ਕੋਵਿਡ ਮਹਾਂਮਾਰੀ ‘ਚ ਖ਼ੂਨਦਾਨ ਕੈਂਪ ਲਗਾਉਣਾ ਸ਼ਲਾਘਾਯੋਗ ਉਪਰਾਲਾ-ਚੰਦਰ ਗੈਂਦ

-ਕੋਵਿਡ ਤੋਂ ਬਚਣ ਲਈ ਮਿਸ਼ਨ ਫ਼ਤਿਹ ਨੂੰ ਸਫ਼ਲ ਬਣਾਉਣਾ ਲਾਜਮੀ-ਡਵੀਜ਼ਨ ਕਮਿਸ਼ਨਰ
-ਸੁਤੰਤਰਤਾ ਦਿਹਾੜੇ ਮੌਕੇ ਡੈਡੀਕੇਟਿਡ ਬ੍ਰਦਰਜ਼ ਗਰੁੱਪ ਵੱਲੋਂ ਬ੍ਰਹਮ ਕੁਮਾਰੀਜ ਆਸ਼ਰਮ ‘ਚ ਖ਼ੂਨਦਾਨ ਕੈਂਪ

 

ਨਿਊਜ਼ ਪੰਜਾਬ

ਪਟਿਆਲਾ, 16 ਅਗਸਤ:ਪਟਿਆਲਾ ਡਵੀਜਨ ਦੇ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਕਿਹਾ ਹੈ ਕਿ ਖ਼ੂਨਦਾਨ ਕਰਨਾ ਸਭ ਤੋਂ ਉਤਮ ਦਾਨ ਹੈ। ਸ੍ਰੀ ਗੈਂਦ ਦੇਸ਼ ਦੇ ਅਜ਼ਾਦੀ ਦੇ ਦਿਹਾੜੇ ਮੌਕੇ ਡੈਡੀਕੇਟਿਡ ਬ੍ਰਦਰਜ਼ ਗਰੁੱਪ ਦੇ ਪ੍ਰਧਾਨ ਡਾ. ਰਾਕੇਸ਼ ਵਰਮੀ ਦੀ ਅਗਵਾਈ ਹੇਠ  ਇੱਥੇ ਬ੍ਰਹਮ ਕੁਮਾਰੀਜ ਆਸ਼ਰਮ ਅਰਜਨ ਨਗਰ ਵਿਖੇ ਲਗਾਏ ਗਏ ਖ਼ੂਨਦਾਨ ਕੈਂਪ ਮੌਕੇ ਖ਼ੂਨਦਾਨੀਆਂ ਦੀ ਹੌਂਸਲਾ ਅਫ਼ਜ਼ਾਈ ਕਰਨ ਪੁੱਜੇ ਹੋਏ ਸਨ।
ਇਸ ਮੌਕੇ ਚੰਦਰ ਸ੍ਰੀ ਗੈਂਦ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਦੌਰ ‘ਚ ਖ਼ੂਨ ਦੀ ਬਹੁਤ ਲੋੜ ਹੈ ਅਤੇ ਅਜਿਹੇ ਸਮੇਂ ਡੈਡੀਕੇਟਿਡ ਬ੍ਰਦਰਜ਼ ਗਰੁੱਪ ਵੱਲੋਂ ਖ਼ੂਨਦਾਨ ਕੈਂਪ ਲਗਾਉਣਾ ਸ਼ਲਾਘਾਯੋਗ ਉਪਰਾਲਾ ਹੈ।
ਡਵੀਜਨਲ ਕਮਿਸ਼ਨਰ ਨੇ ਨੌਜਵਾਨਾਂ ਨੂੰ ਸੰਦੇਸ਼ ਦਿੱੱਤਾ ਕਿ ਉਹ ਵੱਧ ਤੋਂ ਵੱਧ ਪੜ੍ਹਾਈ ਕਰਨ ਅਤੇ ਤਰੱਕੀਆਂ ਕਰਨ ਦੇ ਨਾਲ-ਨਾਲ ਦੇਸ਼ ਸੇਵਾ ਕਰਦੇ ਹੋਏ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਬੂਟੇ ਲਗਾ ਕੇ ਪੰਜਾਬ ਸਰਕਾਰ ਦੀ ਘਰ-ਘਰ ਹਰਿਆਲੀ ਮੁਹਿੰਮ ‘ਚ ਵੀ ਆਪਣਾ ਯੋਗਦਾਨ ਪਾਉਣ।
ਸ੍ਰੀ ਚੰਦਰ ਗੈਂਦ ਨੇ ਹੋਰ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਖ਼ਿਲਾਫ਼ ਜੰਗ ‘ਮਿਸ਼ਨ ਫ਼ਤਿਹ’ ਜਿੱਤਣ ਲਈ ਸਾਨੂੰ ਆਪਸੀ ਦੂਰੀ, ਮਾਸਕ ਲਗਾਉਣ ਸਮੇਤ ਵਾਰ-ਵਾਰ ਹੱਥ ਧੋਹਣ ਵਰਗੀਆਂ ਸਾਵਧਾਨੀਆਂ ਵਰਤਣੀਆਂ ਜਰੂਰੀ ਹਨ।
ਕੈਂਪ ‘ਚ ਬ੍ਰਹਮ ਕੁਮਾਰੀਜ਼ ਸਮੇਤ ਹਰਪ੍ਰੀਤ ਸਿੰਘ ਸੰਧੂ, ਜਸਪ੍ਰੀਤ ਸਿੰਘ, ਐਫ.ਸੀ. ਮਿੱਤਲ, ਵਿਕਾਸ ਗੋਇਲ, ਰਕਸ਼ ਬਧਵਾਰ, ਰਾਮਜ਼ਾਨ ਢਿੱਲੋਂ, ਰਾਜਦੀਪ ਸਿੰਘ, ਗੌਰਵ ਕੁਮਾਰ, ਕੈਪਟਨ ਹਰਜਿੰਦਰ ਸਿੰਘ ਆਦਿ ਹਾਜ਼ਰ ਸਨ। ਸਰਕਾਰੀ ਰਾਜਿੰਦਰਾ ਹਸਪਤਾਲ ਦੇ ਬਲੱਡ ਬੈਂਕ ਦੀ ਟੀਮ ਨੇ ਖ਼ੂਨਦਾਨੀਆਂ ਦਾ ਖ਼ੂਨ ਇਕੱਤਰ ਕੀਤਾ।

********
ਫੋਟੋ ਕੈਪਸ਼ਨ- ਪਟਿਆਲਾ ਡਵੀਜਨ ਦੇ ਕਮਿਸ਼ਨਰ ਸ੍ਰੀ ਚੰਦਰ ਗੈਂਦ ਖ਼ੂਨ ਦਾਨ ਕੈਂਪ ਮੌਕੇ ਖ਼ੂਨਦਾਨੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ।