ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਿਲਆਂ ਵਿੱਚ ਵਿਦਿਆਰਥੀ ਦਿਖਾ ਰਹੇ ਹਨ ਆਪਣਾ ਪੂਰਾ ਉਤਸ਼ਾਹ

 -ਬਲਾਕ ਪੱਧਰੀ ਪ੍ਰਾਇਮਰੀ ਵਰਗ ਦੇ ਕਵਿਤਾ ਉਚਾਰਨ ਨਤੀਜਿਆਂ ਦਾ ਐਲਾਨ

-ਬਲਾਕ ਪੱਧਰ ਦੇ ਜੇਤੂਆਂ ‘ਚੋਂ ਸਿਖਰਲੇ ਦੋ-ਦੋ ਪ੍ਰਤੀਯੋਗੀ ਜ਼ਿਲ੍ਹਾ ਪੱਧਰੀ ਕਵਿਤਾ ਉਚਾਰਨ ਮੁਕਾਬਲੇ ‘ਚ ਲੈਣਗੇ ਹਿੱਸਾ-ਜ਼ਿਲ੍ਹਾ ਸਿੱਖਿਆ ਅਫ਼ਸਰ
 
ਨਿਊਜ਼ ਪੰਜਾਬ

ਮੋਗਾ 21 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਵਿੱਚ ਵਿਦਿਆਰਥੀ ਆਪਣਾ ਪੂਰਾ ਉਤਸ਼ਾਹ ਦਿਖਾ ਕੇ ਭਾਗ ਲੈ ਰਹੇ ਹਨ ਅਤੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਪ੍ਰਤੀ ਆਪਣਾ ਸ਼ਰਧਾ ਦਾ ਪ੍ਰਗਟਾਵਾ ਕਰ ਰਹੇ ਹਨ। ਇਸ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਬਲਾਕ ਪੱਧਰ ਦੇ ਪ੍ਰਾਇਮਰੀ ਕਵਿਤਾ ਉਚਾਰਨ ਮੁਕਾਬਲਿਆਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਜਸਵਿੰਦਰ ਕੌਰ ਨੇ  ਦੱਸਿਆ ਕਿ ਪ੍ਰਾਇਮਰੀ ਵਰਗ ਦੇ ਕਵਿਤਾ ਉਚਾਰਨ ਮੁਕਾਬਲਿਆਂ ਵਿੱਚ  ਬਲਾਕ ਮੋਗਾ -1ਦੇ ਸਰਕਾਰੀ ਪ੍ਰਇਮਰੀ ਸਕੂਲ ਚੜਿੱਕ (ਲੜਕੀਆਂ) ਦੀ ਮਨਚਾਹਤਪ੍ਰੀਤ ਕੌਰ ਨੇ ਪਹਿਲਾ, ਜੀ.ਪੀ.ਐਸ. ਸਾਧਾਂ ਵਾਲੀ ਬਸਤੀ ਮੋਗਾ ਦੀ ਨੀਤੂ ਨੇ ਦੂਸਰਾ ਸਥਾਨ ਹਾਸਲ ਕੀਤਾ।  ਬਲਾਕ ਮੋਗਾ-2 ਵਿੱਚ ਜੀ.ਪੀ.ਐਸੀ ਮੰਡੀਰਾਂ ਵਾਲਾ ਨਵਾਂ ਸਕੂਲ ਦੇ ਵਿਦਿਆਰਥੀ ਜੈਸਮੀਨ ਸਰਾਂ ਨੇ ਪਹਿਲਾ, ਜੀ.ਪੀ.ਐਸ. ਬਾਗੇਆਣਾ ਬਸਤੀ ਮੋਗਾ ਦੀ ਵਿਦਿਆਰਥਣ ਕਮਲਪ੍ਰੀਤ ਕੌਰ ਨ ਦੂਸਰਾ ਸਥਾਨ ਕੀਤਾ। ਬਲਾਕ ਬਾਘਾਪੁਰਾਣਾ ਵਿੱਚ ਜੀ.ਪੀ.ਐਸ. ਥਰਾਜ ਸਕੂਲ ਦੀ ਵਿਦਿਅਰਥਣ ਰਾਜਨੀਤ ਕੌਰ ਨੇ ਪਹਿਲਾ, ਸਰਕਾਰੀ ਪ੍ਰਾਇਮਰੀ ਸਕੂਲ ਮਾਹਲਾ ਖੁਰਦ ਦੀ ਵਿਦਿਆਰਥਣ ਇੰਜਲਪ੍ਰੀਤ ਕੌਰ ਨ ਦੂਸਰਾ ਸਥਾਨ ਹਾਸਲ ਕੀਤਾ। ਧਰਮਕੋਟ-1 ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੈਲਾ ਦੀ ਵਿਦਿਆਰਥਣ ਅੰਸ਼ਦੀਪ ਕੌਰ ਨੇ ਪਹਿਲਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਲੋਹਗੜ੍ਹ ਦੇ ਵਿਦਿਆਰਥੀ ਹਰਮਨਦੀਪ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਧਰਮਕੋਟ 2 ਦੇ ਸਰਕਾਰੀ ਪ੍ਰਾਇਮਰੀ ਸਕੂਲ ਭਾਗਪੁਰ ਗਗੜਾ ਦੀ ਵਿਦਿਆਰਥਣ ਕਿਰਨਦੀਪ ਕੌਰ ਨੇ ਪਹਿਲਾ ਅਤੇ ਸਰਕਾਰੀ ਪ੍ਰਾਇਮਰੀ ਸਕੁਲ ਫਤਹਿਗੜ੍ਹ ਕੋਰੋਟਾਣਾ ਦੀ ਵਿਦਿਆਰਥਣ ਸੁਖਮਨਜੋਤ ਕੌਰ ਨੇ ਦੂਸਰਾ ਸਥਾਨ ਹਾਸਲ ਕੀਤਾ। ਬਲਾਕ ਨਿਹਾਲ ਸਿੰਘ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਮਾਣੂੰਕੇ ਮੇਨ ਤੋ ਸੁਖਮਨਦੀਪ ਸਿੰਘ ਨੇ ਪਹਿਲਾ ਅਤੇ ਜੀ.ਪੀ.ਐਸ. ਸਕੂਲ ਰਾਮਾ ਦੀ ਵਿਦਿਆਰਥਣ ਸਾਹਿਬਦੀਪ ਕੌਰ ਨੇ ਦੂਸਰਾ ਸਥਾਨ ਹਾਸਲ ਕੀਤਾ।

