ਪੰਜਾਬ ਵਿੱਚ ਅੱਜ 1136 ਲੋਕਾਂ ਤੇ ਹੋਇਆ ਕੋਰੋਨਾ ਅਸਰ – 50 ਮੌਤਾਂ – 2226 ਮਰੀਜ਼ ਹੋਏ ਤੰਦਰੁਸਤ – ਲੁਧਿਆਣਾ , ਮੋਗਾ , ਤਰਨ ਤਾਰਨ ਸਮੇਤ ਪੜ੍ਹੋ ਸਾਰੇ ਪੰਜਾਬ ਦੀ ਰਿਪੋਰਟ

ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਰਿਕਾਰਡ 4344 ਸੈਂਪਲ ਲਏ
– ਮਰੀਜ਼ਾਂ ਠੀਕ ਹੋਣ ਦੀ ਦਰ 72.5% ਹੋਈ
– ਡਿਪਟੀ ਕਮਿਸ਼ਨਰ ਵੱਲੋਂ ਐੱਸ ਡੀ ਐੱਮਜ਼ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦੀ ਸ਼ਲਾਘਾ
– ਕਿਹਾ! ਅਸੀਂ ਚਰਮ ਸੀਮਾ (peak) ਦੌਰ ਵਿੱਚੋਂ ਗੁਜ਼ਰ ਰਹੇ ਹਨ, ਹੁਣ ਜਿਆਦਾ ਸਾਵਧਾਨੀਆਂ ਵਰਤਣ ਦੀ ਜਰੂਰਤ

 ਨਿਊਜ਼ ਪੰਜਾਬ

ਲੁਧਿਆਣਾ, 23 ਅਗਸਤ ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ ਸਭ ਤੋਂ ਵੱਧ 4344 ਸੈਂਪਲ ਲਏ ਗਏ, ਜੌ ਕਿ ਇਕ ਰਿਕਾਰਡ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਇਸ ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਦਰ ਵਿੱਚ ਵੀ ਵਾਧਾ ਦਰਜ ਕੀਤਾ ਹੈ, ਜੌ ਕਿ ਇਕ ਸ਼ੁਭ ਸੰਕੇਤ ਹੈ।
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ ਡੀ ਐੱਮਜ਼ ਦੀ ਦੇਖਰੇਖ ਵਿੱਚ ਸਿਹਤ ਵਿਭਾਗ ਦੇ ਸਮੂਹ ਡਾਕਟਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ ਵੱਲੋਂ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਦਿਨ ਰਾਤ ਯਤਨਾਂ ਤਹਿਤ ਰੋਜ਼ਾਨਾ ਵੱਧ ਤੋਂ ਵੱਧ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ। ਜਿਸ ਤਹਿਤ ਅੱਜ ਇੱਕ ਦਿਨ ਵਿੱਚ ਸਭ ਤੋਂ ਵੱਧ 4344 ਸੈਂਪਲ ਲਏ ਗਏ, ਜੌ ਕਿ ਇਕ ਰਿਕਾਰਡ ਹੈ। ਉਹਨਾਂ ਇਸ ਨਵੇਂ ਕੀਰਤੀਮਾਨ ਲਈ ਸਮੂਹ ਐੱਸ ਡੀ ਐੱਮਜ਼ ਅਤੇ ਸਿਹਤ ਵਿਭਾਗ ਦੀ ਸ਼ਲਾਘਾ ਕੀਤੀ ਹੈ।
ਉਹਨਾਂ ਕਿਹਾ ਕਿ ਵਸਨੀਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਸਨੀਕਾਂ ਦੀ ਸੁਰੱਖਿਆ ਲਈ 24 ਘੰਟੇ 7 ਦਿਨ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ‘ਮਿਸ਼ਨ ਫਤਹਿ’ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 8679 ਮਰੀਜ਼ਾਂ ਵਿਚੋਂ 72.5%(6292 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕਈ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਵਸਨੀਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕੀਤੀ ਕਿਉਂਕਿ ਕੋਵਿਡ ਪੂਰੀ ਤਰ੍ਹਾਂ ਨਾਲ ਠੀਕ ਹੋਣ ਵਾਲੀ ਬਿਮਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤੁਰੰਤ ਆਪਣੇ ਆਪ ਨੂੰ ਕੋਵਿਡ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਜਦੋਂ ਵੀ ਉਹ ਮਹਿਸੂਸ ਕਰਦੇ ਹਨ ਕਿ ਕੋਈ ਕੋਵਿਡ ਵਰਗੇ ਲੱਛਣ ਹੋਣ। ਉਨ੍ਹਾਂ ਕਿਹਾ ਕਿ ਲੱਛਣਾਂ ਦੇ ਪਤਾ ਲੱਗਣ ਅਤੇ ਜਾਂਚ ਵਿਚਕਾਰ ਵਾਲਾ ਸਮਾਂ ਬਹੁਤ ਮਹੱਤਵਪੂਰਨ ਹੁੰਦਾ ਹੈ, ਪਰ ਜਦੋਂ ਲੋਕ ਲੱਛਣ ਹੋਣ ਦੇ ਬਾਵਜੂਦ ਆਪਣੇ ਆਪ ਦਾ ਟੈਸਟ ਨਹੀਂ ਕਰਵਾਉਂਦੇ ਤਾਂ ਕਈ ਵਾਰ ਉਨ੍ਹਾਂ ਦੀ ਸਿਹਤ ਖਰਾਬ ਹੋ ਜਾਂਦੀ ਹੈ, ਜਿਸ ਨਾਲ ਮੰਦਭਾਗੀਆਂ ਘਟਨਾਵਾਂ ਹੁੰਦੀਆਂ ਹਨ।
ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਸ਼ਹਿਰ ਵਿੱਚ ਕਈ ਟੈਸਟਿੰਗ ਸੈਂਟਰ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਕੇਂਦਰਾਂ ਵਿੱਚ ਕੋਵਿਡ ਟੈਸਟ ਬਿਲਕੁਲ ਮੁਫਤ ਕੀਤੇ ਜਾਂਦੇ ਹਨ ਜੇਕਰ ਕਿਸੇ ਨੂੰ ਕੋਰੋਨਾ ਸਬੰਧੀ ਕੋਈ ਲੱਛਣ ਲੱਗਦੇ ਹਨ ਤਾਂ ਬਿਨ੍ਹਾਂ ਦੇਰੀ ਕੀਤੇ ਨੇੜਲੇ ਟੈਸਟ ਕੇਂਦਰ ਜਾ ਕੇ ਤੁਰੰਤ ਜਾਂਚ ਕਰਾਉਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਰੋਜ਼ਾਨਾ ਲਏ ਗਏ ਨਮੂਨਿਆਂ ਦੀ ਗਿਣਤੀ ਵਿੱਚ ਹੋਰ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 4344 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 2072 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 6292 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 189 ਮਰੀਜ਼ (171 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 18 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 104297 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 99185 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 89629 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 5112 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 8679 ਹੈ, ਜਦਕਿ 877 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 9 ਮੌਤਾਂ ਹੋਈਆਂ ਹਨ ਜੋ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਹਨ। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 312 ਅਤੇ 69 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 31077 ਵਿਅਕਤੀਆਂ ਨੂੰ ਘਰਾਂ ‘ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 5441 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 465 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।
ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਹੁਣ ਅਸੀਂ ਚਰਮ ਸੀਮਾ (peak) ਦੌਰ ਵਿੱਚੋਂ ਗੁਜ਼ਰ ਰਹੇ ਹਨ, ਹੁਣ ਜਿਆਦਾ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਜੇ ਉਹ ਘਰ ਦੇ ਅੰਦਰ ਹੀ ਰਹਿਣ ਤਾਂ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।
—————————-
-ਅੱਜ 5 ਕੇਸਾਂ ਨੂੰ ਕਰੋਨਾ ਨੇਗੇਟਿਵ ਪੁਸ਼ਟੀ ਉਪਰੰਤ ਕੀਤਾ ਡਿਸਚਾਰਜ
–ਸਿਹਤ ਵਿਭਾਗ ਮੋਗਾ ਨੇ ਅੱਜ 333 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ
 ਨਿਊਜ਼ ਪੰਜਾਬ

