ਸਾਬਕਾ ਕ੍ਰਿਕਟਰ ਤੇ ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਵਿਚ ਮੰਤਰੀ ਚੇਤਨ ਚੌਹਾਨ ਦਾ ਅੱਜ ਦਿਹਾਂਤ ਹੋ ਗਿਆ ਉਨ੍ਹਾਂ ਦਾ ਕੋਰੋਨਾ ਵਾਇਰਸ ਪਾਜ਼ੀਟਿਵ ਸੀ

ਨਿਊਜ਼ ਪੰਜਾਬ

ਨਵੀ ਦਿੱਲੀ , 16 ਅਗਸਤ -ਉੱਤਰ ਪ੍ਰਦੇਸ਼ ਦੇ ਕੈਬਨਿਟ ਮੰਤਰੀ ਅਤੇ ਸਾਬਕਾ ਭਾਰਤੀ ਓਪਨਰ ਚੇਤਨ ਚੌਹਾਨ ਦਾ ਐਤਵਾਰ ਨੂੰ 73 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਯੂਪੀ ਦੇ ਮੰਤਰੀ ਚੇਤਨ ਚੌਹਾਨ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਕੋਰੋਨਾ ਤੋਂ ਲਾਗ ਗ੍ਰਸਤ ਚੌਹਾਨ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਚੌਹਾਨ ਨੂੰ ਪਿਛਲੇ ਮਹੀਨੇ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਸੀ। ਉਸ ਦੇ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ  ਅਤੇ ਉਹ ਗੁਰੂਗ੍ਰਾਮ ਹਸਪਤਾਲ ਵਿੱਚ ਵੈਂਟੀਲੇਟਰ ‘ਤੇ ਸੀ।

ਚੇਤਨ ਚੌਹਾਨ ਨੂੰ 11 ਜੁਲਾਈ ਨੂੰ ਕੋਰੋਨਾ ਪਾਜੀਟਿਵ ਪਾਇਆ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹੋਰ ਮੁਸ਼ਕਲਾਂ ਕਾਰਨ ਲਖਨਊ ਪੀਜੀਆਈ ਤੋਂ ਗੁੜਗਾਓਂ ਦੇ ਮੇਦਾਂਤਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ । ਐਤਵਾਰ ਨੂੰ ਉਨ੍ਹਾਂ ਦੀ ਮੌਤ ਹੋ ਗਈ , ਸ਼ਨੀਵਾਰ ਰਾਤ ਨੂੰ ਉਨ੍ਹਾਂ ਦੀ ਸਿਹਤ ਹੋਰ ਵਿਗੜਨ ਤੇ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਸ਼ਿਫਟ ਕਰ ਦਿੱਤਾ ਗਿਆ ਸੀ ।
ਦੱਸ ਦਈਏ ਕਿ ਉਨ੍ਹਾਂ ਤੋਂ ਪਹਿਲਾ ਯੂਪੀ ਸਰਕਾਰ ਦੇ ਇਕ ਹੋਰ ਕੈਬਨਿਟ ਮੰਤਰੀ ਕਮਲ ਰਾਣੀ ਦਾ ਵੀ ਕੋਰੋਨਾ ਇਨਫੈਕਸ਼ਨ ਕਾਰਨ ਦੇਹਾਂਤ ਹੋ ਗਿਆ ਸੀ।