ਸੋਨੀਆ ਗਾਂਧੀ ਨੇ ਅਹੁਦੇ ਤੋਂ ਅਸਤੀਫਾ ਦੇਣ ਦੀ ਕੀਤੀ ਪੇਸ਼ਕਸ਼ – ਮੁੱਖ ਦਫ਼ਤਰ ਦੇ ਬਾਹਰ ਨਾਹਰੇਬਾਜ਼ੀ

 

ਨਿਊਜ਼ ਪੰਜਾਬ
ਨਵੀਂ ਦਿੱਲੀ, 24 ਅਗਸਤ- ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਆਰੰਭ ਹੁੰਦਿਆਂ ਹੀ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਅਹੁਦੇ ਤੋਂ ਅਸਤੀਫਾ ਦੇਣ ਦੀ ਪੇਸ਼ਕਸ਼ ਕਰ ਦਿਤੀ I ਲੀਡਰਸ਼ਿਪ ਤਬਦੀਲੀਆਂ ਦੀ ਛਿੜੀ ਬਹਿਸ ਤੋਂ ਬਾਅਦ ਵੀਡੀਓ ਕਾਨਫਰੰਂਸਿੰਗ ਰਾਹੀਂ ਮੀਟਿੰਗ ਸ਼ੁਰੂ ਹੋ ਚੁੱਕੀ ਹੈ। ਇਸ ਬੈਠਕ ‘ਚ ਪਾਰਟੀ ਪ੍ਰਧਾਨ ਸੋਨੀਆ ਗਾਂਧੀ. ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪ੍ਰਿਅੰਕਾ ਗਾਂਧੀ ਵਾਡਰਾ, ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਕਾਂਗਰਸੀ ਆਗੂ ਵੀ ਮੌਜੂਦ ਹਨ।
ਕਾਂਗਰਸ ਦੇ ਭਵਿੱਖ ਲਈ ਇਹ ਮੀਟਿੰਗ ਬਹੁਤ ਮਹੱਤਵਪੂਰਨ ਹੈ। ਇਹ ਮੰਨਿਆ ਜਾਂਦਾ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅੱਜ ਇਹ ਫੈਸਲਾ ਕਰਨਗੇ ਕਿ ਕੀ ਉਹ ਪਾਰਟੀ ਦੀ ਕਮਾਨ ਸੰਭਾਲੇਗੀ ਜਾਂ ਕਿਸੇ ਹੋਰ ਨੂੰ ਉਨ੍ਹਾਂ ਦੀ ਥਾਂ ‘ਤੇ ਉੱਤਰਾਧਿਕਾਰੀ ਨਿਯੁਕਤ ਕਰੇਗੀ।
ਕਾਂਗਰਸ ਮੁੱਖ ਦਫਤਰ ਦੇ ਬਾਹਰ ਗਾਂਧੀ ਪਰਿਵਾਰ ਦੇ ਸਮਰਥਕ ਸੋਨੀਆ ਗਾਂਧੀ ਦੇ ਹੱਕ ਵਿੱਚ ਨਾਹਰੇਬਾਜ਼ੀ ਕਰ ਰਹੇ ਹਨ I

ਐਤਵਾਰ ਨੂੰ ਖ਼ਬਰ ਆਈ ਕਿ ਸੋਨੀਆ ਗਾਂਧੀ ਆਪਣਾ ਅਹੁਦਾ ਨਹੀਂ ਸੰਭਾਲਣਾ ਚਾਹੁੰਦੀ। 23 ਨੇਤਾਵਾਂ ਨੇ ਉਨ੍ਹਾਂ ਨੂੰ ਪੱਤਰ ਲਿਖ ਕੇ ਪਾਰਟੀ ਨੂੰ ਉੱਪਰ ਤੋਂ ਲੈ ਕੇ ਹੇਠਾਂ ਤੱਕ ਬਦਲਣ ਦੀ ਮੰਗ ਕੀਤੀ ਹੈ। ਇਹ ਪੱਤਰ ਪੰਜ ਸਾਬਕਾ ਮੁੱਖ ਮੰਤਰੀਆਂ, ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ), ਸੰਸਦ ਮੈਂਬਰਾਂ ਅਤੇ ਇਕ ਦਰਜਨ ਤੋਂ ਵੱਧ ਸਾਬਕਾ ਕੇਂਦਰੀ ਮੰਤਰੀਆਂ ਨੇ ਲਿਖਿਆ ਹੈ।
ਸੋਨੀਆ ਨੇ ਅਸਤੀਫ਼ਾ ਦੇਣ ਦੀ ਇੱਛਾ ਜ਼ਾਹਰ ਕੀਤੀ
ਮੀਟਿੰਗ ਵਿੱਚ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਇੱਛਾ ਜ਼ਾਹਰ ਕੀਤੀ ਹੈ।