ਆਮ ਆਦਮੀ ਪਾਰਟੀ ਨੇ ਆਪਣੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕੀਤਾ
ਨਿਊਜ਼ ਪੰਜਾਬ
ਨਵੀਂ ਦਿੱਲੀ 12 ਅਗਸਤ – ਆਮ ਆਦਮੀ ਪਾਰਟੀ ਨੇ ਆਪਣੇ ਰਾਜੌਰੀ ਗਾਰਡਨ ਤੋਂ ਸਾਬਕਾ ਵਿਧਾਇਕ ਜਰਨੈਲ ਸਿੰਘ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। ਇੱਹ ਕਾਰਵਾਈ ਜਰਨੈਲ ਸਿੰਘ ਤੇ ਮੰਗਲਵਾਰ 11 ਅਗਸਤ ਨੂੰ ਆਪਣੀ ਫੇਸਬੁੱਕ ਪੋਸਟ ਵਿੱਚ ਕੁਝ ਇਤਰਾਜਯੋਗ ਪੋਸਟਾਂ ਪਾਉਣ ਕਾਰਨ ਕੀਤੀ ਗਈ ਹੈ |
ਜਰਨੈਲ ਸਿੰਘ ਨੇ ਕਿਹਾ ਕਿ ਉਸਨੇ ਆਪਣੇ ਬੇਟੇ ਨੂੰ ਆਪਣਾ ਫ਼ੋਨ ਦਿੱਤਾ ਸੀ ਅਤੇ ਉਸਨੇ ਗਲਤੀ ਨਾਲ ਕੁਝ ਕਾਪੀਪੇਸਟ ਕੀਤਾ ਸੀ , ਜੋ ਮੈਂ ਮਿਟਾ ਦਿੱਤੀਆਂ ਹਨ।
ਆਮ ਆਦਮੀ ਪਾਰਟੀ ਨੇ ਜਰਨੈਲ ਸਿੰਘ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਉਸ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕਿਉਂ ਨਹੀਂ ਹਟਾਇਆ ਜਾਣਾ ਚਾਹੀਦਾ? ਜਰਨੈਲ ਸਿੰਘ ਨੂੰ ਮਾਮਲੇ ਦੀ ਜਾਂਚ ਹੋਣ ਤੱਕ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।