ਇਸ ਮੌਕੇ ਵਿਸ਼ੇਸ਼ ਤੌਰ ਤੇ ਜਾਣਕਾਰੀ ਸਾਂਝਿਆਂ ਕਰਦੇ ਇਨ੍ਹਾਂ ਮੁਕਾਬਲਿਆਂ ਦੇ ਲਈ ਬਣਾਏ ਗਏ ਸਕੱਤਰ ਕਮ ਉਪ ਜ਼ਲ੍ਹਿਾ ਸਿੱਖਿਆ ਅਫ਼ਸਰ ਮੋਗਾ ਪ੍ਰਗਟ ਸਿੰਘ ਬਰਾੜ ਨੇ ਦੱਸਿਆ ਕਿ ਮੋਗਾ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ, ਜੀਵਨੀ ,ਸ਼ਹੀਦੀ, ਉਸਤਤਿ, ਬਾਣੀ ਦਾ ਗਾਇਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਸ. ਜਸਪਾਲ ਸਿੰਘ  ਅਤੇ ਜਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਜਸਵਿੰਦਰ ਕੌਰ ਨੇ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਕਰਵਾਏ ਗਏ ਬਲਾਕ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਤੇ ਉਨ੍ਹਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਬਲਾਕ ਪੱਧਰ ਦੇ ਜੇਤੂਆਂ ‘ਚੋਂ ਸਿਖਰਲੇ ਦੋ-ਦੋ ਪ੍ਰਤੀਯੋਗੀ ਜ਼ਿਲ੍ਹਾ ਪੱਧਰੀ ਕਵਿਤਾ ਉਚਾਰਨ ਮੁਕਾਬਲੇ ‘ਚ ਹਿੱਸਾ ਲੈਣਗੇ।

ਫੋਟੋ ਕੈਪਸਨ:- ਵਿੱਦਿਅਕ ਮੁਕਾਬਲਿਆਂ ਦੇ ਜੇਤੂ ਬੱਚਿਆਂ ਦੀ ਤਸਵੀਰ।