ਪਿਆਰਿਓ ! ਰੱਬ ਦੇ ਘਰ ਚਲਾਕੀਆਂ ਨਹੀਂ ਚਲਣੀਆਂ – – – ਵਿਸਥਾਰ ਗਿਆਨੀ ਪਿੰਦਰਪਾਲ ਸਿੰਘ ਦੀ ਜ਼ੁਬਾਨੀ –/– ਸ਼੍ਰੀ ਹਰਿਮੰਦਰ ਸਾਹਿਬ ਤੋਂ ਹੁਕਮਨਾਮਾ ਸਰਵਣ ਕਰੋ – ਅਗਸਤ 18 , 2020
ਪਿਆਰਿਓ ! ਰੱਬ ਦੇ ਘਰ ਚਲਾਕੀਆਂ ਨਹੀਂ ਚਲਣੀਆਂ – – – ਵਿਸਥਾਰ ਗਿਆਨੀ ਪਿੰਦਰਪਾਲ ਸਿੰਘ ਦੀ ਜ਼ੁਬਾਨੀ – ਅਗਸਤ 18 , 2020
=======
ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ।
Amrit wele da Mukhwaak,
Shri Harmandar sahib Amritsar sahib ji,
Ang-643,18-August-2020
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥{ਪੰਨਾ 643}
ਪਦਅਰਥ: ਪਾਈਅਨੁ = ਉਸ (ਹਰੀ) ਨੇ ਪਾ ਦਿੱਤੀ ਹੈ, ਦੇ ਦਿੱਤੀ ਹੈ। ਗੁਣਤਾਸੁ = ਗੁਣਾਂ ਦਾ ਖ਼ਜ਼ਾਨਾ ਪ੍ਰਭੂ।
ਅਰਥ: (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ।
ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ {ਪੰਨਾ 643}
ਅਰਥ: (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ।
ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ {ਪੰਨਾ 643}
ਅਰਥ: ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ।
ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ {ਪੰਨਾ 643}
ਅਰਥ: ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ।੧।
ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ {ਪੰਨਾ 643}
ਪਦਅਰਥ: ਸੈਣ ਸਜਣ = ਭਲੇ ਮਨੁੱਖ। ਅਨਦਿਨੁ = ਹਰ ਰੋਜ਼।
ਅਰਥ: ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ)ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ।
ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ {ਪੰਨਾ 643}
ਪਦਅਰਥ: ਵੇਕਾਰ = ਮੰਦੇ ਕੰਮ।
ਅਰਥ: ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ।
ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ {ਪੰਨਾ 643}
ਪਦਅਰਥ: ਸੁਆਰਥੀ = ਖ਼ੁਦ = ਗ਼ਰਜ਼।
ਅਰਥ: ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ! ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ।੧।
ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥
ਅਰਥ: ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ।
ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ {ਪੰਨਾ 643}
ਅਰਥ: (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ।
ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥ {ਪੰਨਾ 643}
ਅਰਥ: (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ।੩।
सलोकु मः ३ ॥ पूरबि लिखिआ कमावणा जि करतै आपि लिखिआसु ॥ मोह ठगउली पाईअनु विसरिआ गुणतासु ॥ {पन्ना 643}
पद्अर्थ: पाईअनु = उस (हरी) ने डाल दी है, दे दी है। गुणतासु = गुणों का खजाना प्रभू।
अर्थ: (पिछले किए कर्मों के अनुसार) आरम्भ से जो (संस्कार रूप लेख) लिखे (भाव, उकरे) हुए हैं और जो करतार ने खुद लिख दिए हैं वे (अवश्य) कमाने पड़ते हैं; (उस लेख के अनुसार ही) मोह की ठॅग बूटी (जिसे) मिल गई है उसे गुणों का खजाना हरी बिसर गया है।
मतु जाणहु जगु जीवदा दूजै भाइ मुइआसु ॥ जिनी गुरमुखि नामु न चेतिओ से बहणि न मिलनी पासि ॥ {पन्ना 643}
अर्थ: (उस) संसार को जीवित ना समझो (जो) माया के मोह में मरा पड़ा है; जिन्होंने सतिगुरू के सन्मुख हो के नाम नहीं सिमरा, उन्हें प्रभू के पास बैठने को नहीं मिलता।
दुखु लागा बहु अति घणा पुतु कलतु न साथि कोई जासि ॥ लोका विचि मुहु काला होआ अंदरि उभे सास ॥ मनमुखा नो को न विसही चुकि गइआ वेसासु ॥ {पन्ना 643}
अर्थ: वे मनमुख बहुत ही दुखी होते हैं, (क्योंकि जिनकी खातिर माया के मोह में मरे पड़े हैं, वह) पुत्र-स्त्री तो कोई साथ नहीं जाएगा; संसार के लोगों में भी उनका मुँह काला हुआ (भाव, शर्मिंदे हुए) और सिसकियां लेते हैं; मनमुखों का कोई विश्वास नहीं करता, उनका ऐतबार खत्म हो जाता है।
नानक गुरमुखा नो सुखु अगला जिना अंतरि नाम निवासु ॥१॥ {पन्ना 643}
