ਭਾਰਤੀ ਕ੍ਰਿਕਟ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਅਤੇ ਖਭੂ ਬੱਲੇਬਾਜ਼ ਸੁਰੇਸ਼ ਰੈਨਾ ਨੇ ਵੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ

newspunjab.net

ਨਿਊਜ਼ ਪੰਜਾਬ
ਨਵੀ ਦਿੱਲੀ ,15 ਅਗਸਤ – ਭਾਰਤੀ ਕ੍ਰਿਕਟ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਅਚਾਨਕ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ । 15 ਅਗਸਤ ਦੀ ਸ਼ਾਮ ਨੂੰ ਸੋਸ਼ਲ ਮੀਡੀਆ ‘ਤੇ ਇੱਕ ਭਾਵੁਕ ਪੋਸਟ ਵਿੱਚ, ਉਸਨੇ ਆਪਣੇ ਸਾਥੀਆਂ ਨੂੰ ਅਲਵਿਦਾ ਕਹਿ ਦਿੱਤਾ। ਪਿਆਰ ਅਤੇ ਸਹਾਇਤਾ ਵਾਸਤੇ ਤੁਹਾਡਾ ਬਹੁਤ-ਬਹੁਤ ਧੰਨਵਾਦ।
ਭਾਰਤੀ ਕ੍ਰਿਕਟ ਟੀਮ ਦੇ ਢਕਰ ਆਲਰਾਊਂਡਰ ਅਤੇ ਸਭ ਤੋਂ ਵਧੀਆ ਖਭੂ ਬੱਲੇਬਾਜ਼ ਸੁਰੇਸ਼ ਰੈਨਾ ਨੇ ਵੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ I ਆਈਪੀਐੱਲ ਦੇ 13ਵੇਂ ਸੀਜ਼ਨ ਤੋਂ ਠੀਕ ਪਹਿਲਾਂ, ਦੋਵੇਂ ਖਿਡਾਰੀ ਅਚਾਨਕ ਖੇਡ ਨੂੰ ਅਲਵਿਦਾ ਕਹਿ ਰਹੇ ਹਨ।

=====