ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ
ਨਿਊਜ਼ ਪੰਜਾਬ
ਨਵੀਂ ਦਿੱਲੀ, 19 ਅਗਸਤ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਨੂੰ ਸੇਵਾ, ਹਮਦਰਦੀ ਤੇ ਸਦਭਾਵਨਾ ਸਿਖਾਉਂਦੇ ਹਨ ਤੇ ਇੱਕ ਨਿਰਪੱਖ ਅਤੇ ਬਰਾਬਰ ਸਮਾਜ ਵੱਲ ਦਾ ਰਸਤਾ ਦਿਖਾਉਂਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਕਿਹਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਨੂੰ ਇਹ ਵੀ ਸਿਖਾਉਂਦੇ ਹਨ ਕਿ ਅਨਿਆਂ ਅੱਗੇ ਕਦੇ ਵੀ ਨਹੀਂ ਝੁਕਣਾ ਚਾਹੀਦਾ। ਉਨ੍ਹਾਂ ਸਾਰਿਆ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ।
Narendra Modi
@narendramodi
ਮੇਰੀ ਅਰਦਾਸ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਕਾਇਨਾਤ ਲਈ ਹਮੇਸ਼ਾ ਰਾਹ ਦਸੇਰਾ ਬਣੇ ਰਹਿਣ।
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਨੂੰ ਸੇਵਾ, ਸਿਮਰਨ ਤੇ ਨਿਮਰਤਾ ਦੇ ਨਾਲ ਗਲਤ ਅੱਗੇ ਨਾ ਝੁਕਣ ਤੇ ਸੱਚ ਦਾ ਸਾਥ ਦੇਣਾ ਸਿਖਾਉੰਦੇ ਹਨ। ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਮੇਰੇ ਵੱਲੋਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ ਵਾਹਿਗੁਰੂ ਜੀ ਸਾਰਿਆਂ ‘ਤੇ ਆਪਣਾ ਮਿਹਰ ਭਰਿਆ ਹੱਥ ਬਣਾਈ ਰੱਖਣ