ਮੋਗਾ 23 ਅਗਸਤ:
ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 38 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਅੱਜ ਕਰੋਨਾ ਦੇ 5 ਕੇਸ ਜਿਹੜੇ ਕਿ ਕਰੋਨਾ ਨੂੰ ਹਰਾਉਣ ਵਿੱਚ ਕਾਮਯਾਬ ਹੋਏ ਹਨ ਨੂੰ ਸਿਹਤ ਵਿਭਾਗ ਨੇ ਡਿਸਚਾਰਜ ਵੀ ਕੀਤਾ। ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 554 ਹੋ ਗਈ ਹੈ ਜਿੰਨਾਂ ਵਿੱਚੋ 508 ਕੇਸਾਂ ਨੂੰ ਹੋਮ ਆਈਸੋਲੇਸਟ, 19 ਕੇਸਾਂ ਨੂੰ ਲੈਵਲ 1 ਅਤੇ 15 ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ ਵਿੱਚ ਵਿੱਚ ਦਾਖਲ ਹਨ।
ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 32298 ਕਰੋਨਾ ਸੈਪਲ ਇਕੱਤਰ ਕੀਤੇ ਹਨ, ਜਿੰਨਾਂ ਵਿੱਚੋ 30067 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 853 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 333 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ।
ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਸਾਨੂੰ ਮਿਸਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ ਜਿੰਦਗੀ ਵਿੱਚ ਇੱਕ ਆਦਤ ਵਜੋ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ। ਉਨਾਂ ਕਿਹਾ ਕਿ ਵਾਰ ਵਾਰ ਹੱਥਾਂ ਨੂੰ ਧੋਣਾ, ਸਮਾਜਿਕ ਦੂਰੀ ਬਰਕਰਾਰ ਰੱਖਣੀ, ਸੈਨੇਟਾਈਜਰ ਦੀ ਵਰਤੋ, ਮਾਸਕ ਦੀ ਵਰਤੋ, ਦਸਤਾਨਿਆਂ ਦੀ ਵਰਤੋ, ਬੇਲੋੜੀ ਮੂਵਮੈਟ ਬੰਦ ਕਰਨੀ, ਆਦਿ ਸਾਵਧਾਨੀਆਂ ਨਾਲ ਅਸੀ ਕਰੋਨਾ ਤੋ ਬਚੇ ਰਹਿ ਸਕਦੇ ਹਾਂ । ਜਿਲੇ ਦੇ ਸਰਕਾਰੀ ਵਿਭਾਗ ਲਗਾਤਾਰ ਆਪਣੀਆਂ ਗਤੀਵਿਧੀਆਂ ਰਾਹੀ ਉਪਰੋਕਤ ਬਾਰੇ ਜਾਗਰੂਕ ਕਰ ਰਹੇ ਹਨ ਤਾਂ ਕਿ ਜਲਦ ਤੋ ਜਲਦ ਕਰੋਨਾ ਦੇ ਸੰਕਰਮਣ ਤੇ ਕਾਬੂ ਪਾਇਆ ਜਾ ਸਕੇ।


