ਪਾਤੜਾਂ ਨਗਰ ਕੌਂਸਲ ਨੇ 87 ਪਰਿਵਾਰਾਂ ਨੂੰ ਪੱਕੇ ਮਕਾਨਾਂ ਲਈ ਦਿੱਤੀ ਪ੍ਰਵਾਨਗੀ, 86.47 ਲੱਖ ਨਾਲ 60 ਘਰਾਂ ਦੀ ਉਸਾਰੀ ਦਾ ਕੰਮ ਮੁਕੰਮਲ
ਸ਼ਹਿਰੀ ਅਵਾਸ ਯੋਜਨਾ ਤਹਿਤ ਪਾਤੜਾਂ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ
–ਤੀਜੇ ਸਰਵੇ ਤਹਿਤ 66 ਅਰਜ਼ੀਆਂ ਹੋਰ ਪ੍ਰਾਪਤ ਹੋਈਆਂ-ਬਲਜਿੰਦਰ ਕੌਰ
ਨਿਊਜ਼ ਪੰਜਾਬ
ਪਾਤੜਾਂ, 14 ਅਗਸਤ: ਨਗਰ ਕੌਂਸਲ ਪਾਤੜਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਪਾਤੜਾਂ ਵਿਖੇ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਦਾ ਤਹੱਈਆ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਫ਼ਸਰ ਸ੍ਰੀਮਤੀ ਬਲਜਿੰਦਰ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸਹਿਰੀ ਆਵਾਸ ਯੋਜਨਾ ਤਹਿਤ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ 87 ਪਰਿਵਾਰਾਂ ਦੇ ਮਕਾਨ ਪੱਕੇ ਕਰਨ ਲਈ ਪ੍ਰਵਾਨਗੀ ਦਿੱਤੀ ਹੈ।
ਸ੍ਰੀਮਤੀ ਬਲਜਿੰਦਰ ਕੌਰ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਦੇ ਖੇਤਰੀ ਡਿਪਟੀ ਡਾਇਰੈਟਰ ਜਸ਼ਨਪ੍ਰੀਤ ਕੌਰ ਦੀ ਅਗਵਾਈ ਹੇਠ ਨਗਰ ਕੌਂਸਲ ਨੇ ਬਿਨਾਂ ਕੋਈ ਫੀਸ ਲਏ ਨਕਸੇ ਪਾਸ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀਂ ਸਰਕਾਰ ਵੱਲੋਂ 86 ਲੱਖ 46 ਹਜ਼ਾਰ 675 ਰੁਪਏ ਦੀ ਰਾਸ਼ੀ ਪ੍ਰਾਪਤ ਹੋਈ ਸੀ, ਜਿਸ ਨਾਲ 60 ਘਰਾਂ ਦੀ ਉਸਾਰੀ ਦਾ ਕੰਮ ਮੁਕੰਮਲ ਕਰਵਾ ਦਿੱਤਾ ਹੈ।
ਕਾਰਜ ਸਾਧਕ ਅਫ਼ਸਰ ਨੇ ਦੱਸਿਆ ਕਿ ਤੀਜੇ ਸਰਵੇ ਤਹਿਤ ਹੁਣ ਤੱਕ 66 ਅਰਜ਼ੀਆਂ ਹੋਰ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਨੂੰ ਯੋਗਤਾ ਮੁਤਾਬਕ ਬਣਦਾ ਲਾਭ ਪ੍ਰਦਾਨ ਕੀਤਾ ਜਾਵੇਗਾ ਅਤੇ ਸਰਕਾਰ ਵੱਲੋਂ ਇਸੇ ਸਕੀਮ ਅਧੀਨ ਬਾਕੀ ਰਹਿ ਗਏ ਗਰੀਬ ਪਰਿਵਾਰਾਂ ਨੂੰ ਤੀਜੇ ਸਰਵੇ ਅਧੀਨ ਨਵੇਂ ਫਾਰਮ ਭਰਾ ਕੇ ਇਸ ਸਕੀਮ ਦਾ ਲਾਭ ਉਠਾਓਣ ਦਾ ਮੌਕਾ ਵੀ ਦਿੱਤਾ ਗਿਆ ਹੈ