ਕੇਂਦਰ ਸਰਕਾਰ ਨੇ ਗੰਨੇ ਦਾ ਮੁੱਲ 10 ਰੁਪਏ ਵਧਾ ਕੇ 285 ਰੁਪਏ ਪ੍ਰਤੀ ਕੁਇੰਟਲ ਕੀਤਾ
ਨਿਊਜ਼ ਪੰਜਾਬ
ਨਵੀ ਦਿੱਲੀ , 19 ਅਗਸਤ – ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਗੰਨੇ ਦੇ (ਐਫਆਰਪੀ) ਦੇ ਮੁੱਲ ਵਿਚ 10 ਰੁਪਏ ਦਾ ਵਾਧਾ ਕਰਦਿਆਂ ਗੰਨੇ ਦਾ ਭਾਅ 285 ਰੁਪਏ ਪ੍ਰਤੀ ਕੁਇੰਟਲ ਕਰਨ ਨੂੰ ਮਨਜ਼ੂਰੀ ਦਿੱਤੀ। ਇਸ ਬਾਰੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਐਲਾਨ ਕਰਦਿਆਂ ਕਿਹਾ ਕਿ ਅਕਤੂਬਰ 2020 ਤੋਂ ਸ਼ੁਰੂ ਹੋ ਰਹੇ ਗੰਨੇ ਦੇ ਨਵੇਂ ਮੰਡੀਕਰਨ ਸੀਜ਼ਨ ਲਈ ਕੀਮਤ ਤੈਅ ਕੀਤੀ ਗਈ ਹੈ। ਕੇਂਦਰੀ ਮੰਤਰੀ ਜਾਵੇਡਕਰ ਨੇ ਕਿਹਾ ਕਿ ਇਹ ਫੈਸਲਾ ਕੈਬਨਿਟ ਦੀ ਆਰਥਿਕ ਮਾਮਲਿਆਂ ਦੀ ਕਮੇਟੀ (ਸੀਸੀਈਏ) ਦੀ ਮੀਟਿੰਗ ਵਿਚ ਲਿਆ ਗਿਆ ਹੈ। ਮੀਟਿੰਗ ਵਿੱਚ ਗੰਨੇ ਦੇ ਐਫ.ਆਰ.ਪੀ. ਮੁੱਲ ਵਿੱਚ 2020-21 (ਅਕਤੂਬਰ-ਸਤੰਬਰ) ਦੇ 10 ਰੁਪਏ ਪ੍ਰਤੀ ਕੁਇੰਟਲ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ ਹੈ ।