ਤਰਨ ਤਾਰਨ, 23 ਅਗਸਤ – ਨਿਊਜ਼ ਪੰਜਾਬ
ਜ਼ਿਲ੍ਹੇ ਵਿੱਚ ਕਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਦੀ ਗਿਣਤੀ ਵਿੱਚ ਹੋ ਰਹੇ ਵਾਧੇ ਕਾਰਨ ਕੋਵਿਡ-19 ਮਹਾਂਮਾਰੀ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਸ਼ੱਕੀ ਮਰੀਜਾਂ ਦੇ ਸੈਂਪਲ ਲੈਣ ਵਿੱਚ ਤੇਜ਼ੀ ਲਿਆਂਦੀ ਗਈ ਹੈ। ਇਸ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ 11 ਕੁਲੈਕਸ਼ਨ ਸੈਂਟਰਾਂ ਵਿੱਚੋਂ ਜਾਂਚ ਲਈ ਅੱਜ 457 ਹੋਰ ਸੈਂਪਲ ਲਏ ਗਏ ਹਨ।
ਉਹਨਾਂ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਭੇਜੇ ਗਏ 1096 ਨਮੂਨਿਆਂ ਵਿੱਚੋਂ 1081 ਨਮੂਨਿਆਂ ਦੀ ਰਿਪੋਰਟ ਅੱਜ ਨੈਗੇਟਿਵ ਪਾਈ ਗਈ ਹੈ, ਜਦੋਂਕਿ 15 ਵਿਅਕਤੀ ਕਰੋਨਾ ਵਾਇਸ ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਜਾਂਚ ਲਈ ਭੇਜੇ ਗਏ 848 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਹੁਣ ਤੱਕ 23848 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 22659 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ, ਜਦਕਿ 669 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ, ਜਿੰਨ੍ਹਾ ਵਿਚੋਂ 472 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਕੋਵਿਡ-19 ਦੇ 172 ਐਕਟਿਵ ਕੇਸ ਰਹਿ ਗਏ ਹਨ।
ਉਹਨਾਂ ਦੱਸਿਆ ਕਿ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿੱਚ ਕਰੋਨਾ ਪੀੜ੍ਹਤ 17 ਵਿਅਕਤੀ ਇਲਾਜ ਅਧੀਨ ਹਨ, ਜੋ ਕਿ ਸਿਹਤ ਪੱਖੋਂ ਠੀਕ ਹਨ।ਇਸ ਤੋਂ ਇਲਾਵਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ 65 ਕਰੋਨਾ ਪੀੜ੍ਹਤ ਵਿਅਕਤੀਆਂ ਨੂੰ ਹੋਮ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ ਅਤੇ 36 ਵਿਅਕਤੀਆਂ ਨੂੰ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਬਣੇ ਕੋਵਿਡ ਕੇਅਰ ਸੈਂਟਰ ਵਿੱਚ ਰੱਖਿਆ ਗਿਆ ਹੈ।ਇਸ ਤੋਂ ਇਲਾਵਾ 32 ਮਰੀਜ਼ਾਂ ਦਾ ਇਲਾਜ ਹੋਰ ਜ਼ਿਲ੍ਹੇ ਵਿੱਚ ਚੱਲ ਰਿਹਾ ਹੈ।


ਪੂਰੇ ਪੰਜਾਬ ਦੀ ਕੋਰੋਨਾ ਰਿਪੋਰਟ ਪੜ੍ਹਨ ਲਈ ਇਸ ਲਿੰਕ ਨੂੰ ਖੋਲ੍ਹੋ  Covid Media Bulletin (23-08-2020)