ਨਵਾਂਸ਼ਹਿਰ – ਡਿਪਟੀ ਕਮਿਸ਼ਨਰ ਨੇ ਕੈਂਪ ਆਫ਼ਿਸ ਅਤੇ ਏ. ਡੀ. ਸੀ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਲਹਿਰਾਇਆ ਕੌਮੀ ਝੰਡਾ

ਨਿਊਜ਼ ਪੰਜਾਬ
ਨਵਾਂਸ਼ਹਿਰ, 15 ਅਗਸਤ : ਦੇਸ਼ ਦੇ 74ਵੇਂ ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਡੀ. ਸੀ ਕੈਂਪ ਆਫ਼ਿਸ ਵਿਖੇ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਪੁਲਿਸ ਟੁਕੜੀ ਪਾਸੋਂ ਸਲਾਮੀ ਲਈ ਗਈ। ਇਸੇ ਤਰਾਂ ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ ਨੇ ਨਿਭਾਈ ਅਤੇ ਪੁਲਿਸ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ। ਵਿਦਿਆਰਥੀਆਂ ਵਲੋਂ ਇਸ ਮੌਕੇ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਕੈਪਸ਼ਨਾਂ :
-ਡੀ. ਸੀ ਕੈਂਪ ਆਫ਼ਿਸ ਵਿਖੇ ਕੌਮੀ ਝੰਡਾ ਲਹਿਰਾਉਂਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ।
-ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਕੌਮੀ ਝੰਡਾ ਲਹਿਰਾਉਣ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ।