚ ਢਿੱਲ – ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਪਵਿੱਤਰ ਤਿਉਹਾਰ ‘ਤੇ ਦਿੱਤਾ ਵੀਡੀਓ ਸੰਦੇਸ਼

ਨਿਊਜ਼ ਪੰਜਾਬ
ਲੁਧਿਆਣਾ , 11 ਅਗਸਤ , ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਤੇ ਸਾਰੀਆਂ ਨੂੰ ਵਧਾਈ ਦੇਂਦਿਆਂ ਇੱਕ ਵੀਡੀਓ ਸੰਦੇਸ਼ ਰਹੀ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ , ਉਨ੍ਹਾਂ ਕਿਹਾ ਕਿ ਧਾਰਮਿਕ ਕਾਰਜਾਂ ਦੌਰਾਨ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣਾ ਅਤੇ ਦੂਜਿਆਂ ਦਾ ਬਚਾਅ ਕਰੀਏ – – – ਆਓ ਸੁਣੀਏ ਕੀ ਕਿਹਾ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ

ਨਿਊਜ਼ ਪੰਜਾਬ
ਚੰਡੀਗੜ੍ਹ, 11 ਅਗਸਤ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ‘ਤੇ ਮੰਗਲਵਾਰ ਨੂੰ ਗ੍ਰਹਿ ਵਿਭਾਗ ਨੇ ਜਨਮਅਸ਼ਟਮੀ ਦੇ ਮੌਕੇ 12 ਤੇ 13 ਅਗਸਤ ਦੀ ਰਾਤ ਸੂਬੇ ਭਰ ਵਿੱਚ ਕਰਫਿਊ ‘ਚ ਢਿੱਲ ਦੇਣ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਇਹ ਅੰਸ਼ਿਕ ਢਿੱਲ ਸਿਰਫ ਇਕ ਰਾਤ ਲਈ ਹੋਵੇਗੀ। ਜਲੰਧਰ, ਲੁਧਿਆਣਾ ਤੇ ਪਟਿਆਲਾ ਨੂੰ ਛੱਡ ਕੇ ਸਾਰੇ ਪੰਜਾਬ ਵਿੱਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲਗਾਇਆ ਹੋਇਆ ਹੈ ਅਤੇ ਕੋਵਿਡ ਦੇ ਵਧਦੇ ਕੇਸਾਂ ਨੂੰ ਦੇਖਦਿਆਂ ਪਿਛਲੇ ਹਫਤੇ ਤੋਂ ਉਕਤ ਤਿੰਨ ਸ਼ਹਿਰਾਂ ਵਿੱਚ ਕਰਫਿਊ ਦਾ ਸਮਾਂ ਰਾਤ 9 ਵਜੇ ਤੋਂ ਹੀ ਸ਼ੁਰੂ ਹੋ ਜਾਂਦਾ ਹੈ।
ਬੁਲਾਰੇ ਨੇ ਕਿਹਾ ਕਿ ਜਨਮਅਸ਼ਟਮੀ ਦੇ ਪਾਵਨ ਮੌਕੇ ਹੁਣ ਬੁੱਧਵਾਰ ਦੀ  ਅੱਧੀ ਰਾਤ ਕਰਫਿਊ ਰਾਤ 1 ਵਜੇ ਤੋਂ ਸ਼ੁਰੂ ਹੋ ਕੇ ਸਵੇਰੇ 5 ਵਜੇ ਤੱਕ ਕਰਫਿਊ ਰਹੇਗਾ।
ਵਿਸ਼ੇਸ਼ ਮੁੱਖ ਸਕੱਤਰ (ਗ੍ਰਹਿ) ਸਤੀਸ਼ ਚੰਦਰਾ ਨੇ ਇਸ ਸਬੰਧੀ ਵਿਸਥਾਰ ਵਿੱਚ ਦਿਸ਼ਾ ਨਿਰਦੇਸ਼ ਕਰਦਿਆਂ ਸਾਰੇ ਜ਼ਿਲਾ ਮੈਜਿਸਟ੍ਰੇਟਾਂ ਨੂੰ ਇਸ ਅਨੁਸਾਰ ਹੁਕਮ ਜਾਰੀ ਕਰਨ ਲਈ ਕਿਹਾ ਹੈ।