अर्थ: हे नानक! गुरमुखों को बहुत सुख होता है क्योंकि उनके हृदय में नाम का निवास होता है।1।
मः ३ ॥ से सैण से सजणा जि गुरमुखि मिलहि सुभाइ ॥ सतिगुर का भाणा अनदिनु करहि से सचि रहे समाइ ॥ {पन्ना 643}
पद्अर्थ: सैण सजण = भले मनुष्य। अनदिनु = हर रोज।
अर्थ: सतिगुरू के सन्मुख हुए जो मनुष्य (स्वै वार के प्रभू में स्वभाविक तौर पर) लीन हो जाते हैं वे भले लोग हैं और (हमारे) साथी हैं; जो सदा सतिगुरू की रज़ा को मानते हैं, वे सच्चे हरी में समाए रहते हैं।
दूजै भाइ लगे सजण न आखीअहि जि अभिमानु करहि वेकार ॥ {पन्ना 643}
पद्अर्थ: वेकार = बुरे काम।
अर्थ: उन्हें संत-जन नहीं कहा जाता जो माया के मोह में लगे हुए अहंकार और विकार करते हैं।
मनमुख आप सुआरथी कारजु न सकहि सवारि ॥ नानक पूरबि लिखिआ कमावणा कोइ न मेटणहारु ॥२॥ {पन्ना 643}
पद्अर्थ: सुआरथी = ख़ुद गर्ज, स्वार्थी।
अर्थ: मनमुख अपने मतलब के प्यारे (होने के कारण) किसी का काम नहीं सँवार सकते; (पर) हे नानक! (उनके सिर भी क्या दोष?) (पिछले कर्मों के अनुसार) पहले से ही उकरा हुआ (संस्कार-रूपी लेख) कमाना पड़ता है, कोई मिटाने के लायक नहीं।1।
पउड़ी ॥ तुधु आपे जगतु उपाइ कै आपि खेलु रचाइआ ॥ त्रै गुण आपि सिरजिआ माइआ मोहु वधाइआ ॥
अर्थ: हे हरी! तूने खुद ही संसार रच के खुद ही खेल बनाई है; तूने खुद ही (माया के) तीन गुण बनाए हैं और खुद ही माया का मोह (जगत में) बढ़ा दिया है।
विचि हउमै लेखा मंगीऐ फिरि आवै जाइआ ॥ जिना हरि आपि क्रिपा करे से गुरि समझाइआ ॥ {पन्ना 643}
अर्थ: (इस मोह से उपजे) अहंकार में (लगने से) (दरगाह में) लेखा मांगा जाता हैं और फिर बार-बार पैदा होना व मरना पड़ता है; जिन पर हरी खुद मेहर करता है उन्हें सतिगुरू ने (ये) समझ दे दी है।
बलिहारी गुर आपणे सदा सदा घुमाइआ ॥३॥ {पन्ना 643}
अर्थ: (इसलिए) मैं अपने सतिगुरू से सदके हूँ और सदा वारी जाता हूँ।3।
Shalok, Third Mehl:
He acts according to pre-ordained destiny, written by the Creator Himself.
Emotional attachment has drugged him, and he has forgotten the Lord, the treasure of virtue.
Don’t think that he is alive in the world – he is dead, through the love of duality.
Those who do not meditate on the Lord, as Gurmukh, are not permitted to sit near the Lord.
They suffer the most horrible pain and suffering, and neither their sons nor their wives go along with them.
Their faces are blackened among men, and they sigh in deep regret.
No one places any reliance in the self-willed manmukhs; trust in them is lost.
O Nanak, the Gurmukhs live in absolute peace; the Naam, the Name of the Lord, abides within them. ||1||
Third Mehl:
They alone are relatives, and they alone are friends, who, as Gurmukh, join together in love.
Night and day, they act according to the True Guru’s Will; they remain absorbed in the True Name.
Those who are attached to the love of duality are not called friends; they practice egotism and corruption.
The self-willed manmukhs are selfish; they cannot resolve anyone’s affairs.
O Nanak, they act according to their pre-ordained destiny; no one can erase it. ||2||
Pauree:
You Yourself created the world, and You Yourself arranged the play of it.
You Yourself created the three qualities, and fostered emotional attachment to Maya.
He is called to account for his deeds done in egotism; he continues coming and going in reincarnation.
The Guru instructs those whom the Lord Himself blesses with Grace.
I am a sacrifice to my Guru; forever and ever, I am a sacrifice to Him. ||3